ਪ੍ਰਾਇਮਰੀ ਸਕੂਲਾਂ ਦੇ ਰਲੇਵੇਂ ਖ਼ਿਲਾਫ ਅਧਿਆਪਕਾਂ ਨੇ ਪੱਤਰ ਸਾੜ ਕੇ ਰੋਸ ਪ੍ਰਗਟਾਇਆ

Friday, March 29, 20130 comments


ਸ੍ਰੀ ਮੁਕਤਸਰ ਸਾਹਿਬ 29 ਮਾਰਚ /ਬੂਟਾ ਸਿੰਘ /ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪ੍ਰਮੁੱਖ ਸਿੱਖਿਆ ਸਕੱਤਰ ਵੱਲੋਂ ਪੰਜਾਬ ਭਰ ’ਚ ਚਲਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਇੱਕ ਥਾਂ ਰਲੇਵਾਂ ਕਰਨ ਦੇ ਸਿੱਖਿਆ ਵਿਰੋਧੀ ਫੈਸਲੇ ਖਿਲਾਫ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਸਸਅ ਰਮਸਾ ਅਧਿਆਪਕ ਯੂਨੀਅਨ ਤੇ ਈ. ਟੀ. ਟੀ. ਅਧਿਆਪਕ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਰੋਸ ਮਾਰਚ ਕਰਨ ਉਪਰੰਤ ਜਿਲ੍ਹਾ ਸਿੱਖਿਆ ਦਫ਼ਤਰ ਮੂਹਰੇ ਰੈਲੀ ਕੀਤੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਲਖਵੀਰ ਸਿੰਘ ਹਰੀਕੇ ਕਲਾਂ, ਸੁਖਦੇਵ ਸਿੰਘ ਤੇ ਜਸਕੌਲ ਪ੍ਰੀਤ ਨੇ ਆਖਿਆ ਕਿ  ਸਿੱਖਿਆ ਦੇ ਖੇਤਰ ’ਚ ਨਿੱਜੀ ਕਰਨ ਦੇ ਅਮਲ ਨੂੰ ਪੱਕੇ ਪੈਰੀਂ ਕਰਨ ਲਈ ਅਕਾਲੀ ਭਾਜਪਾ ਸਰਕਾਰ ਵੱਲੋਂ ਇੱਕੋ ਪਿੰਡ ਵਿਚ ਵੱਖ ਵੱਖ ਥਾਵਾਂ ਤੇ ਚਲਦੇ ਸਰਕਾਰੀ ਪ੍ਰਾਇਮਰੀ ਅਤੇ ਜਿਲ੍ਹਾ ਪ੍ਰੀਸ਼ਦ ਦੇ ਸਕੂਲਾਂ ਦਾ ਰਲੇਵਾਂ ਕਰਨ ਨਾਲ ਸੈਂਕੜੇ ਅਧਿਆਪਕਾਂ ਦੀ ਖ਼ਜੱਲ ਖੁਆਰੀ ਤਾਂ ਹੋਵੇਗੀ ਹੀ ਸਗੋਂ ਹਜ਼ਾਰਾਂ ਵਿਦਿਆਰਥੀ ਸਿੱਖਿਆ ਦੇ ਬੁਨਿਆਦੀ ਹੱਕ ਤੋਂ ਵੀ ਵਾਂਝੇ ਹੋ ਜਾਣਗੇ। ਉਨ੍ਹਾ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ ਨਿੱਜੀ ਹੱਥਾਂ ਵਿਚ ਦੇਣ ਦੀਆਂ ਗੁੱਝੀਆਂ ਚਾਲਾਂ ਨਿਰੰਤਰ ਚੱਲੀਆਂ ਜਾ ਰਹੀਆਂ ਹਨ ਜਿਸ ਦੀ ਰੌਸ਼ਨੀ ’ਚ ਹੁਣ ਸਰਕਾਰ ਵੱਲੋਂ ਪੰਜਾਬ ਰਾਜ ਦੇ 691 ਪ੍ਰਾਇਮਰੀ ਤੇ ਜਿਲ੍ਹਾ ਪ੍ਰੀਸ਼ਦ ਦੇ ਸਕੂਲਾਂ ਨੂੰ ਪਹਿਲੀ ਅਪ੍ਰੈਲ ਤੋਂ ਬੰਦ ਕਰਕੇ ਦੂਸਰੇ ਸਕੂਲਾਂ ਵਿਚ ਰਲਾਏ ਜਾਣ ਦਾ ਤੁਗਲਕੀ ਫ਼ੁਰਮਾਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਵੀ ਅੱਠ ਸਕੂਲ ਸ਼ਾਮਿਲ ਹਨ। ਆਗੂਆਂ ਨੇ ਸਪਸ਼ਟ ਕੀਤਾ ਕਿ ਪਹਿਲਾਂ ਵੀ ਮੌਜੂਦਾ ਸਰਕਾਰ ਵੱਲੋਂ ਮਾਨਸਾ ਜਿਲ੍ਹੇ ਦੇ ਸਕੂਲਾਂ ਦਾ ਪ੍ਰਬੰਧ ਇੱਕ ਨਿੱਜੀ ਕੰਪਨੀ ਏਅਰਟੈਲ ਦੇ ਹੱਥਾਂ ਵਿਚ ਦੇ ਕੇ ਸਿੱਖਿਆ ਪ੍ਰਦਾਨ ਕਰਨ ਦੀ ਆਪਣੀ ਮੁਢਲੀ ਜ਼ਿੰਮੇਵਾਰੀ ਤੋਂ ਕੰਨੀ ਕਤਰਾਈ ਜਾ ਰਹੀ ਹੈ ਜਦ ਕਿ ਦਾਅਵੇ ਇਹ ਕੀਤੇ ਜਾ ਰਹੇ ਹਨ ਕਿ ਸਿੱਖਿਆ ਤੇ ਸਿਹਤ ਸੇਵਾਵਾਂ ਪ੍ਰਤੀ ਸਰਕਾਰ ਬੇਹੱਦ ਸੰਜੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਲਵੰਤ ਸਿੰਘ ਦੋਦਾ, ਮਨਪ੍ਰੀਤ ਮੋਨੂੰ, ਚਰਨਜੀਤ ਸਿੰਘ, ਸੋਹਣ ਸਿੰਘ, ਨਰਿੰਦਰ ਬੇਦੀ, ਜਗਦੀਪ ਸ਼ਰਮਾ, ਜੀਵਨ ਸਿੰਘ, ਹਰਮਨ ਸਿੰਘ, ਗੁਰਪ੍ਰੀਤ ਸਿੰਘ ਤੇ ਉਰਮਨਦੀਪ ਸਿੰਘ ਆਦਿ ਅਧਿਆਪਕ ਆਗੂ ਵੀ ਹਾਜ਼ਰ ਸਨ। ਆਗੂਆਂ ਨੇ ਇਸ ਰਲੇਵੇਂ ਦੇ ਖਿਲਾਫ ਸਾਂਝਾ ਸੰਘਰਸ਼ ਕਰਨ ਦਾ ਅਹਿਦ ਲਿਆ। ਰੈਲੀ ਉਪਰੰਤ ਅਧਿਆਪਕਾਂ ਨੇ ਸਕੱਤਰ ਵੱਲੋਂ ਇਨ੍ਹਾਂ ਸਕੂਲਾਂ ਦੇ ਰਲੇਵੇਂ ਵਾਲੇ ਪੱਤਰ ਵੀ ਸਾੜੇ ਗਏ। 
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger