ਲੁਧਿਆਣਾ (ਸਤਪਾਲ ਸੋਨੀ ) ਸ਼੍ਰੀ ਈਸ਼ਵਰ ਸਿੰਘ ਆਈ.ਪੀ.ਐਸ, ਪੁਲਿਸ ਕਮਿਸ਼ਨਰ ਨੇ ਕਿਹਾ ਕਿ 10 ਮਾਰਚ 2013 ਨੂੰ ਮਹਾਂ- ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧਾਰਮਿਕ ਰੀਤਿ ਰਿਵਾਜਾਂ ਦੇ ਅਨੁਸਾਰ ਮਨਾਇਆ ਜਾ ਰਿਹਾ ਹੈ ।ਇਸ ਦਿਨ ਕਿਸੇ ਵੀ ਜਾਨਵਰ ਦੀ ਹਤਿਆ ਕਰਨਾ ਅਸ਼ੁਭ ਮੰਨਿਆਂ ਜਾਂਦਾਂ ਹੈ।ਜੀਵ ਹਤਿਆ ਕਰਨ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰ ਇਸ ਦਾ ਨਜ਼ਾਇਜ਼ ਫਾਇਦਾ ਉਠਾ ਸਕਦੇ ਹਨ।ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰਖਦਿਆਂ ਹੋਇਆਂ ਵਿਆਪਕ ਕਦਮ ਚੁਕਣ ਦੀ ਜਰੂਰਤ ਹੈ । ਸ਼੍ਰੀ ਈਸ਼ਵਰ ਸਿੰਘ ਆਈ.ਪੀ.ਐਸ, ਪੁਲਿਸ ਕਮਿਸ਼ਨਰ ਨੇ ਇਕ ਆਦੇਸ਼ ਜਾਰੀ ਕੀਤਾ ਹੈ ਕਿ 10 ਮਾਰਚ 2013 ਨੂੰ ਮਹਾਂ- ਸ਼ਿਵਰਾਤਰੀ ਦੇ ਦਿਹਾੜੇ ਮੌਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ / ਰੇਹੜ੍ਹੀਆਂ ਅਤੇ ਬੁੱਚੜਖਾਨੇ ਬੰਦ ਰਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦਿਨ ਹੋਟਲ/ ਢਾਬਿਆਂ ਤੇ ਮੀਟ ਅਤੇ ਆਂਡੇ ਬਨਾਉਣ ਤੇ ਵੀ ਪਾਬੰਦੀ ਲਗਾਈ ਜਾਂਦੀ ਹੈ
Post a Comment