ਪੱਤਰ ਪ੍ਰੇਰਕ/ਮਾਨਸਾ, 01 ਮਾਰਚ/ਭਾਰਤ ਸਰਕਾਰ ਦੇ ਲੇਬਰ ਕਮਿਸ਼ਨਰ ਕੁਲਵੰਤ ਸਿੰਘ ਗੁਰੂ ਆਈ.ਏ.ਐਸ ਦੇ ਭਰਾ ਬਲਵੰਤ ਸਿੰਘ ਗੁਰੂ (42) ਦੀ ਅੱਜ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਸ਼ਰਧਾਂਜ਼ਲੀ ਅਰਪਿਤ ਕੀਤੀ। ਵਿਸ਼ਵਕਰਮਾ ਭਵਨ ਵਿਖੇ ਪਏ ਪਾਠ ਦੇ ਭੋਗ ਉਪਰੰਤ ਮੁੱਖ ਮੰਤਰੀ ਪਰਕਾਸ਼ ਸਿੰਘ ਵਲੋਂ ਭੇਜੇ ਗਏ ਸ਼ੋਕ ਸੰਦੇਸ਼ ਨੂੰ ਪੜ੍ਹਿਆ ਗਿਆ, ਜਿਸ ਵਿਚ ਉਨ੍ਹਾਂ ਗੁਰੂ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਈ। ਸ਼ੋਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ। ਉਨ੍ਹਾਂ ਅਰਦਾਸ ਕੀਤੀ ਕਿ ਪਰਿਵਾਰ ਨੂੰ ਪ੍ਰਮਾਤਮਾ ਭਾਣਾ ਮੰਨਣ ਦਾ ਬਲ ਬਖ਼ਸ਼ੇ। ਇਸ ਮੌਕੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਡਾ. ਅਸ਼ਵਨੀ ਕੁਮਾਰ ਨੇ ਸਾਬਕਾ ਡਾਇਰੈਕਟਰ ਪੀ.ਆਰ.ਟੀ.ਸੀ. ਕਰਮ ਸਿੰਘ ਚੌਹਾਨ ਰਾਹੀਂ ਭੇਜੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਭਰ ਜਵਾਨੀ ਵਿਚ ਕੁਲਵੰਤ ਸਿੰਘ ਗੁਰੂ ਦੇ ਭਰਾ ਦੀ ਮੌਤ ਨਾਲ ਪਰਿਵਾਰ ਨੂੰ ਭਾਰੀ ਸਦਮਾ ਪੁੱਜਾ ਹੈ,ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਅਕਿਹ ਦੁੱਖ ਵਿਚੋਂ ਨਿਕਲਣ ਲਈ ਬਲ ਬਖ਼ਸ਼ੇ। ਉਧਰ ਅੱਜ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਦੇਣ ਵਾਲਿਆਂ ਵਿਚ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸੀਨੀਅਰ ਅਕਾਲੀ ਲੀਡਰ ਗੁਰਦੀਪ ਸਿੰਘ ਦੀਪ,ਸਾਬਕਾ ਡਾਇਰੈਕਟਰ ਪੀ.ਆਰ.ਟੀ.ਸੀ. ਕਰਮ ਸਿੰਘ ਚੌਹਾਨ,ਸਾਬਕਾ ਵਿਧਾਇਕ ਸ਼ੇਰ ਸਿੰਘ ਗਾਗੋਵਾਲ, ਜੁਆਇੰਟ ਕਮਿਸ਼ਨਰ ਲੋਕਲ ਬਾਡੀਜ਼ ਪੰਜਾਬ ਸਰਕਾਰ ਨਾਜਰ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ, ਸਮਾਜਿਕ, ਸਿਆਸੀ ਅਤੇ ਮੀਡੀਆ ਨਾਲ ਜੁੜੀਆਂ ਹੋਈਆਂ ਸ਼ਖ਼ਸੀਅਤਾਂ ਸ਼ਾਮਿਲ ਸਨ।

Post a Comment