ਸੂਬੇ ਵਿੱਚ 5000 ਜਿੰਮਾਂ ਨੂੰ ਸਥਾਪਿਤ ਕਰਨ ਦੇ ਨਾਲ-ਨਾਲ 9000 ਸਪੋਰਟਸ ਕਿੱਟਾਂ ਖਿਡਾਰੀਆਂ ਨੂੰ ਤਕਸੀਮ ਕੀਤੀਆਂ ਗਈਆਂ

Friday, March 01, 20130 comments


ਹੁਸ਼ਿਆਰਪੁਰ, 1 ਮਾਰਚ/ਸਫਲਸੋਚ/ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਸਤੇ 22 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 5000 ਜਿੰਮਾਂ ਨੂੰ ਸਥਾਪਿਤ ਕਰਨ ਦੇ ਨਾਲ-ਨਾਲ 9000 ਸਪੋਰਟਸ ਕਿੱਟਾਂ ਖਿਡਾਰੀਆਂ ਨੂੰ ਤਕਸੀਮ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰ: ਸਰਵਣ ਸਿੰਘ ਫਿਲੌਰ ਪਸ਼ੂ ਪਾਲਣ, ਜੇਲ੍ਹਾਂ ਅਤੇ ਸਮਾਜ ਭਲਾਈ ਮੰਤਰੀ ਪੰਜਾਬ ਨੇ ਜਿਲ੍ਹਾ ਕਬੱਡੀ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਚੌਥੇ ਸ੍ਰੀ ਹਰਗੋਬਿੰਦ ਸਾਹਿਬ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਦੇ ਪਹਿਲੇ ਦਿਨ ਦੇ ਮੈਚਾਂ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਵਿੱਚ ਖੇਡਾਂ ਦੇ ਵਿਕਾਸ ਵਾਸਤੇ ਖੇਡ ਨੀਤੀ ਤਿਆਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 150 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਅੰਦਰ ਉਚ ਕੋਟੀ ਦਾ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਅਤੇ ਮਾਂ ਖੇਡ ਕਬੱਡੀ ਨੂੰ ਵਿਸ਼ਵ ਪੱਧਰ ਤੇ ਸਥਾਪਿਤ ਕਰਨ ਲਈ ਤਿੰਨ ਵਿਸ਼ਵ ਕਬੱਡੀ ਕੱਪ ਕਰਵਾਏ ਹਨ ਅਤੇ ਇਹ ਖੇਡ ਕਬੱਡੀ ਪੰਜਾਬ ਦੀਆਂ ਗਲੀਆਂ ਵਿੱਚੋਂ ਨਿਕਲ ਕੇ ਵਿਸ਼ਵ ਦੇ 18 ਮੁਲਕਾਂ ਵਿੱਚ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜਨ ਵਾਸਤੇ ਕਬੱਡੀ ਅਤੇ ਹੋਰ ਖੇਡਾਂ ਨੂੰ ਪ੍ਰਫੂਲਤ ਕਰਨ ਲਈ ਸਰਕਾਰ ਦੇ ਨਾਲ-ਨਾਲ ਖੇਡ ਐਸੋਸੀਏਸ਼ਨਾਂ ਅਤੇ ਕਲੱਬਾਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਇਸ ਮੌਕੇ ਤੇ  ਇੱਕ ਲੱਖ ਰੁਪਏ ਦੀ ਗਰਾਂਟ ਜਿਲ੍ਹਾ ਕਬੱਡੀ ਐਸੋਸੀਏਸ਼ਨ ਨੂੰ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤੇ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨ ਸ਼ਕਤੀ ਨੂੰ ਸਹੀ ਸੇਧ ਦੇਣ ਵਾਸਤੇ ਖੇਡਾਂ ਦੇ ਬਜ਼ਟ ਵਿੱਚ ਵੱਡਾ ਵਾਧਾ ਕੀਤਾ ਹੈ ਅਤੇ ਸੂਬੇ ਵਿੱਚ ਵੱਖ-ਵੱਖ ਖੇਡਾਂ ਦੇ ਵਿਕਾਸ ਵਾਸਤੇ ਬਠਿੰਡਾ, ਅੰਮ੍ਰਿਤਸਰ, ਜ¦ਧਰ, ਹੁਸ਼ਿਆਰਪੁਰ, ਮੁਕਤਸਰ ਅਤੇ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਅਕੈਡਮੀਆਂ ਅਤੇ ਖੇਡਾਂ ਦੇ ਸਕੂਲ ਸ਼ੁਰੂ ਕੀਤੇ ਹਨ। ਉਨ੍ਹਾਂ ਨੇ ਇਸ ਮੌਕੇ ਤੇ ਇੱਕ ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਸ ਮੌਕੇ ਤੇ ਜਿਲ੍ਹੇ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਪਿੰਡ ਸਾਹਰੀ ਦੀ ਟੀਮ ਨੂੰ 31,000 ਰੁਪਏ ਅਤੇ ਦੂਸਰੇ ਸਥਾਨ ਤੇ ਪਿੰਡ ਸਾਂਧਰੀ ਦੀ ਟੀਮ ਨੂੰ 21,000 ਰੁਪਏ ਦੀ ਰਾਸ਼ੀ ਦੇ ਇਨਾਮ ਭੇਂਟ ਕੀਤੇ। ਇਸ ਮੌਕੇ ਤੇ ਅੱਜ ਦੇ ਮੁਕਾਬਲਿਆਂ ਵਿੱਚ ਬੈਸਟ ਜਾਫ਼ੀ ਅਤੇ ਬੈਸਟ ਧਾਵੀ ਨੂੰ 5-5 ਹਜ਼ਾਰ ਰੁਪਏ ਦੇ ਵਿਸ਼ੇਸ਼ ਇਨਾਮ ਦਿੱਤੇ ਗਏ।            ਇਸ ਮੌਕੇ ਸ੍ਰ: ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਵਿਧਾਇਕ ਹਲਕਾ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲ ਦਲ ਨੇ ਆਪਣੇ ਸੰਬੋਧਨ ਰਾਹੀਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤੀ। ਇਸ ਮੌਕੇ ਤੇ ਸਾਬਕਾ ਮੰਤਰੀ ਸ੍ਰੀ ਤੀਕਸ਼ਨ ਸੂਦ ਨੇ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਵਿੱਤ ਮੰਤਰੀ ਪੰਜਾਬ ਵੱਲੋ ਹਾਜ਼ਰੀ ਲੁਆਇੰਦਿਆਂ ਖੇਡਾਂ ਦੇ ਵਿਕਾਸ ਲਈ ਸਰਕਾਰ ਦੇ ਯਤਨਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਵੱਲੋਂ ਇੱਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤੇ ਸਤਵਿੰਦਰ ਪਾਲ ਸਿੰਘ ਢੱਟ ਪ੍ਰਧਾਨ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਬੀ ਐਸ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਜ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਡਾ. ਚਮਨ ਲਾਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ, ਜਸਜੀਤ ਸਿੰਘ ਥਿਆੜਾ, ਅਵਤਾਰ ਸਿੰਘ ਜੌਹਲ ਅਤੇ ਹੋਰ ਪਤਵੰਤੇ ਹਾਜ਼ਰ ਸਨ। 

      



Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger