ਵਿਦਿਆਰਥੀਆਂ ਨੂੰ ਭਰੂਣ-ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਦੀ ਕੀਤੀ ਅਪੀਲ

Friday, March 01, 20130 comments


ਰਾੜਾ ਸਾਹਿਬ(ਲੁਧਿਆਣਾ) 1 ਮਾਰਚ: ( ਸਤਪਾਲ ਸੋਨੀ  ) ਸਿੱਖਿਆ ਸੇਵਾ-ਭਾਵਨਾ ‘ਤੇ ਆਧਾਰਿਤ ਹੋਣੀ ਚਾਹੀਦੀ ਹੈ, ਇਸ ਲਈ ਵਿਦਿਆਰਥੀਆਂ ਨੂੰ ਭਾਈ ਘਨੱਈਆ ਜੀ, ਭਗਤ ਪੂਰਨ ਸਿੰਘ ਅਤੇ ਮਦਰ ਟਰੇਸਾ ਵਾਂਗ ਸੇਵਾ-ਭਾਵਨਾ ਦੇ ਮੰਤਵ ਨਾਲ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਸ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਸਾਲਾਨਾ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।ਸ. ਅਟਵਾਲ ਨੇ ਕਿਹਾ ਕਿ ਵਿੱਦਿਆ ਦੇ ਗਿਆਨ ਤੋਂ ਬਗੈਰ ਕਿਸੇ ਵਿਅਕਤੀ ਦਾ ਜੀਵਨ ਅਧੂਰਾ ਹੈ ਅਤੇ ਕੋਈ ਵੀ ਇਨਸਾਨ ਸਿੱਖਿਆ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਬੜੇ ਭਾਗਸ਼ਾਲੀ ਹਨ ਕਿ ਉਹ ਪੇਂਡੂ ਖੇਤਰ ਦੇ ਇਸ ਸ਼ਾਨਾਮੱਤੀ ਕਾਲਜ ਤੋਂ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਹਨਾਂ ਕਿਹਾ ਕਿ ਸਿੱਖਿਆ ਦਾ ਰੋਜ਼ਾਨਾ ਜੀਵਨ ‘ਚ ਪ੍ਰਗਤੀਸ਼ੀਲ ਹੋਣਾ ਜ਼ਰੂਰੀ ਹੈ, ਇਸ ਲਈ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਇਖਲਾਕੀ ਕਦਰਾਂ-ਕੀਮਤਾਂ ਦੀ ਸਿੱਖਿਆ ਗ੍ਰਹਿਣ ਕਰਦੇ ਹੋਏ ਲੋਕ ਭਲਾਈ ਕਾਰਜਾਂ ਵਿੱਚ ਵੀ ਵੱਧ ਚੜ• ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚੰਗੇ ਕੰਮ ਕਰਨ ਸਮੇਂ ਪ੍ਰਮਾਤਮਾ ਹਮੇਸ਼ਾ ਇਨਸਾਨ ਦੀ ਮੱਦਦ ਕਰਦਾ ਹੈ। ਸ. ਅਟਵਾਲ ਨੇ ਕਿਹਾ ਕਿ ਗੁਰੂਆਂ-ਪੀਰਾਂ ਦੀ ਪੰਜਾਬ ਦੀ ਧਰਤੀ ‘ਤੇ ਭਰੂਣ-ਹੱਤਿਆ ਵਰਗੇ ਹੋ ਰਹੇ ਜ਼ੁਰਮ ਸ਼ਰਮਨਾਕ ਗੱਲ ਹੈ, ਇਸ ਲਈ ਵਿਦਿਆਰਥੀਆਂ ਨੂੰ ਅਜਿਹੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਸਵਾਮੀ ਵਿਵੇਕਾਨੰਦ ਜੀ ਦੇ ਫ਼ਲਸਫ਼ੇ ਅਨੁਸਾਰ ਵਿਦਿਆਰਥੀਆਂ ਨੂੰ ਆਪਣੀ ਮੰਜ਼ਿਲ ਦੀ ਪ੍ਰਾਪਤੀ ਲਈ ਅੱਗੇ ਵਧਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਜਿਸ ਤਰ•ਾਂ ਮਜ਼ਬੂਤ ਨੀਂਹ ਤੋਂ ਬਗੈਰ ਕਿਸੇ ਠੋਸ ਮਕਾਨ ਦੀ ਉਸਾਰੀ ਸੰਭਵ ਨਹੀਂ ਹੋ ਸਕਦੀ, ਉਸੇ ਤਰ•ਾਂ ਪ੍ਰਾਇਮਰੀ ਸਿੱਖਿਆ ਦੀ ਮਜ਼ਬੂਤੀ ਤੋਂ ਬਿਨਾਂ ਕੋਈ ਵੀ ਸੂਬਾ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ। ਇਸ ਲਈ ਉਹਨਾਂ ਇਸ ਪੇਂਡੂ ਕਾਲਜ ਦੇ ਵਿਦਿਆਰਥੀਆਂ ਨੂੰ ਪ੍ਰਾਇਮਰੀ ਸਿੱਖਿਆ ਦੇ ਸੁਧਾਰਾਂ ਲਈ ਵੀ ਅੱਗੇ ਆਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਕੇ ਉਹਨਾਂ ਦੇ ਸਰਬ-ਪੱਖੀ ਵਿਕਾਸ ਲਈ ਭਰਪੂਰ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ‘ਤੇ ਸ. ਅਟਵਾਲ ਨੇ ਕਾਲਜ ਦੀ ਪ੍ਰਿੰਸੀਪਲ ਵੱਲੋਂ ਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦਾ ਯਕੀਨ ਦਿਵਾਇਆ ਅਤੇ ਕਾਲਜ ਨੂੰ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਹਨਾਂ ਹਲਕੇ ਦੀ ਬਿਹਤਰੀ ਲਈ ਭਰਪੂਰ ਯਤਨ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਸਮੇਂ ਸ. ਅਟਵਾਲ ਨੇ ਕਾਲਜ ਦੇ ਯੂਨੀਵਰਸਿਟੀ ਇਮਤਿਹਾਨਾਂ ਵਿੱਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਕਾਲਜ ਪ੍ਰਬੰਧਕਾਂ ਵੱਲੋਂ ਸ. ਅਟਵਾਲ ਦਾ ਵੀ ਸਨਮਾਨ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਮੰਜੂ ਸ਼ਰਮਾ ਨੇ ਸ ਅਟਵਾਲ ਨੂੰ ਜੀ ਆਇਆਂ ਕਹਿੰਦਿਆਂ ਕਾਲਜ ਦੀਆਂ ਸਾਲਾਨਾ ਗਤੀਵਿਧੀਆਂ ਦੀ ਰਿਪੋਰਟ ਪੜ•ੀ। ਉਹਨਾਂ ਕਿਹਾ ਕਿ ਇਹ ਕਾਲਜ ਪੇਂਡੂ ਕਾਲਜਾਂ ‘ਚੋਂ ਪਹਿਲੇ ਨੰਬਰ ‘ਤੇ ਹੈ ਅਤੇ ਅਕਾਦਮਿਕ ਤੇ ਸੱਭਿਆਚਾਰਕ ਖੇਤਰਾਂ ‘ਚ ਵੱਡੀਆਂ ਮੱਲਾਂ ਮਾਰ ਰਿਹਾ ਹੈ। ਉਹਨਾਂ ਕਿਹਾ ਕਾਲਜ ‘ਚ 65 ਵਿਦਿਆਰਥੀਆਂ ਦਾ ਐਨ.ਐਸ.ਐਸ ਯੂਨਿਟ ਹੈ, ਂਜੋ ਸਮੇਂ-ਸਮੇਂ ‘ਤੇ ਇਲਾਕੇ ਵਿੱਚ ਬੂਟੇ ਲਗਾਉਣ ਅਤੇ ਖੂਨ-ਦਾਨ ਕਰਨ ਦੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਹਨਾਂ ਕਿਹਾ ਕਿ ਜਲਦੀ ਹੀ ਕਾਲਜ ਵੱਲੋਂ ਚੇਤਨਾ ਸੋਸਾਇਟੀ ਦਾ ਗਠਿਨ ਕੀਤਾ ਜਾਵੇਗਾ, ਜਂੋ ਲੋਕਾਂ ਨੂੰ ਨਸ਼ਿਆਂ, ਭਰੂਣ-ਹੱਤਿਆ ਅਤੇ ਦਾਜ ਵਰਗੀਆਂ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰੇਗੀ।ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਮੰਜੂ ਸ਼ਰਮਾ, ਡਾ: ਗੁਰਮਿੰਦਰ ਕੌਰ ਪ੍ਰਿੰਸੀਪਲ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ, ਵਾਈਸ ਪ੍ਰਿੰਸੀਪਲ ਪ੍ਰੋ. ਨਿਰਮਲ ਸਿੰਘ, ਪ੍ਰੋ. ਹਰਮੇਸ਼ ਲਾਲ, ਪ੍ਰੋ. ਪ੍ਰਕਾਸ਼ ਸਿੰਘ, ਪ੍ਰੋ. ਜਸਵੀਰ ਕੌਰ, ਪ੍ਰੋ. ਇੰਦਰਜੀਤ ਕੌਰ, ਪ੍ਰੋ. ਕੁਲਦੀਪ ਸਿੰਘ, ਸ. ਬਲਵੰਤ ਸਿੰਘ ਘਲੋਟੀ, ਕੈਪਟਨ ਗਿਆਨ ਸਿੰਘ, ਮਾਸਟਰ ਭੁਪਿੰਦਰ ਸਿੰਘ ਘਲੋਟੀ, ਸ. ਪ੍ਰਿਤਪਾਲ ਸਿੰਘ ਅਤੇ ਕਾਲਜ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। 
 ਸ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਯੂਨੀਵਰਸਿਟੀ ਇਮਤਿਹਾਨਾਂ ਵਿੱਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ।



Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger