ਝੋਰੜਾ24 ਮਾਰਚ( ਸਤਪਾਲ ਸੋਨੀ )/-ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਸੂਬਾ ਸਰਕਾਰ ਵੱਲੋਂ ਬੀਤੀ ਰਾਤ ਪੰਜਾਬ ਵਿੱਚ ਭਾਰੀ ਮੀਂਹ ਪੈਣ ਨਾਲ ਕਣਕ ਤੇ ਹੋਰ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਛੇਤੀ ਹੀ ਇੱਕ ਵਿਆਪਕ ਸਰਵੇ ਕਰਵਾਇਆ ਜਾ ਰਿਹਾ ਹੈ। ਅੱਜ ਇੱਥੇ ਗੁਰਦੁਆਰਾ ਨਾਨਕਸਰ ਠਾਠ ਵਿਖੇ ਬਾਬਾ ਈਸ਼ਰ ਸਿੰਘ ਜੀ ਦੀ 100 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਮੌਕੇ ਵੱਖਰੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਸਬੰਧ ਵਿੱਚ ਵਿੱਤ ਕਮਿਸ਼ਨਰ (ਮਾਲ) ਨੂੰ ਇਹ ਕਿਹਾ ਜਾ ਚੁੱਕਾ ਹੈ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੀਂਹ ਨਾਲ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਫੌਰੀ ਤੌਰ ਤੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਹਦਾਇਤ ਕਰਨ। ਉਹਨਾਂ ਆਖਿਆ ਕਿ ਇਹ ਸਰਵੇ ਮੁੰਕਮਲ ਹੋਣ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨੇਮਾਂ ਮੁਤਾਬਿਕ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਕੁਦਰਤੀ ਆਫਤਾਂ ਤੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨ-ਬੱਧਤਾ ਨੂੰ ਦੁਹਰਾਉਦਿਆ ਸ੍ਰ. ਬਾਦਲ ਨੇ ਆਖਿਆ ਕਿ ਰਾਜ ਸਰਕਾਰ ਉਹਨਾਂ ਸਾਰੇ ਕਿਸਾਨਾਂ ਦੀ ਹਰ ਸੰਭਵ ਮੱਦਦ ਕਰਨ ਲਈ ਤਿਆਰ ਹੈ, ਜਿਨ•ਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਮੀਂਹ ਨਾਲ ਨੁਕਸਾਨ ਪਹੁੰਚਿਆ ਹੈ। ਇੱਕ ਹੋਰ ਸੁਆਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਬੱਜਟ ਇਜਲਾਸ ਵਿੱਚ ਪੈਦਾ ਹੋਈ ਟਕਰਾਅ ਵਾਲੀ ਸਥਿਤੀ ਲਈ ਸਿੱਧੇ ਤੌਰ ਤੇ ਕਾਂਗਰਸ ਨੂੰ ਜਿੰਮੇਵਾਰ ਠਹਿਰਾਂਉਦਿਆ ਆਖਿਆ ਕਿ ਕਾਂਗਰਸੀ ਨੇਤਾਵਾਂ ਨੇ ਆਪਣੇ ਅਹੁੱਦੇ ਦੀ ਦੁਰਵਰਤੋਂ ਕਰਦਿਆ ਅਣ-ਅਧਿਕਾਰਤ ਵਿਅਕਤੀਆਂ ਨੂੰ ਵਿਧਾਨ ਸਭਾ ਦੀ ਹਦੂਦ ਵਿੱਚ ਲਿਆਂਦਾ ਜੋ ਕਿ ਸੁਰੱਖਿਆ ਦੀ ਸਰਾਸਰ ਉਲੰਘਣਾ ਹੈ। ਉਹਨਾਂ ਨੇ ਨਾਲ ਹੀ ਅਖਿਆ ਕਿ ਕਾਂਗਰਸੀ ਨੇਤਾ ਇਸ ਗਲਤੀ ਲਈ ਮੁਆਫੀ ਮੰਗਣ ਦੀ ਬਜਾਏ ਗੈਰ ਜਮਰੂਹੀ ਢੰਗ ਤਰੀਕੇ ਅਪਣਾ ਕੇ ਪਵਿੱਤਰ ਸਦਨ ਦੇ ਮਾਣ ਤੇ ਮਰਿਆਦਾ ਨੂੰ ਢਾਹ ਲਾ ਰਹੇ ਹਨ। ਸ੍ਰ. ਬਾਦਲ ਨੇ ਆਖਿਆ ਕਿ ਕਾਂਗਰਸੀ ਨੇਤਾਵਾਂ ਨੂੰ ਅਜਿਹੀਆਂ ਮੰਦਭਾਗੀਆਂ ਗਤੀ-ਵਿਧੀਆਂ ਨੂੰ ਅੰਜਾਮ ਦੇਣ ਦੀ ਬਜਾਏ ਸਦਨ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਇਸ ਮੌਕੇ ਸੰਤ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਸੰਗਤਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਨੇ ਸੰਤ ਈਸਿੰਘ ਜੀ ਵੱਲੋਂ ਸਿੱਖ ਧਰਮ ਦਾ ਪ੍ਰਚਾਰ, ਸਿੱਖਿਆ ਦਾ ਪ੍ਰਸਾਰ ਅਤੇ ਸਮਾਜਿਕ ਸੇਵਾ ਵਿੱਚ ਪਾਏ ਲਾਮਿਸਾਲ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਆਖਿਆ ਕਿ ਬਾਬਾ ਈਸਿੰਘ ਜੀ ਨੇ ਸਾਢੇ ਸੱਤ ਲੱਖ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਗਾਇਆ। ਉਹਨਾਂ ਆਖਿਆ ਕਿ ਸੂਬਾ ਸਰਕਾਰ ਨੇ ਹਮੇਸ਼ਾਂ ਹੀ ਆਪਣੇ ਮਹਾਨ ਗੁਰੂਆਂ, ਸੰਤਾਂ, ਮਹਾਂਪੁਰਸ਼ਾਂ, ਪੀਰਾਂ, ਪੈਗੰਬਰਾਂ ਵੱਲੋਂ ਦਰਸਾਏ ਮਾਰਗ ਤੇ ਚੱਲਦਿਆਂ ਸੂਬੇ ਵਿੱਚ ਹਰ ਸੂਰਤ ਵਿੱਚ ਫਿਰਕੂ ਸਦਭਾਵਨਾ, ਅਮਨ ਸ਼ਾਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਿਆ ਹੈ, ਜਿਸ ਨਾਲ ਪੰਜਾਬ ਹੋਰ ਉਚੱੀਆਂ ਬੁੰਲਦੀਆਂ ਨੂੰ ਛੂਹੇਗਾ। ਉਹਨਾਂ ਇਹ ਵੀ ਆਖਿਆ ਕਿ ਅਕਾਲੀ ਭਾਜਪਾ ਸਰਕਾਰ ਨੇ ਸੂਬੇ ਦੇ ਸਰਵ-ਪੱਖੀ ਵਿਕਾਸ ਨੂੰ ਯਕੀਨੀ ਬਣਾਉਂਦਿਆ ਧਾਰਮਿਕ ਸੰਸਥਾਵਾਂ ਅਤੇ ਇਤਿਹਾਸਿਕ ਮਹੱਤਤਾ ਵਾਲੇ ਸ਼ਹਿਰਾਂ ਦੇ ਵਿਕਾਸ ਤੇ ਵਿਸ਼ੇਸ ਜੋਰ ਦਿੱਤਾ। ਸਮੂਹ ਸੰਤਾਂ ਮਹਾਂਪੁਰਸ਼ਾਂ ਤੇ ਹੋਰ ਸਾਰੀਆਂ ਧਾਰਮਿਕ ਹਸਤੀਆਂ ਨੂੰ ਸੂਬੇ ਵਿੱਚ ਸਿੱਖਿਆ ਦੇ ਪ੍ਰਸਾਰ ਅਤੇ ਨਸ਼ਿਆਂ ਸਮੇਤ ਹੋਰ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਜੋਰਦਾਰ ਮੁਹਿੰਮ ਵਿੱਢਣ ਦੀ ਅਪੀਲ ਕਰਦਿਆਂ ਸ੍ਰ. ਬਾਦਲ ਨੇ ਆਖਿਆ ਕਿ ਇਹ ਅੱਜ ਵਕਤ ਦੀ ਬਹੁਤ ਵੱਡੀ ਲੋੜ ਹੈ ਕਿ ਸੰਤ ਸਮਾਜ ਤੇ ਹੋਰ ਅਧਿਆਤਮਕ ਆਗੂਆਂ ਨੂੰ ਸਿੱਖ ਫਲਾਸਫੀ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ, ਜਿਸ ਨਾਲ ਸਮਾਜ ਵਿੱਚੋਂ ਬੁਰਾਈਆਂ ਦਾ ਅੰਤ ਕੀਤਾ ਜਾ ਸਕਦਾ ਹੈ। ਉਹਨਾਂ ਆਖਿਆਂ ਕਿ ਸੰਤਾਂ-ਮਹਾਂਪੁਰਸ਼ਾਂ ਨੂੰ ਇਸ ਨੇਕ ਕਾਰਜ਼ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਤੇ ਸਹਿਯੋਗ ਦਿੱਤਾ ਜਾਵੇਗਾ। ਸ੍ਰ. ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣ, ਜਿਨ•ਾਂ ਨੇ ਸਾਨੂੰ ਸਮਰਪਿਤ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ। ਇਸ ਤੋਂ ਪਹਿਲਾਂ ਸੰਤ ਬਾਬਾ ਘਾਲਾ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾ ਬਖ਼ਸ਼ਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਚਰਨਜੀਤ ਸਿੰਘ ਅਟਵਾਲ, ਸੀਨੀਆਰ ਅਕਾਲੀ ਨੇਤਾ ਜੱਥੇਦਾਰ ਜਗਦੇਵ ਸਿੰਘ ਤਲਵੰਡੀ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਸ੍ਰੀ ਐਸ.ਆਰ ਕਲੇਰ ਵਿਧਾਇਕ ਜਗਰਾਓ, ਸ੍ਰ. ਬਿਕਰਮਜੀਤ ਸਿੰਘ ਖਾਲਸਾ ਹਲਕਾ ਇੰਚਾਰਜ਼ਅਮਨਦੀਪ ਸਿੰਘ ਪ੍ਰਧਾਨ ਨਗਰ ਕੌਸਲ ਰਾਏਕੋਟ, ਜਗਜੀਤ ਸਿੰਘ ਤਲਵੰਡੀ, ਸ੍ਰੀ ਭਾਗ ਸਿੰਘ ਮੱਲ•ਾ ਸਾਬਕਾ ਐਮ.ਐਲ.ਏ., ਸ੍ਰ. ਹਰਸੁਹਿੰਦਰ ਸਿੰਘ ਗਿੱਲ, ਸ੍ਰ. ਅਮਰਜੀਤ ਸਿੰਘ ਮੈਬਰ ਜਿਲਾ ਪਰਿਸ਼ਦ, ਸੁਖਜੀਤ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਅਤੇ ਸ੍ਰ. ਗੁਰਚਰਨ ਸਿੰਘ ਗਰੇਵਾਲ ਮੈਂਬਰ ਸ੍ਰੋਮਣੀ ਕਮੇਟੀ ਆਦਿ ਹਾਜ਼ਰ ਸਨ।

Post a Comment