ਰਾਤ ਵੇਲੇ ਨਹੀਂ ਕੀਤੀ ਜਾ ਸਕੇਗੀ ਕਣਕ ਦੀ ਕਟਾਈ

Thursday, March 28, 20130 comments


ਸੰਗਰੂਰ, 28 ਮਾਰਚ (ਸੂਰਜ ਭਾਨ ਗੋਇਲ)-ਵਧੀਕ ਜ਼ਿਲ•ਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਸ. ਗੁਰਿੰਦਰਪਾਲ ਸਿੰਘ ਸਹੋਤਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕੀਤਾ ਹੈ ਕਿ ਅਗਾਮੀ ਕਣਕ ਦੀ ਕਟਾਈ ਦੇ ਸੀਜਨ ਨੂੰ ਧਿਆਨ ਵਿੱਚ ਰੱਖਦਿਆਂ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9:30 ਵਜੇ ਤੱਕ ਕਟਾਈ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕਟਾਈ ਤੋਂ ਬਾਅਦ ਨਾ ਹੀ ਖਾਲੀ ਖੇਤਾਂ ਵਿੱਚ ਖੜੇ• ਸੁੱਕੇ ਕਰਚਿਆਂ ਨੂੰ ਅੱਗ ਲਗਾਈ ਜਾ ਸਕੇਗੀ। ਇਸ ਤੋਂ ਇਲਾਵਾ ਕਣਕ ਕੱਟਣ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪੁਰਾਣੀਆਂ ਕੰਬਾਇਨਾਂ ਦੀ ਨਿਰਮਾਤਾ ਕੰਪਨੀਆਂ ਅਤੇ ਖੇਤੀਬਾੜੀ ਵਿਭਾਗ (ਮੁੱਖ ਖੇਤੀਬਾੜੀ ਅਫ਼ਸਰ) ਤੋਂ ਇੰਸਪੈਕਸ਼ਨ ਕਰਵਾਈ ਜਾਵੇ ਤਾਂ ਜੋ ਕਣਕ ਦੀ ਵਾਢੀ ਸਮੇਂ ਕੁਆਲਿਟੀ ਖਰਾਬ ਨਾ ਹੋਵੇ। ਇਹ ਹੁਕਮ ਮਿਤੀ 25 ਮਈ, 2013 ਤੱਕ ਲਾਗੂ ਰਹਿਣਗੇ।    

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger