ਨਗਰ ਪੰਚਾਇਤ ਸ਼ਾਹਕੋਟ ਦੇ ਮੁਲਜਮਾਂ ਨੂੰ ਨਹੀਂ ਮਿਲੀ 4 ਮਹੀਨਿਆਂ ਤੋਂ ਤਨਖਾਹ

Monday, March 25, 20130 comments


ਸ਼ਾਹਕੋਟ, 25 ਮਾਰਚ (ਸਚਦੇਵਾ) ਨਗਰ ਪੰਚਾਇਤ ਸ਼ਾਹਕੋਟ ਦੇ ਕਰਮਚਾਰੀਆਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ, ਰੋਸ ਵਜੋਂ ਸੋਮਵਾਰ ਨੂੰ ਸਮੂਹ ਕਰਮਚਾਰੀਆ ਵੱਲੋਂ ਇੱਕ ਅਹਿਮ ਮੀਟਿੰਗ ਕਰਨ ਉਪਰੰਤ ਰੋਸ ਵਜੋਂ ਨਗਰ ਪੰਚਾਇਤ ਸ਼ਾਹਕੋਟ ਦੇ ਦਫਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਜੰਮ• ਕੇ ਨਾਅਰੇਬਾਜੀ ਕੀਤੀ । ਇਸ ਮੌਕੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਸ੍ਰੀ ਵਿਨੈ ਕੁਮਾਰ ਉਚੇਚੇ ਤੋਰ ਤੇ ਸ਼ਾਮਲ ਹੋਏ । ਇਸ ਮੌਕੇ ਪੰਜਾਬ ਮਿਉਂਸਪਲ ਵਰਕਰਜ ਯੂਨੀਅਨ ਦੇ ਮੀਤ ਪ੍ਰਧਾਨ ਸਤਨਾਮ ਸਿੰਘ, ਮਿਉਂਸਪਲ ਇੰਪਲਾਈਜ ਐਸੋਸੀਏਸ਼ਨ ਦੇ ਸਰਪ੍ਰਸਤ ਦਵਿੰਦਰ ਸਿੰਘ ਆਹਲੂਵਾਲੀਆ, ਮਿਉਂਸਪਲ ਇੰਪਲਾਈਜ ਐਸੋਸੀਰੇਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਖੋਸਾ ਸਕੱਤਰ, ਨਵਨੀਤ ਪ੍ਰਕਾਸ਼, ਮਨਦੀਪ ਸਿੰਘ ਕੋਟਲੀ, ਰਜਿੰਦਰ ਕੁਮਾਰ, ਵਿਜੈ ਕੁਮਾਰ ਭਰਦਵਾਜ, ਤਰਸੇਮ ਲਾਲ, ਧਰਮਪਾਲ, ਰਸ਼ੀਦ ਮਸੀਹ, ਬੀਬੀ ਕ੍ਰਿਸ਼ਨਾਂ ਆਦਿ ਨੇ ਸੰਬੋਧਨ ਕਰਦਿਆ ਕਿਹਾ ਕਿ ਨਗਰ ਪੰਚਾਇਤ ਸ਼ਾਹਕੋਟ ਦੇ ਦਫਤਰੀ ਕਰਮਚਾਰੀਆਂ, ਸਫਾਈ ਕਰਮਚਾਰੀ ਆਦਿ ਨੂੰ ਪਿਛਲੇ 4 ਮਹੀਨੇ ਤੋਂ ਲਗਾਤਾਰ ਤਨਖਾਹ ਨਹੀਂ ਮਿਲੀ, ਜਿਸ ਕਾਰਣ ਸਾਡੇ ਘਰਾਂ ਦਾ ਗੁਜਾਰਾ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ । ਉਨ•ਾਂ ਕਿਹਾ ਕਿ ਨਗਰ ਪੰਚਾਇਤ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਕਿਹਾ ਗਿਆ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ । ਉਨ•ਾਂ ਕਿਹਾ ਕਿ ਨਗਰ ਪੰਚਾਇਤ ਦੇ ਕੁਝ ਮੈਂਬਰਾਂ ਵਲੋਂ ਆਪਣੇ ਦੇ ਰਾਜਸੀ ਹਿੱਤਾਂ ਕਰਕੇ ਨਗਰ ਪੰਚਾਇਤ ਦੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ । ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਜੇਕਰ ਇਹਨਾਂ ਮੈਂਬਰਾਂ ਵਲੋਂ ਮੁਲਾਜ਼ਮ ਹਿੱਤ ਦੀ ਇਸੇ ਤਰਾਂ ਅਣਦੇਖੀ ਕੀਤੀ ਜਾਂਦੀ ਰਹੀ ਅਤੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਲਈ ਕੋਈ ਸਰਬ ਪ੍ਰਵਾਨਤ ਹੱਲ ਨਾ ਕੀਤਾ ਗਿਆ ਤਾਂ 1 ਅਪ੍ਰੈਲ ਤੋਂ ਸ਼ਾਹਕੋਟ ਦੇ ਕਈ ਵਾਰਡਾਂ ਵਿੱਚ ਸਫਾਈ ਆਦਿ ਦਾ ਕੰਮ-ਕਾਜ ਬੰਦ ਕਰ ਦਿੱਤਾ ਜਾਵੇਗਾ । ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਜੇਕਰ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਬੰਧਤ ਵਾਰਡਾਂ ਦੇ ਮੈਂਬਰ ਹੀ ਨਿੱਜੀ ਤੋਰ ਤੇ ਜਿੰਮੇਵਾਰ ਹੋਣਗੇ ।  



Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger