ਮਾਨਸਾ 4ਮਾਰਚ ( ਸਫਲਸੋਚ ) ਜਿਲਾ ਪੁਲੀਸ ਮਾਨਸਾ ਵੱਲੋਂ ਸਮਾਜ ਨੂੰ ਨਸ਼ਾ ਮੁਕਤ ਕਰਨ ਅਤੇ ਮਾੜੇ ਅਨਸਰਾ ਵਿਰੁੱਧ ਵਿਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋ ਥਾਣਾ ਸਿਟੀ ਬੁਢਲਾਡਾ ਮਾਨਸਾ ਦੇ ਸ:ਥ: ਗੁਰਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਦੌਰਾਨੇ ਗਸ਼ਤ ਪੁੱਲ ਸੂਆ ਕੁਲਾਣਾ ਰੋਡ ਬੁਢਲਾਡਾ ਪਾਸ ਜਗਤਾਰ ਸਿੰਘ ਉਰਫ ਜੱਗਾ ਪੁੱਤਰ ਛੀਨਾ ਸਿੰਘ ਵਾਸੀ ਸੈਦੇਵਾਲਾ (ਥਾਣਾ ਬੋਹਾ) ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਉਸ ਪਾਸੋ 51 ਕਿਲੋ 200 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 16 ਮਿਤੀ 03-03-2013 ਅ/ਧ 15/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਬੁਢਲਾਡਾ ਦਰਜ਼ ਰਜਿਸਟਰ ਕੀਤਾ ਗਿਆ। ਇੱਥੇ ਵਰਨਣਯੋਗ ਹੈ ਕਿ ਕਥਿੱਤ ਦੋਸ਼ੀ ਆਦੀ ਮੁਜਰਮ ਹੈ, ਜਿਸਦੇ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਤੇ ਆਬਕਾਰੀ ਐਕਟ ਦੇ 4 ਮੁਕੱਦਮੇ ਦਰਜ਼ ਰਜਿਸਟਰ ਹਨ। ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹ ਭੁੱਕੀ ਚੂਰਾਪੋਸਤ ਹਰਿਆਣਾ ਪ੍ਰਾਂਤ ਤੋਂ 700/-ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਲੈਕਰ ਆਇਆ ਸੀ ਤੇ ਕਰੀਬ 1100/-ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਨਸ਼ੇੜੀਆ ਨੂੰ ਵੇਚਣੀ ਸੀ। ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ ਜਾਰੀ ਹੈ। ਥਾਣਾ ਝੁਨੀਰ ਦੇ ਐਸ.ਆਈ. ਜੈ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਦੌਰਾਨੇ ਗਸ਼ਤ ਬਾਹੱਦ ਜਟਾਣਾ ਖੁਰਦ ਪਾਸ ਮਹਾਂਵੀਰ ਪੁੱਤਰ ਰਛਪਾਲ ਵਾਸੀ ਲੀਲਾ ਬੱਠੀ ਜਿਲਾ ਚੁਰੂ (ਰਾਜਸਥਾਨ) ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਉਸ ਪਾਸੋ 10 ਕਿਲੋ 100 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 12 ਮਿਤੀ 03-03-2013 ਅ/ਧ 15/61/85 ਐਨ.ਡੀ.ਪੀ.ਐਸ. ਐਕਟ ਥਾਣਾ ਝੁਨੀਰ ਦਰਜ਼ ਰਜਿਸਟਰ ਕੀਤਾ ਗਿਆ। ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹ ਭੁੱਕੀ ਚੂਰਾਪੋਸਤ ਰਾਜਸਥਾਨ ਪ੍ਰਾਂਤ ਤੋਂ 600/-ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਲੈਕਰ ਆਇਆ ਸੀ ਤੇ ਕਰੀਬ 1000/-ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਨਸ਼ੇੜੀਆ ਨੂੰ ਵੇਚਣੀ ਸੀ। ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ ਜਾਰੀ ਹੈ। ਇਸੇ ਤਰਾ ਸੀ. ਆਈ. ਏ. ਸਟਾਫ ਮਾਨਸਾ ਦੇ ਸ:ਥ: ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਦੌਰਾਨੇ ਗਸ਼ਤ ਬਾਹੱਦ ਪਿੰਡ ਫੁੱਲੂਵਾਲਾ ਡੋਡ ਪਾਸ ਤਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਲਾਭ ਸਿੰਘ ਵਾਸੀ ਫੁੱਲੂਵਾਲਾ ਡੋਡ (ਥਾਣਾ ਬੋਹਾ) ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਉਸ ਪਾਸੋ 500 ਗ੍ਰਾਮ ਅਫੀਮ ਬਰਾਮਦ ਕੀਤੀ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 15/2013 ਅ/ਧ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਬੁਢਲਾਡਾ ਦਰਜ਼ ਰਜਿਸਟਰ ਕੀਤਾ ਗਿਆ। ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹ ਅਫੀਮ ਹਰਿਆਣਾ ਪ੍ਰਾਂਤ ਤੋਂ 20,000 ਰੁਪਏ ਦੀ ਲੈ ਕੇ ਆਇਆ ਸੀ ਤੇ ਕਰੀਬ 35,000 ਰੁਪਏ ਦੀ ਪ੍ਰਚੂਨ ਵਿੱਚ ਨਸ਼ੇੜੀਆ ਨੂੰ ਵੇਚਣੀ ਸੀ। ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ ਜਾਰੀ ਹੈ।
Post a Comment