ਕਲੋਨੀਆਂ ਦੇ ਹੱਕ ਵਿੱਚ ਲਿਆਂਦਾ ਗਿਆ ਮਤਾ, ਵਪਾਰੀਆਂ ਦੇ ਚੇਹਰੇ ਖਿਲ੍ਹੇ।

Friday, March 29, 20130 comments

ਬੁਢਲਾਡਾ 29 ਮਾਰਚ (ਪੰਕਜ ਰਾਜੂ) ਨਜਾਇਜ਼ ਕਲੋਨੀਆਂ ਨੂੰ ਜਾਇਜ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਬੈਠਕ ਵਿੱਚ ਪਾਸ ਕੀਤੇ ਗਏ ਮਤੇ ਦਾ ਸਵਾਗਤ ਕਰਦਿਆਂ ਪੰਜਾਬ ਕੋਲੋਨਾਈਜਰ ਐਸੋਸੀਏਸ਼ਨ ਜਿਲ੍ਹਾ ਮਾਨਸਾ ਦੇ ਉਪੱ ਚੇਅਰਮੈਨ ਮਹਿੰਦਰਪਾਲ ਬਿੱਟੂ ਨੇ ਪੰਜਾਬ ਦੇ ਉਪੱ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਬੁਢਲਾਡਾ ਵਿਖੇ ਕੋਲੋਨਾਈਜਰ ਨੂੰ ਦਿੱਤਾ ਗਿਆ ਭਰੋਸਾ ਸ੍ਰ. ਬਾਦਲ ਨੇ ਪੂਰਾ ਕਰਕੇ ਵਪਾਰੀਆਂ ਨੂੰ ਆਰਥਿਕ ਪੱਖੋਂ ਕੰਗਾਲ ਹੋਣ ਤੋਂ ਬਚਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਅੰਦਰ ਹਜਾਰਾਂ ਕਲੋਨੀਆਂ ਧਾਰਕਾਂ ਨੇ ਕਾਫੀ ਰਾਹਤ ਮਹਿਸੂਸ ਕੀਤੀ ਹੈ। ਉਨ੍ਹਾਂ ਸ੍ਰ. ਸੁਖਬੀਰ ਬਾਦਲ ਦੇ ਨਾਲ ਨਾਲ ਪਾਰਟੀ ਦੇ ਜਨਰਲ ਸਕੱਤਰ ਸ੍ਰ. ਬਲਵਿੰਦਰ ਸਿੰਘ ਭੂੰਦੜ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੰਗਤ ਰਾਏ ਬਾਂਸਲ, ਜਿਲ੍ਹਾ ਪ੍ਰਧਾਨ ਹਰਬੰਤ ਸਿੰਘ ਦਾਤੇਵਾਸ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger