ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਵਿਭਾਗੀਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ: ਏ.ਡੀ.ਸੀ

Tuesday, March 26, 20130 comments

 ਪਟਿਆਲਾ, 26 ਮਾਰਚ/ਪਟਵਾਰੀ/ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ•ੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕਰਨ ਲਈ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀਆਂ ਮੀਟਿੰਗਾਂ ਵਿੱਚ ਗੈਰ-ਹਾਜ਼ਰ ਕੁਝ ਅਧਿਕਾਰੀਆਂ ਪ੍ਰਤੀ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕਿ ਭਵਿੱਖ ਵਿੱਚ ਮੀਟਿੰਗਾਂ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਸ਼੍ਰੀਮਤੀ ਗਿੱਲ ਨੇ ਕਿਹਾ ਕਿ ਮੀਟਿੰਗਾਂ ਦੌਰਾਨ ਮੁਕੰਮਲ ਹੋਏ ਵਿਕਾਸ ਕਾਰਜਾਂ ਅਤੇ ਬਕਾਇਆ ਪਏ ਕੰਮਾਂ ਬਾਰੇ ਵਿਸਤ੍ਰਿਤ ਚਰਚਾ ਹੁੰਦੀ ਹੈ ਅਤੇ ਜੇ ਸਬੰਧਤ ਵਿਭਾਗ ਦੇ ਅਧਿਕਾਰੀ ਹੀ ਮੀਟਿੰਗ ਵਿੱਚ ਹਾਜ਼ਰ ਨਾ ਹੋਣ ਤਾਂ ਇਸ ਨਾਲ ਕੀਮਤੀ ਸਮਾਂ ਤੇ ਸਰਕਾਰੀ ਧਨ ਨਸ਼ਟ ਹੁੰਦਾ ਹੈ। ਇਸ ਮੌਕੇ ਜ਼ਿਲ•ੇ ਵਿੱਚ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀ. ਨੇ ਕਿਹਾ ਕਿ ਜ਼ਿਲ•ੇ ਦੇ ਕੁਝ ਮੈਰਿਜ ਪੈਲਸਾਂ ਵਿੱਚ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਉ¦ਘਣਾ ਕਰਕੇ ਰਾਤ ਦਸ ਵਜੇ ਤੋਂ ਬਾਅਦ ਵੀ ਉੱਚੀ ਆਵਾਜ਼ ਵਿੱਚ ਡੀ.ਜੇ. ਤੇ ਆਰਕੈਸਟਰਾ ਵਜਾਇਆ ਜਾ ਰਿਹਾ ਹੈ। ਉਨ•ਾਂ ਹਦਾਇਤ ਕੀਤੀ ਕਿ ਡੀ.ਐਸ.ਪੀ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨੁਮਾਇੰਦੇ ਅਜਿਹੇ ਮੈਰਿਜ ਪੈਲਸਾਂ ’ਤੇ ਨਜ਼ਰ ਰੱਖਣ ਅਤੇ ਉ¦ਘਣਾ ਹੋਣ ਦੀ ਸੂਰਤ ਵਿੱਚ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਤੇ ਕਣਕ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਹੋਰਨਾਂ ਫਸਲਾਂ, ਸਬਜ਼ੀਆਂ ਤੇ ਫ਼ਲਾਂ ਦੀ ਪੈਦਾਵਾਰ ਲਈ ਪ੍ਰੇਰਿਤ ਕਰਨ ਦੇ ਯਤਨ ਜਾਰੀ ਰੱਖੇ ਜਾਣ। ਉਨ•ਾਂ ਕਿਹਾ ਕਿ ਬਾਗਬਾਨੀ ਨੂੰ ਵਧੇਰੇ ਉਤਸ਼ਾਹਿਤ ਕਰਨ ਲਈ ਉਦਮੀ ਕਿਸਾਨਾਂ ਨੂੰ ਹੋਰਨਾਂ ਰਾਜਾਂ ਵਿੱਚ ਚੱਲਦੇ ਵੱਡੇ ਪ੍ਰੋਜੈਕਟਾਂ ਦੇ ਦੌਰੇ ਕਰਵਾਏ ਜਾਣ ਤਾਂ ਜੋ ਉਹ ਤਕਨੀਕੀ ਗਿਆਨ ਹਾਸਲ ਕਰ ਸਕਣ। ਜ਼ਿਲ•ੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ•ਾਉਣ ਦੀਆਂ ਹਦਾਇਤਾਂ ਦਿੰਦਿਆਂ ਸ਼੍ਰੀਮਤੀ ਗਿੱਲ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਬਿਜਲੀ ਵਿਭਾਗ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਢਿੱਲੀਆਂ ਨਾ ਹੋਣ। ਮੀਟਿੰਗ ਦੌਰਾਨ ਸ਼ਗਨ ਸਕੀਮ, ਬੁਢਾਪਾ, ਵਿਧਵਾ ਤੇ ਹੋਰ ਪੈਨਸ਼ਨਾਂ ਦੇ ਬਕਾਇਆ ਮਾਮਲਿਆਂ ਨੂੰ ਸਮੇਂ ਸਿਰ ਨਿਪਟਾਉਣ ਦੀ ਹਦਾਇਤ ਵੀ ਕੀਤੀ ਗਈ।

                    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਸੇਵਾ ਦਾ ਅਧਿਕਾਰ ਨਿਯਮ ਤਹਿਤ ਸਰਕਾਰ ਵੱਲੋਂ ਨਿਰਧਾਰਤ ਸੇਵਾਵਾਂ ਲੋਕਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਉਣ ਸਬੰਧੀ ਵੀ ਕਿਹਾ। ਉਨ•ਾਂ ਕਿਹਾ ਕਿ ਜਿਹੜੇ ਵਿਭਾਗਾਂ ਕੋਲ ਮਾਮਲੇ ਬਕਾਇਆ ਪਏ ਹਨ ਉਨ•ਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਖੁਦ ਹੀ ਜਿੰਮੇਵਾਰ ਹੋਣਗੇ। ਮੀਟਿੰਗ ਦੌਰਾਨ ਐਸ.ਡੀ.ਐਮ ਰਾਜਪੁਰਾ ਸ਼੍ਰੀ ਜੇ.ਕੇ. ਜੈਨ, ਐਸ.ਡੀ.ਐਮ ਸਮਾਣਾ ਸ਼੍ਰੀ ਸੁਖਵਿੰਦਰ ਸਿੰਘ ਗਿੱਲ, ਐਸ.ਡੀ.ਐਮ ਨਾਭਾ ਸ਼੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ ਪਾਤੜਾਂ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਅਸ਼ੋਕ ਰੌਣੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਜੈਦੇਵ ਸਿੰਘ, ਸਹਾਇਕ ਨਿਰਦੇਸ਼ਕ ਮੱਛੀ ਪਾਲਣ ਸ਼੍ਰੀ ਅਮਰਜੀਤ ਸਿੰਘ ਬੱਲ, ਐਸ.ਪੀ. (ਡੀ) ਸ੍ਰੀ ਪ੍ਰਿਤਪਾਲ ਸਿੰਘ ਥਿੰਦ, ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਸੋਹਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।










Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger