ਸ੍ਰੀ ਮੁਕਤਸਰ ਸਾਹਿਬ, 5 ਮਾਰਚ /ਸਫਲਸੋਚ/ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਅੱਜ ਖਾਲਸਾ ਸਕੂਲ ਅਤੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਲਈ ਬਣਾਏ ਪ੍ਰੀਖਿਆ ਕੇਂਦਰ ਦੀ ਅਚਨਚੇਤੀ ਜਾਂਚ ਕੀਤੀ ਅਤੇ ਹਦਾਇਤ ਕੀਤੀ ਕਿ ਨਕਲ ਰਹਿਤ ਪ੍ਰੀਖਿਆਵਾਂ ਸੰਪਨ ਕਰਵਾਉਣ ਲਈ ਕਿਸੇ ਕਿਸਮ ਦੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 79 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇੰਨ੍ਹਾਂ ਵਿਚੋਂ 9 ਕੇਂਦਰਾਂ ਨੂੰ ਬੋਰਡ ਨੇ ਸੰਵੇਦਨਸ਼ੀਲ ਐਲਾਣਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਕੇਂਦਰਾਂ ਤੇ ਵਿਸ਼ੇਸ ਤੌਰ ਤੇ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਉੱਥੇ ਨਕਲ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਕਲ ਨਾਲ ਵਿਦਿਆਰਥੀ ਇਕ ਵਾਰ ਤਾਂ ਪਾਸ ਹੋ ਸਕਦੇ ਹਨ ਪਰ ਇਸ ਤਰਾਂ ਕਰਨ ਨਾਲ ਭਵਿੱਖ ਖਰਾਬ ਹੋ ਜਾਂਦਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਇਕ ਪ੍ਰੀਖਿਆ ਕੇਂਦਰ ਦਾ ਜਾਇਜ਼ਾ ਲੈਂਦੇ ਹੋਏ।


Post a Comment