ਦਿੱਲੀ ਰੈਲੀ ‘ਚ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ ‘ਚ ਮੈਡੀਕਲ ਪ੍ਰੈਕਟੀਸ਼ਨਰਜ਼ ਹਿੱਸਾ ਲੈਣਗੇ-ਭੋਗਲ

Tuesday, March 26, 20130 comments


ਸ਼ਾਹਕੋਟ, 26 ਮਾਰਚ (ਸਚਦੇਵਾ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਸ਼ਾਹਕੋਟ ਅਤੇ ਲੋਹੀਆਂ ਦੀ ਇੱਕ ਅਹਿਮ ਮੀਟਿੰਗ ਡਾਕਟਰ ਦਲਬੀਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ‘ਚ ਬਲਾਕ ਸ਼ਾਹਕੋਟ ਅਤੇ ਲੋਹੀਆਂ ਤੋਂ ਵੱਡੀ ਗਿਣਤੀ ‘ਚ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਹਿੱਸਾ ਲਿਆ । ਇਸ ਮੌਕੇ ਜਥੇਬੰਦੀ ਵੱਲੋਂ ਮੀਟਿੰਗ ‘ਚ ਵੱਖ-ਵੱਖ ਮੁੱਦਿਆ ‘ਤੇ ਵਿਚਾਰ ਵਟਾਦਾਰਾ ਕੀਤਾ ਗਿਆ । ਮੀਟਿੰਗ ਉਪਰੰਤ ਜਥੇਬੰਦੀ ਦੇ ਸੂਬਾ ਐਗਜੈਟਿਵ ਮੈਂਬਰ ਜਸਵਿੰਦਰ ਸਿੰਘ ਭੋਗਲ ਨੇ ਦੱਸਿਆ ਕਿ ਆਰ.ਐਮ.ਪੀ ਡਾਕਟਰਾਂ ਵੱਲੋਂ 4 ਅਪ੍ਰੈਲ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਜਥੇਬੰਦੀ ਵੱਲੋਂ ਤਿਆਰੀਆਂ ਕੀਤੀਆ ਜਾ ਰਹੀਆਂ ਹਨ । ਉਨ•ਾਂ ਦੱਸਿਆ ਕਿ ਇਸ ਰੈਲੀ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ ‘ਚ ਮੈਡੀਕਲ ਪ੍ਰੈਕਟੀਸ਼ਨਰ ਰੈਲੀ ‘ਚ ਸ਼ਾਮਲ ਹੋਣਗੇ । ਉਨ•ਾਂ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰ ਜਥੇਬੰਦੀ ਦੀ ਮੰਗ ਹੈ ਕਿ ਮੈਡੀਕਲ ਪ੍ਰੈਕਟੀਸ਼ਨਰ ਮਰੀਜ਼ਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਕਾਨੂੰਨੀ ਅਧਿਕਾਰ ਦਿੱਤਾ ਜਾਵੇ ਤਾਂ ਜੋ ਇਹ ਡਾਕਟਰ ਗਰੀਬ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਬਿਨ•ਾਂ ਕਿਸੇ ਡਰ ਤੋਂ ਪ੍ਰਦਾਨ ਕਰ ਸਕਣ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਸੁਖਚੈਨ ਸਿੰਘ, ਜਰਨੈਲ ਸਿੰਘ ਚੰਦੀ, ਜਸਵਿੰਦਰ ਸਿੰਘ, ਕਸ਼ਮੀਰ ਸਿੰਘ, ਕਮਲਜੀਤ ਸਿੰਘ, ਲਖਵੀਰ ਸਿੰਘ, ਗੁਰਦੇਵ ਸਿੰਘ, ਰੇਸ਼ਮ ਸਿੰਘ, ਮਲਕੀਤ ਸਿੰਘ, ਰਾਜ ਕੁਮਾਰ, ਮੁਖਤਿਆਰ ਸਿੰਘ, ਜੋਗਾ ਸਿੰਘ, ਗਿਆਨ ਸਿੰਘ ਮੱਟੂ, ਸੰਤੋਖ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ ।

ਫੋਟੋ ਈ-ਮੇਲ ਤੋਂ ਪ੍ਰਾਪਤ ਕਰੋ ਜੀ ।
26ਸਿਟੀ405
ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਜਾਣਕਾਰੀ ਦਿੰਦੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸ਼ਾਹਕੋਟ ਅਤੇ ਲੋਹੀਆਂ ਦੇ ਅਹੁਦੇਦਾਰ ਅਤੇ ਮੈਂਬਰ ।
 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger