ਸ਼ਾਹਕੋਟ, 1 ਮਾਰਚ (ਸਚਦੇਵਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੂੜੀ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਸਕੂਲ ਕੈਂਪਸ ‘ਚ ਸਕੂਲ ਇੰਚਾਰਜ ਗੁਰਮੇਜ ਲਾਲ ਅਹੀਰ ਦੀ ਅਗਵਾਈ ‘ਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਸਕਿੱਟਾਂ, ਕੋਰਿਓਗ੍ਰਾਫੀ ਰਾਹੀ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਦਾ ਸੁਨੇਹਾ ਦਿੱਤਾ । ਇਸ ਮੌਕੇ ਸਕੂਲ ਇੰਚਰਾਜ ਗੁਰਮੇਜ ਲਾਲ ਅਹੀਰ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਨਹੀਂ ਕਰਦੇ, ਉਹ ਆਪਣੇ ਜੀਵਨ ਦੇ ਰਸਤੇ ਤੋਂ ਭਟਕ ਕੇ ਗਲਤ ਰਸਤੇ ਪੈ ਜਾਂਦੇ ਹਨ । ਉਨ•ਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੰਦਗੀ ਵਿੱਚ ਸਫਲ ਹੋਣ ਲਈ ਸਖਤ ਮਿਹਤਨ ਕਰਨ ਅਤੇ ਆਪਣੇ ਮਿੱਥੇ ਨਿਸ਼ਾਨੇ ‘ਤੇ ਅਸਾਨੀ ਨਾਲ ਪਹੁੰਚਣ । ਇਸ ਮੌਕੇ ਜੂਨੀਅਰ ਵਿਦਿਆਰਥੀਆਂ ਵੱਲੋਂ ਸੀਨੀਅਰ ਵਿਦਿਆਰਥੀਆਂ ਨੂੰ ਤੋਹਫੇ ਭੇਂਟ ਕੀਤੇ । ਸਕੂਲ ਸਟਾਫ ਅਤੇ ਪ੍ਰਬੰਧਕ ਕਮੇਟੀ ਵੱਲੋਂ ਖੇਡਾਂ ‘ਚ ਮੱਲ•ਾਂ ਮਾਰਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ• ਅਤੇ ਸਰਟੀਫਿਕੇਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮਾਸਟਰ ਸੁਖਰਾਜ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕ ਬਾਖੂਬੀ ਨਿਭਾਈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਇੰਚਰਜ ਗੁਰਮੇਜ ਲਾਲ ਅਹੀਰ, ਜਰਨੈਲ ਸਿੰਘ, ਸੁਰਜੀਤ ਸਿੰਘ, ਹੰਸ ਰਾਜ, ਪ੍ਰਦੀਪ ਭਟਾਰਾ, ਕਮਰਬੀਰ ਸਿੰਘ, ਇਕਬਾਲ ਸਿੰਘ, ਸੁਖਰਾਜ ਸਿੰਘ, ਰਮਸਾ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਓਪਲ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ, ਡਾਕਟਰ ਮੱਖਣ ਸਿੰਘ, ਪੀ.ਟੀ.ਏ ਕਮੇਟੀ ਪ੍ਰਧਾਨ ਮੁਖਤਿਆਰ ਸਿੰਘ, ਸਰਪੰਚ ਤਾਰਾ ਸਿੰਘ, ਬਲਜਿੰਦਰ ਸਿੰਘ, ਮੈਡਮ ਰਕੇਸ਼ ਕੁਮਾਰੀ, ਸੱਤਿਆ ਦੇਵੀ, ਕੁਲਵਿੰਦਰ ਕੌਰ, ਸੁਰਜੀਤ ਕੌਰ, ਰਜਵਿੰਦਰ ਕੌਰ, ਹਰਜਿੰਦਰ ਕੌਰ ਆਦਿ ਹਾਜ਼ਰ ਸਨ ।

Post a Comment