ਪਟਿਆਲਾ, 24 ਮਾਰਚ /ਪਟਵਾਰੀ/ਪੰਜਾਬ ਸਟੂਡੈਂਟਸ ਯੂਨੀਅਨ ਦਾ ਇੱਕ ਵਫਦ ਨੇ ਵਿਦਿਆਰ ਭਲਾਈ ਡੀਨ ਡਾ. ਕੁਲਬੀਰ ਸਿੰਘ ਢਿੱਲੋਂ ਨੂੰ ਮਿਲਕੇ ਇੱਕ ਮੰਗ ਪੱਤਰ ਸੋਂਪਿਆ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਗੁਰਜੰਟ ਸਿੰਘ ਦੁਆਰਾ ਆਪਣੇ ਹੀ ਵਿਭਾਗ ਦੇ ਇੱਕ ਵਿਦਿਆਰਥੀ ਨਾਲ ਕੀਤੇ ਦੁਰਵਿਵਹਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਅਤੇ ਯੂਨੀਵਰਸਿਟੀ ਪ੍ਰਸਾਸ਼ਨ ਤੋਂ ਇਹ ਮੰਗ ਕੀਤੀ ਕਿ ਗੁਰਜੰਟ ਸਿੰਘ ਤੋਂ ਜਨਤਕ ਮਾਫੀ ਮੰਗਵਾਈ ਜਾਵੇ ਜੇਕਰ ਉਹ ਮਾਫੀ ਤੋਂ ਇਨਕਾਰ ਕਰਦਾ ਹੈ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਤਾਂ ਜੋ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੂੰ ਵਿਭਾਗ ਦੇ ਅਧਿਆਪਕਾਂ ਦੇ ਧੜਿਆਂ ਦੀ ਲੜਾਈ ਦਾ ਖਮਿਆਜਾ ਬਣਨ ਤੋਂ ਰੋਕਿਆ ਜਾ ਸਕੇ। ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੇਕਰ ਅਥਾਰਟੀ ਨੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਦੇ ‘ਫੁੱਟਬਾਲ ਮੈਚ’ ਦੀ ਆੜ ਹੇਠ ਵਿਦਿਆਰਥੀਆਂ ਦਾ ਕੋਈ ਨੁਕਸਾਨ ਕਰਨ ਵਰਗਾ ਕਦਮ ਚੁਕਿਆ ਤਾਂ ਪੀ.ਐਸ.ਯੂ. ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ•ਾਂ ਸਥਿਤੀ ਹੋਰ ਗੰਭੀਰ ਹੋਣ ਤੋਂ ਪਹਿਲਾਂ ਪਹਿਲਾਂ ਇਸ ਮੁੱਦੇ ਨੂੰ ਡਾ. ਗੁਰਜੰਟ ਸਿੰਘ ਤੋਂ ਜਨਤਕ ਮਾਫੀ ਮੰਗਵਾ ਕੇ ਖਤਮ ਕਰਨ ਦੀ ਜ਼ੋਰਦਾਰ ਮੰਗ ਕੀਤੀ। ਇਸ ਵਫਦ ਵਿੱਚ ਯੂਨੀਵਰਸਿਟੀ ਇਕਾਈ ਪ੍ਰਧਾਨ ਗੁਰਸੇਵਕ ਸਿੰਘ ਪਾਤੜਾਂ, ਜਨਰਲ ਸਕੱਤਰ ਲਖਬੀਰ ਸਿੰਘ, ਅਮਨਦੀਪ ਸਿੰਘ, ਹਰਿੰਦਰ ਸਿੰਘ, ਲਖਵੀਰ ਸਿੰਘ ਲੱਖੀ, ਗੁਰਵਿੰਦਰ ਸਿੰਘ, ਜਿਲ•ਾ ਆਗੂ ਜਸਵਿੰਦਰ ਕੌਰ ਜੱਸੂ ਆਦਿ ਸ਼ਾਮਲ ਸਨ।

Post a Comment