ਹੁਸ਼ਿਆਰਪੁਰ, 1 ਮਾਰਚ(ਨਛਤਰ ਸਿੰਘ)ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮਨਸਵੀ ਕੁਮਾਰ ਨੇ ਫੌਜ਼ਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਪੋਲਟਰੀ ਫਾਰਮਾਂ / ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਨੂੰ ਆਪਣੇ ਘਰਾਂ ਅਤੇ ਵਪਾਰਕ ਅਦਾਰਿਆਂ ਵਿੱਚ ਰੱਖੇ ਨੌਕਰਾਂ ਦੇ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖੇ ਜਾਣ, ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਆਪਣੇ ਘਰ ਵਿੱਚ ਰੱਖਣ ਤੋਂ ਇਲਾਵਾ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਕੋਈ ਜੁਰਮ ਜਾਂ ਘਟਨਾ ਵਾਪਰਨ ਤੇ ਦੋਸ਼ੀਆਂ ਦਾ ਥੋਹ ਪਤਾ ਨਾ ਹੋਣ ਕਰਕੇ ਉਨ੍ਹਾਂ ਨੂੰ ਲੱਭਣ ਵਿੱਚ ਆ ਰਹੀ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੇ ਗਏ ਹਨ ਜਿਹੜੇ ਕਿ 30 ਅਪ੍ਰੈਲ 2013 ਤੱਕ ਲਾਗੂ ਰਹਿਣਗੇ।

Post a Comment