-ਉਸਾਰੀ ਦੇ ਕੰਮਾਂ ਨਾਲ ਸਬੰਧਤ ਮਜ਼ਦੂਰਾਂ ਨੂੰ ਸਰਕਾਰੀ ਸਕੀਮਾਂ ਤੋਂ ਕਰਵਾਇਆ ਜਾਣੂ

Tuesday, March 26, 20130 comments


ਮਾਨਸਾ, 26 ਮਾਰਚ ( ਸਫਲਸੋਚ  ) ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਗੁਰਬੀਰ ਸਿੰਘ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਥਾਰਟੀ ਦੇ ਸਕੱਤਰ-ਕਮ-ਸਿਵਲ ਜੱਜ (ਸੀਨੀਅਰ ਡੀਵੀਜ਼ਨ) ਸ਼੍ਰੀ ਕਵਲਜੀਤ ਸਿੰਘ ਦੀ ਅਗਵਾਈ ਵਿਚ ਲਗਾਤਾਰ ਉਸਾਰੀ ਨਾਲ ਸਬੰਧਿਤ ਮਜ਼ਦੂਰਾਂ ਨੂੰ ਸਰਕਾਰੀ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਵੀ ਪਿੰਡ ਬਰਨਾਲਾ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿਚ ਮਜ਼ਦੂਰਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਬਾਰੀਕੀ ਨਾਲ ਦੱਸਿਆ ਗਿਆ।   ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਸ਼੍ਰੀਮਤੀ ਬਲਵੀਰ ਕੌਰ ਸਿੱਧੂ, ਸ਼੍ਰੀ ਬਲਕਰਨ ਸਿੰਘ ਬੱਲੀ ਅਤੇ ਸ਼੍ਰੀ ਗੁਰਪਿਆਰ ਸਿੰਘ ਧਿਗੜ ਨੇ ਕਿਹਾ ਕਿ ਉਸਾਰੀ ਨਾਲ ਸਬੰਧਤ ਕਾਮੇ ਰਾਜ ਮਿਸਤਰੀ, ਕਾਰਪੇਂਟਰ, ਵੈਲਡਰ, ਇਲੈਕਟ੍ਰੀਸ਼ਨ, ਟੈਕਨੀਸ਼ੀਅਨ, ਪੇਂਟਰ, ਸੁਪਰਵਾਈਜ਼ਰ ਅਤੇ ਮਜ਼ਦੂਰ ਜਿਨ੍ਹਾਂ ਦੀ ਉਮਰ 18 ਤੋਂ 60 ਸਾਲ ਤੱਕ ਹੈ ਅਤੇ ਜਿਨ੍ਹਾਂ ਦੇ ਪਾਸ 90 ਦਿਨ ਕੰਮਕਾਜ ਕਰਨ ਦਾ ਤਜ਼ਰਬਾ ਹੈ, ਆਪਣੀ ਰਜਿਸਟਰੇਸ਼ਨ ਸਹਾਇਕ ਲੇਬਰ ਕਮਿਸ਼ਨਰ ਅਤੇ ਲੇਬਰ ਇੰਸਪੈਕਟਰ ਕੋਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਰਜਿਸਟ੍ਰੇਸ਼ਨ ਤੋਂ ਬਾਅਦ ਉਸਾਰੀ ਨਾਲ ਸਬੰਧਤ ਕਾਮੇ ਅਨੇਕਾਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਦੇ ਯੋਗ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਵਾਉਣ ਲਈ 145 ਰੁਪਏ ਸਰਕਾਰੀ ਫੀਸ ਵਜੋਂ ਜਮ੍ਹਾ ਕਰਵਾਉਣੇ ਹੁੰਦੇ ਹਨ।  ਬੁਲਾਰਿਆਂ ਨੇ ਮਜ਼ਦੂਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਮੇ ਆਪਣੇ-ਆਪ ਨੂੰ ਜਲਦੀ ਤੋਂ ਜਲਦੀ ਰਜਿਸਟਰਡ ਕਰਵਾਉਣ ਤਾਂ ਜੋ ਉਹ ਸਰਕਾਰੀ ਸਹੂਲਤਾਂ ਦਾ ਲਾਹਾ ਲੈ ਸਕਣ। ਇਸ ਮੌਕੇ ਸਰਬਜੀਤ ਕੌਰ ਆਸ਼ਾ ਵਰਕਰ, ਭੂਰਾ ਸਿੰਘ ਮੈਂਬਰ ਪੰਚਾਇਤ, ਹਰਪਾਲ ਕੌਰ ਸਾਬਕਾ ਮੈਂਬਰ, ਸੇਵਕ ਸਿੰਘ, ਕਰਨੈਲ ਸਿੰਘ ਮੈਂਬਰ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger