ਜ਼ਿਲ•ਾ ਮੈਜਿਸਟਰੇਟ ਵੱਲੋਂ ਜ਼ਿਲ•ੇ ’ਚ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ

Tuesday, March 26, 20130 comments

ਕੰਬਾਇਨਾਂ ਰਾਹੀਂ ਕਣਕ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

 ਪਟਿਆਲਾ, 26 ਮਾਰਚ/ਪਟਵਾਰੀ/ ਜ਼ਿਲ•ਾ ਮੈਜਿਸਟਰੇਟ ਸ. ਜੀ.ਕੇ. ਸਿੰਘ ਨੇ ਫੌਜਦਾਰੀ ਜਾਬਤਾ,  ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ•ਾ ਪਟਿਆਲਾ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 8 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 21 ਮਈ 2013 ਤੱਕ ਲਾਗੂ ਰਹਿਣਗੇ। ਜ਼ਿਲ•ਾ ਮੈਜਿਸਟਰੇਟ ਦੇ ਹੁਕਮਾਂ ’ਚ ਕਿਹਾ ਗਿਆ ਹੈ ਕਿ ਸਾਲ 2013 ਦੌਰਾਨ ਕਣਕ (ਹਾੜ•ੀ) ਦੀ ਫਸਲ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ। ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ•ਾਂ ਪੱਕੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲੀ ਕਣਕ ਅਨਾਜ ਮੰਡੀਆਂ ਵਿੱਚ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਣ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ•ਾ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੀ ਕੁਆਲਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਾਰਨ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।ਮ੍ਯੈਜਿਸਟਰੇਟ ਨੇ ਜ਼ਿਲ•ਾ ਪਟਿਆਲਾ ਅੰਦਰ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਾਰਵੈਸਟਰ ਕੰਬਾਈਨਜ਼ ਦੇ ਓਪਰੇਸ਼ਨ ਬਾਰੇ ਖੇਤੀਬਾੜੀ ਵਿਭਾਗ ਰਾਹੀਂ ਜਾਂਚ ਕਰਵਾਉਣ ਦੀ ਹਦਾਇਤ ਵੀ ਕੀਤੀ ਹੈ।          






















Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger