ਹੁਸ਼ਿਆਰਪੁਰ, 25 ਮਾਰਚ/ ਨਛੱਤਰ ਸਿੰਘ /ਜ਼ਿਲ•ੇ ਵਿੱਚ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਜਾਂਦੀਆਂ ਗਰਾਂਟਾਂ ਸਮੇਂ ਸਿਰ ਖਰਚ ਕਰਕੇ ਸਾਰੇ ਵਿਕਾਸ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਅਤੇ ਇਨ•ਾਂ ਦੇ ਵਰਤੋਂ ਸਰਟੀਫਿਕੇਟ ਵੀ ਸਮੇਂ ਸਿਰ ਦੇਣੇ ਯਕੀਨੀ ਬਣਾਏ ਜਾਣ। ਇਹ ਵਿਚਾਰ ਅੱਜ ਜਿਲ•ਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਚੇਅਰਪਰਸਨ ਅਤੇ ਮੈਂਬਰ ਪਾਰਲੀਮੈਂਟ ਲੋਕ ਸਭਾ ਸ੍ਰੀਮਤੀ ਸੰਤੋਸ਼ ਚੌਧਰੀ ਨੇ ਜਿਲ•ਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ•ਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ।
ਸ੍ਰੀਮਤੀ ਸੰਤੋਸ਼ ਚੌਧਰੀ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਮੈਂਬਰਾਂ ਅਤੇ ਜ਼ਿਲ•ਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਤਹਿਤ ਚਲ ਰਹੇ ਵਿਕਾਸ ਕਾਰਜਾਂ ਨੂੰ ਉਚਿਤ ਅਤੇ ਪਾਰਦਰਸ਼ੀ ਢੰਗ ਨਾਲ ਨਿਸਚਿਤ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ ਅਤੇ ਜਿਨ•ਾਂ ਸਕੀਮਾਂ ਲਈ ਹੋਰ ਪੈਸੇ ਦੀ ਲੋੜ ਹੈ, ਉਸ ਸਬੰਧੀ ਵਿਸਥਾਰਪੂਰਵਕ ਰਿਪੋਰਟ ਭੇਜੀ ਜਾਵੇ ਤਾਂ ਜੋ ਹੋਰ ਲੋੜੀਂਦੀ ਰਾਸ਼ੀ ਜਾਰੀ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਾਟਰ ਸਪਲਾਈ ਸਕੀਮਾਂ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਮੌਕੇ ਤੇ ਉਨ•ਾਂ ਨੇ ਮਨਰੇਗਾ ਤੋਂ ਇਲਾਵਾ ਸਵਰਨ ਜਯੰਤੀ ਗਰਾਮ ਸਵੈਰੋਜ਼ਗਾਰ ਯੋਜਨਾ, ਇੰਦਰਾ ਆਵਾਸ ਯੋਜਨਾ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ, ਬਾਲ ਵਿਕਾਸ ਸਕੀਮ, ਪੇਂਡੂ ਜਲ ਸਪਲਾਈ, ਸਰਵ ਸਿੱਖਿਆ ਅਭਿਆਨ, ਨੈਸ਼ਨਲ ਰੂਰਲ ਹੈਲਥ ਮਿਸ਼ਨ, ਮਿਡ ਡੇ ਮੀਲ, ਐਮ ਪੀ ਲੈਡ ਸਕੀਮ, ਰਾਜੀਵ ਗਾਂਧੀ ਗਰਾਮ ਬਿਜਲੀਕਰਨ ਯੋਜਨਾ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਤਹਿਤ ਕੀਤੇ ਗਏ ਵਿਕਾਸ ਕਾਰਜਾਂ ਤੇ ਸਕੀਮ ਦੀ ਜਾਣਕਾਰੀ ਸਬੰਧੀ ਬੋਰਡ ਲਗਾਏ ਜਾਣ ਅਤੇ ਪਿੰਡਾਂ ਵਿੱਚ ਵਿਕਾਸ ਕੰਮਾਂ ਅਤੇ ਸਮਾਜ ਭਲਾਈ ਸਕੀਮਾਂ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਰਾਂਟ ਦਾ ਵੇਰਵਾ ਵੀ ਬੋਰਡਾਂ ਤੇ ਦਰਸਾਇਆ ਜਾਵੇ। ਉਨ•ਾਂ ਇਹ ਵੀ ਕਿਹਾ ਕਿ ਜ਼ਿਲ•ਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੇ ਮੈਂਬਰ ਆਪਣੇ ਇਲਾਕੇ ਵਿੱਚ ਆਉਂਦੀਆਂ ਮੁਸ਼ਕਲਾਂ ਸਬੰਧੀ ਹਾਊਸ ਨੂੰ ਜਾਣਕਾਰੀ ਦੇਣ ਅਤੇ ਚਲਦੇ ਵਿਕਾਸ ਕੰਮਾਂ ਦੀ ਗੁਣਵੱਤਾ ਵੱਲ ਨਿਜੀ ਤੌਰ ਤੇ ਧਿਆਨ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਮਨੱਸਵੀ ਕੁਮਾਰ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ ਪੀ ਲੈਡ ਸਕੀਮ ਅਧੀਨ ਮਾਰਚ 2012 ਤੱਕ ਜ਼ਿਲ•ੇ ਵਿੱਚ 562 ਵਿਕਾਸ ਕਾਰਜਾਂ ਨੂੰ ਕਰਾਉਣ ਲਈ 354.27 ਲੱਖ ਰੁਪਏ ਦੀ ਰਾਸ਼ੀ ਸਬੰਧਤ ਵਿਭਾਗਾਂ ਨੂੰ ਜਾਰੀ ਕੀਤੀ ਗਈ ਸੀ । ਉਨ•ਾਂ ਦੱਸਿਆ ਕਿ ਮਨਰੇਗਾ ਸਕੀਮ ਅਧੀਨ 870.23 ਲੱਖ ਰੁਪਏ ਵਿੱਚੋਂ ਵੱਖ-ਵੱਖ ਵਿਕਾਸ ਕਾਰਜਾਂ ਤੇ 791.55 ਲੱਖ ਰੁਪਏ 28 ਫਰਵਰੀ 2013 ਤੱਕ ਖਰਚ ਕੀਤੇ ਜਾ ਚੁੱਕੇ ਹਨ, 71798 ਜਾਬ ਕਾਰਡ ਬਣਾਏ ਗਏ ਹਨ, 2.87 ਲੱਖ ਮੈਨਡੇਜ਼ ਜਨਰੇਟ ਕੀਤੇ ਗਏ ਹਨ ਅਤੇ 99 ਹਾਊਸ ਹੋਲਡ 100 ਦਿਨ ਦੇ ਰੁਜ਼ਗਾਰ ਨਾਲ ਕਵਰ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਮੈਂਬਰ ਪਾਰਲੀਮੈਂਟ ਲੋਕ ਸਭਾ ਅਤੇ ਜ਼ਿਲ•ਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਚੇਅਰਪਰਸਨ ਨੂੰ ਭਰੋਸਾ ਦੁਆਇਆ ਕਿ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਵਿੱਚ ਪੂਰੇ ਕੀਤੇ ਜਾਣਗੇ ਅਤੇ ਜ਼ਿਲ•ਾ ਪ੍ਰਸ਼ਾਸ਼ਨ ਵੱਲੋਂ ਸਰਕਾਰ ਦੀਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ•ਾਂ ਨੇ ਜ਼ਿਲ•ੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ•ਾਂ ਸਕੀਮਾਂ ਤਹਿਤ ਚਲ ਰਹੇ ਕੰਮਾਂ ਨੂੰ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਤੁਰੰਤ ਜਮ•ਾਂ ਕਰਵਾਏ ਜਾਣ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਬੀ.ਐਸ.ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਸਿਵਲ ਸਰਜਨ ਡਾ. ਸੁਰਿੰਦਰ ਗੰਗੜ, ਚੇਅਰਪਰਸਨ ਜ਼ਿਲ•ਾ ਪ੍ਰੀਸ਼ਦ ਸੁਰਿੰਦਰ ਕੌਰ, ਉਪ ਅਰਥ ਤੇ ਅੰਕੜਾ ਸਲਾਹਕਾਰ ਰਾਕੇਸ਼ ਕਾਲੀਆ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਜ਼ਿਲ•ਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੇ ਮੈਂਬਰ ਹਾਜ਼ਰ ਸਨ।
Post a Comment