ਨਸ਼ਿਆਂ ਦੇ ਖਾਤਮੇ ਲਈ ਸੁਖਬੀਰ ਬਾਦਲ ਵੱਲੋਂ ਚੁੱਕੇ ਜਾ ਰਹੇ ਕਦਮ ਇਤਿਹਾਸਿਕ - ਗਰਚਾ

Thursday, March 28, 20130 comments


ਲੁਧਿਆਣਾ, 28 ਮਾਰਚ (  ਸਫਲਸੋਚ  ) ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਤੇ ਪੰਜਾਬ ਦੇ ਉਪ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਅੰਦਰ ਨਸ਼ਿਆਂ ਦੇ ਕਾਰੋਬਾਰ ਨੂੰ ਸਖਤੀ ਨਾਲ ਬੰਦ ਕਰਨ ਅਤੇ ਨੌਜਵਾਨ ਪੀੜੀ ਨੂੰ ਇਸਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ।ਉਨ•ਾਂ ਕਿਹਾ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਅਤੇ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਅਕਾਲੀ ਭਾਜਪਾ ਗਠਜੋੜ ਸਰਕਾਰ ਵੱਲੋਂ ਬਜਟ ਵਿੱਚ 100 ਕਰੋੜ ਰੁਪਏ ਦੇ ਫੰਡ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਰੱਖੇ ਗਏ ਹਨ । ਅਕਾਲੀ ਦਲ ਸੁਪਰੀਮੋ ਸੁਖਬੀਰ ਸਿੰਘ ਬਾਦਲ ਜੋ ਨੌਜਵਾਨ ਵਰਗ ਲਈ ਇੱਕ ਆਸ਼ਾ ਦੀ ਕਿਰਨ ਹਨ ਵੱਲੋਂ ਨੌਜਵਾਨਾਂ ਦੇ ਸੁਨਿਹਰੀ ਭਵਿੱਖ ਨੂੰ ਉਜਵਲ ਬਨਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਚੰਗੇ ਨਤੀਜੇ ਸਾਹਮਨੇ ਆ ਰਹੇ ਹਨ । ਸਰਕਾਰ ਵੱਲੋਂ ਨਸ਼ਿਆਂ ਵਰਗੇ ਕੋਹੜ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਜਲਦੀ ਹੀ ਇੱਕ ਹੈਲਪ ਲਾਈਨ ਨੰਬਰ ਸ਼ੁਰੂ ਕਰਨ ਦਾ ਐਲਾਨ ਵੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਹੈ । ਜਿਸ ਉਤੇ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਖਿਲਾਫ ਗੁਪਤ ਢੰਗ ਨਾਲ ਕੋਈ ਵੀ ਆਪਣੀ ਸ਼ਿਕਾਇਤ ਦਰਜ ਕਰ ਸਕੇਗਾ । ਇਸ ਨਾਲ ਆਉਂਦੇ ਸਾਲਾਂ ਵਿੱਚ ਪੰਜਾਬ ਅੰਦਰ ਨਸ਼ਿਆਂ ਦੀ ਚੱਲ ਰਹੀ ਹਨੇਰੀ ਨੂੰ ਠੱਲ ਪਵੇਗੀ ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger