ਮਲਸੀਆਂ, 24 ਮਾਰਚ (ਸਚਦੇਵਾ) ਨਜ਼ਦੀਕੀ ਪਿੰਡ ਕਾਂਗਣਾ ‘ਚ ਉਸ ਸਮੇਂ ਕਾਂਗਰਸ ਪਾਰਟੀ ਨੂੰ ਵੱਡਾ ਝੱਟਕਾ ਲੱਗਾ, ਜਦ ਪਿੰਡ ਦੇ ਸਾਬਕਾ ਸਰਪੰਚ ਲਾਲ ਸਿੰਘ, ਡਾ. ਸੁਖਨਿੰਦਰਪਾਲ ਸਿੰਘ ਅਤੇ ਐਡਵੋਕਟ ਅਜੀਤ ਸਿੰਘ ਚੰਦੀ ਦੀ ਪ੍ਰੇਰਣਾ ਸਦਕਾ ਪਿੰਡ ਦੇ ਮੌਜੂਦਾ ਸਰਪੰਚ ਰਾਜ ਕੁਮਾਰ, ਅਸ਼ੋਕ ਕੁਮਾਰ ਪ੍ਰਧਾਨ ਵਾਲਮੀਕਿ ਨੌਜਵਾਨ ਸਭਾ, ਸਤਨਾਮ ਸਿੰਘ, ਨਿਰਮਲ ਸਿੰਘ ਮੈਂਬਰ ਪੰਚਾਇਤ, ਹਰਦੇਵ ਸਿੰਘ, ਸ਼ਰੀਫ ਚੰਦ, ਹਰਵਿੰਦਰ ਸਿੰਘ ਬਿੰਦੂ ਪ੍ਰਧਾਨ ਸ਼ੌਮਣੀ ਰੰਘਰੇਟਾ ਦਲ ਸਮੇਤ 60 ਪਰਿਵਾਰਾਂ ਨੇ ਹਲਕਾ ਨਕੋਦਰ ਤੋਂ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਪਿੰਡ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਾਂਗਰਸ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਰਿਵਾਰਾਂ ਦੇ ਮੁੱਖੀਆਂ ਨੂੰ ਸਿਰੋਪਾਓ ਭੇਟ ਕਰਕੇ ਸ਼੍ਰੌਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ । ਇਸ ਮੌਕੇ ਸੰਬੋਧਨ ਕਰਦਿਆ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਵਿੱਚ ਹਰ ਇੱਕ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ । ਉਨ•ਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਹਰ ਪ੍ਰਕਾਰ ਦੀਆਂ ਸਹੂਲਤਾਂ ਮਿਲਣਗੀਆਂ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਐਡਵੋਕੇਟ ਅਵਤਾਰ ਸਿੰਘ ਕਲੇਰ, ਸੀਨੀਅਰ ਭਾਜਪਾ ਆਗੂ ਦੀਪਕ ਸ਼ਰਮਾ, ਪਿੰਡ ਦੇ ਸਾਬਕਾ ਸਰਪੰਚ ਲਾਲ ਸਿੰਘ, ਡਾ. ਸੁਖਨਿੰਦਰਪਾਲ ਸਿੰਘ, ਐਡਵੋਕੇਟ ਅਜੀਤ ਸਿੰਘ ਚੰਦੀ, ਜਰਨੈਲ ਸਿੰਘ, ਇਕਬਾਲ ਸਿੰਘ ਭੁੱਟੋ, ਸ਼ਿਵਰਾਜ ਸਿੰਘ, ਨਰਿੰਦਰ ਸਿੰਘ ਢਿੱਲੋ, ਕੁਲਦੀਪ ਸਿੰਘ ਨੰਬਰਦਾਰ, ਸੰਤੋਖ ਸਿੰਘ ਸੈਕਟਰੀ, ਜਥੇ. ਸੁਖਵਿੰਦਰ ਸਿੰਘ ਮਝੈਲ, ਮੈਂਬਰ ਪੰਚਾਇਤ ਤਜਿੰਦਰ ਸਿੰਘ, ਠਾਕੁਰ ਸਿੰਘ ਆਦਿ ਹਾਜ਼ਰ ਸਨ ।
ਪਿੰਡ ਕਾਂਗਣਾ ਵਿਖੇ ਕਾਂਗਰਸ ਛੱਡ ਅਕਾਲੀ ਦਲ ‘ਚ ਸ਼ਾਮਲ ਹੋਏ ਪਰਿਵਾਰਾਂ ਦੇ ਮੁੱਖੀਆਂ ਨੂੰ ਸਿਰੋਪਾਓ ਭੇਂਟ ਕਰਦੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ।


Post a Comment