ਹੁਸ਼ਿਆਰਪੁਰ, 1 ਮਾਰਚ/ਸਫਲਸੋਚ/ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 636ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ 3 ਮਾਰਚ 2013 ਦਿਨ ਐਤਵਾਰ ਨੂੰ ਸਵੇਰੇ 11-00 ਵਜੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਤਪ ਅਸਥਾਨ ਪਿੰਡ ਖੁਰਾਲਗੜ੍ਹ, ਤਹਿਸੀਲ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸ੍ਰ: ਸਰਵਣ ਸਿੰਘ ਫਿਲੌਰ ਕੈਬਨਿਟ ਮੰਤਰੀ ਪੰਜਾਬ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ੍ਰੀ ਮਨੱਸਵੀ ਕੁਮਾਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ੍ਰ: ਸੋਹਨ ਸਿੰਘ ਠੰਡਲ ਮੁੱਖ ਸੰਸਦੀ ਸਕੱਤਰ, ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਸੰਸਦੀ ਸਕੱਤਰ, ਸ੍ਰ: ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਹਲਕਾ ਵਿਧਾਇਕ ਗੜ੍ਹਸ਼ੰਕਰ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਹੋਰ ਮੰਤਰੀ, ਮੁੱਖ ਸੰਸਦੀ ਸਕੱਤਰ, ਸੰਸਦੀ ਮੈਂਬਰ ਅਤੇ ਵਿਧਾਇਕ ਗੁਰੂ ਸਾਹਿਬ ਜੀ ਦੇ ਜੀਵਨ ਤੇ ਫਲਸਫੇ ਤੇ ਰੌਸ਼ਨੀ ਪਾਉਣਗੇ ਅਤੇ ਉਘੇ ਕੀਰਤਨੀ ਜਥੇ ਅਤੇ ਪ੍ਰਸਿੱਧ ਗਾਇਕ ਗੁਰੂ ਜਸ ਗਾਇਨ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਬੀ ਐਸ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਇਸ ਸਮਾਗਮ ਦੇ ਨੋਡਲ ਅਫ਼ਸਰ ਬਣਾਇਆ ਗਿਆ ਹੈ। ਡੀ ਐਸ ਪੀ ਗੜ੍ਹਸ਼ੰਕਰ, ਡੀ ਐਫ ਓ ਗੜ੍ਹਸ਼ਕਰ ਅਤੇ ਐਸ ਡੀ ਐਮ ਗੜ੍ਹਸ਼ੰਕਰ ਇਸ ਸਮਾਗਮ ਲਈ ਉਨ੍ਹਾਂ ਦੇ ਸਹਾਇਕ ਵਜੋਂ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਵਾਸਤੇ 4 ਹੋਰ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਸੈਨੀਟੇਸ਼ਨ, ਵਾਟਰ ਸਪਲਾਈ, ਪਬਲੀਸਿਟੀ ਅਤੇ ਮੀਡੀਆ ਕਮੇਟੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਉਤੇ ਸ਼ਰਧਾਲੂਆਂ ਵਾਸਤੇ ਪੀਣ ਵਾਲੇ ਪਾਣੀ ਅਤੇ ਟੈਂਪਰੇਰੀ ਪਖਾਨੈ ਤਿਆਰ ਕੀਤੇ ਗਏ ਹਨ ਅਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਤਿੰਨ ਮੋਬਾਇਲ ਟੀਮਾਂ ਸਮਾਗਮ ਵਾਲੇ ਸਥਾਨ ਤੇ ਤਾਇਨਾਤ ਕੀਤੀਆਂ ਜਾ ਰਹੀਆਂ ਹਨ।
Post a Comment