ਬਿਰਕ ਬਰਸਾਲ (ਨਸੀਬ ਸਿੰਘ ਬਿਰਕ,ਬਲਜਿੰਦਰ ਸਿੰਘ ਬਿਰਕ) ਗੁਰੂ ਰਵਿਦਾਸ ਜੀ ਦੇ 636ਵੇਂ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਪਿੰਡ ਬਿਰਕ ਵਿਖੇ ਐਨ. ਆਰ. ਆਈ. ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਅਮਰੀਕਾ ਤੋਂ ਪਹੁੰਚੇ ਜੱਥੇਦਾਰ ਤਿਰਲੋਚਨ ਸਿੰਘ ਵਿਰਕ ਨੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਾਨੂੰ ਦਸਾਂ ਨੂਹਾਂ ਦੀ ਕਿਰਤ ਕਰਨ ਅਤੇ ਹੱਕ-ਸੱਚ ਦੇ ਮਾਰਗ ਤੇ ਚੱਲ ਕੇ ਨਾਮ ਜਪਨ ਦਾ ਉਪਦੇਸ਼ ਦਿੱਤਾ ਸੀ। ਇਸ ਲਈ ਸਾਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲ ਕਿ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਨਗਰ ਕੀਰਤਨ ਦੌਰਾਨ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ, ਸੰਤ ਬਾਬਾ ਭੁਪਿੰਦਰ ਸਿੰਘ, ਬਾਬਾ ਸਰਬਜੋਤ ਸਿੰਘ ਡਾਂਗੋ ਅਤੇ ਗਿਆਨੀ ਲੱਖਾ ਸਿੰਘ ਰਾੜ੍ਹਾ ਸਾਹਿਬ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੋੜਿਆ। ਇਸ ਮੌਕੇ ਕੁਲਵੰਤ ਸਿੰਘ ਮਾਣੂਕੇ ਦੇ ਕਵੀਸ਼ਰੀ ਜੱਥੇ ਅਤੇ ਜਗਦੀਸ਼ ਸਿੰਘ ਤਿਹਾੜਾ ਦੇ ਢਾਡੀ ਜੱਥੇ ਨੇ ਸੰਗਤਾ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਹ ਸਾਰਾ ਸਮਾਗਮ ਜੱਥੇਦਾਰ ਤਿਰਲੋਚਨ ਸਿੰਘ ਵਿਰਕ ਯੂ. ਐਸ. ਏ., ਜੱਥੇਦਾਰ ਜਗਰੂਪ ਸਿੰਘ ਗੁੱਜਰਵਾਲ, ਜਸਵੰਤ ਸਿੰਘ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ ਸੰਧੂ ਧੂਲਕੋਟ, ਜਗਮੇਲ ਸਿੰਘ ਸਾਬਕਾ ਸਰਪੰਚ ਵਿਰਕ, ਜੋਰਾ ਸਿੰਘ, ਕੁਲਦੀਪ ਸਿੰਘ, ਗੁਰਮੇਲ ਸਿੰਘ ਖੰਡੂਰ, ਤਰਸੇਮ ਸਿੰਘ ਖੰਡੂਰ ਦੇ ਯਤਨਾ ਸਦਕਾ ਨੇਪਰੇ ਚੜਿਆ।
Post a Comment