ਸ੍ਰੀ ਮੁਕਤਸਰ ਸਾਹਿਬ, 25 ਮਾਰਚ ( ਸਫਲਸੋਚ )ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁੱਖ ਮੰਤਰੀ ਪੰਜਾਬ ਸ: ਪਰਕਾਸ਼ ਸਿੰਘ ਬਾਦਲ ਦੇ 26 ਮਾਰਚ 2013 ਦੇ ਲੰਬੀ ਵਿਧਾਨ ਸਭਾ ਹਲਕੇ ਦੇ ਦੌਰੇ ਦੀਆਂ ਤਿਆਰੀਆਂ ਸਬੰਧੀ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ: ਬਾਦਲ 26 ਮਾਰਚ ਨੂੰ ਸਵੇਰੇ 9 ਵਜੇ ਪਿੰਡ ਰਸੂਲ ਕੇਰਾ ਤੋਂ ਆਪਣਾ ਦੌਰਾ ਸ਼ੁਰੂ ਕਰਣਗੇ। ਇਸ ਤੋਂ ਬਾਅਦ 9:40 ਵਜੇ ਭਾਈ ਕਾ ਕੇਰਾ, 10.20 ਵਜੇ ਕੰਗਣ ਖੇੜਾ, 11 ਵਜੇ ਡੱਬਵਾਲੀ ਮਲਕੋਕੀ ਅਤੇ 11:40 ਵਜੇ ਪਿੰਡ ਬਾਦਲ ਵਿਚ ਸੰਗਤ ਦਰਸ਼ਨ ਸਮਾਗਮਾਂ ਨੂੰ ਸੰਬੋਧਨ ਕਰਣਗੇ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਪਿਛਲੇ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਵੱਲੋਂ ਜਾਰੀ ਗ੍ਰਾਂਟਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਾਰੇ ਪ੍ਰੋਜੈਕਟ ਤੈਅ ਸਮਾਂ ਹੱਦ ਵਿਚ ਮੁਕੰਮਲ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਅਤੇ ਪੰਚਾਇਤ ਵਿਕਾਸ ਅਫ਼ਸਰ ਸ੍ਰੀ ਨਵਲ ਕੁਮਾਰ, ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ ਸ੍ਰੀ ਪ੍ਰਵੀਨ ਗਾਂਧੀ, ਜ਼ਿਲ੍ਹਾ ਖੇਡ ਅਫ਼ਸਰ ਸ: ਬਲਵੰਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸ: ਗੁਰਮੀਤ ਸਿੰਘ ਆਦਿ ਵੀ ਹਾਜਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ।
Post a Comment