ਸਮਾਗਮ ਦੌਰਾਨ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

Monday, March 25, 20130 comments


ਸ਼ਾਹਕੋਟ, 25 ਮਾਰਚ (ਸਚਦੇਵਾ) ਰਾਮਗੜ•ੀਆਂ ਪਬਲਿਕ ਸਕੂਲ ਸ਼ਾਹਕੋਟ ਦੇ ਸੈਸ਼ਨ 2012-2013 ਦਾ ਸਲਾਨਾ ਨਤੀਜਾ ਐਲਾਨਿਆ ਗਿਆ ।  ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸੁਦੇਸ਼ ਅਗਰਵਾਲ ਦੀ ਅਗਵਾਈ ‘ਚ ਸਕੂਲ ਕੈਂਪਸ ਵਿਖੇ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸੁਦੇਸ਼ ਅਗਰਵਾਲ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ ਦੇ ਮਾਪਿਆ ਅਤੇ ਆਏ ਹੋਏ ਮਹਿਮਾਨਾਂ ਨੂੰ ਜਾਣਕਾਰੀ ਦਿੱਤੀ । ਇਸ ਮੌਕੇ ਤਰਲੋਕ ਸਿੰਘ ਰੂਪਰਾ ਅਤੇ ਸੁਰਿੰਦਰ ਸਿੰਘ ਵਿਰਦੀ ਨੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਵਿੱਚ ਚੱਲ ਰਹੀਆਂ ਸਮਾਰਟ ਕਲਾਸਾਂ ਅਤੇ ਸਕੂਲ ਵਿਚਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ । ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਜਮਾਤਾਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ• ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਸਮਾਗਮ ਦੇ ਅੰਤ ਵਿੱਚ ਕੋਆਰਡੀਨੇਟਰ ਕੁਲਦੀਪ ਸਿੰਘ ਧਿੰਜਣ ਨੇ ਆਏ ਹੋਏ ਪਤਵੰਤੇ-ਸੱਜਣਾ, ਵਿਦਿਆਰਥੀਆਂ ਦੇ ਮਾਪਿਆ ਅਤੇ ਸਟਾਫ ਦਾ ਧੰਨਵਾਦ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਅਮਰੀਕ ਸਿੰਘ ਮਠਾੜੂ, ਸਕੱਤਰ ਜੁਗਿੰਦਰ ਸਿੰਘ ਰੂਪਰਾ, ਦਰਸ਼ਨ ਸਿੰਘ ਗਲਸੀ, ਤਰਲੋਕ ਸਿੰਘ ਰੂਪਰਾ, ਹਰਭਜਨ ਸਿੰਘ ਰੂਪਰਾ, ਸੁਰਿੰਦਰ ਸਿੰਘ ਵਿਰਦੀ, ਨਿਰਮਲ ਸਿੰਘ ਸੌਖੀ, ਸੁਰਿੰਦਰ ਸਿੰਘ ਪੱਦਮ, ਕੋਆਰਡੀਨੇਟਰ ਕੁਲਦੀਪ ਸਿੰਘ ਧਿੰਜਣ, ਪ੍ਰਿੰਸੀਪਲ ਸੁਦੇਸ਼ ਅਗਰਵਾਲ ਆਦਿ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ । 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger