ਮੋਟਰਸਾਇਕਲ ਤੇ ਟਰੱਕ ਦੀ ਟੱਕਰ ’ਚ ਪਿਤਾ ਤੇ ਪੁੱਤਰੀ ਦੀ ਮੌਤ, ਮਾਂ ਗੰਭੀਰ ਜ਼ਖਮੀ

Friday, March 29, 20130 comments


ਨਾਭਾ, 29 ਮਾਰਚ (ਜਸਬੀਰ ਸਿੰਘ ਸੇਠੀ) – ਨਾਭਾ-ਪਟਿਆਲਾ ਰੋਡ ’ਤੇ ਮੋਟਰਸਾਇਕਲ ਤੇ ਟਰੱਕ ਵਿਚਕਾਰ ਵਾਪਰੇ ਹਾਦਸੇ ’ਚ ਇੱਕ ਬੱਚੀ ਤੇ ਉਸ ਦੇ ਪਿਤਾ ਦੀ ਮੌਤ ਹੋ ਗਈ ਜਦਕਿ ਮਾਂ ਗੰਭੀਰ ਰੂਪ ’ਚ ਜਖ਼ਮੀ ਹੋ ਗਈ। ਪੁਲੀਸ ਨੇ ਟਰੱਕ ਡਰਾਇਵਰ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਘਵੀਰ ਸਿੰਘ ਵਾਸੀ ਖੇੜੀ ਗੁਜ਼ਰਾਂ ਆਪਣੀ ਪਤਨੀ ਬਲਵਿੰਦਰ ਕੌਰ ਅਤੇ ਜਸ਼ਨਦੀਪ ਕੌਰ 10 ਨਾਲ ਮੋਟਰਸਾਇਕਲ ’ਤੇ ਨਾਭਾ ਵੱਲ ਆ ਰਹੇ ਸੀ। ਜਦੋਂ ਉਹ ਇਥੇ ਸੜਕ ’ਤੇ ਲੱਗੇ ਸਾਬਕਾ ਮੰਤਰੀ ਦੇ ਬੁੱਤ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੇ ਇੱਕ ਤੇਜ ਰਫ਼ਤਾਰ ਟਰੱਕ ਨੇ ਮੋਟਰਸਾਇਕਲ ਨੂੰ ਆਪਣੀ ਲਪੇਟ ’ਚ ਲੈ ਲਿਆ ਤੇ ਆਪਣੇ ਨਾਲ ਘਸੀਟਦਾ ਹੋਇਆ ਦੂਰ ਤੱਕ ਲੈ ਲਿਆ। ਇਸ ਘਟਨਾ ’ਚ ਬੱਚੀ ਜਸ਼ਨਦੀਪ ਦੀ, ਟਰੱਕ ਦੇ ਟਾਇਰ ਹੇਠਾਂ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਨੇ ਰਘਵੀਰ ਸਿੰਘ ਤੇ ਉਸ ਦੀ ਪਤਨੀ ਬਲਵਿੰਦਰ ਕੌਰ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਰਘਵੀਰ ਸਿੰਘ ਜਖ਼ਮਾਂ ਦੀ ਤਾਅਬ ਨਾਲ ਝੱਲਦਾ ਹੋਇਆ ਦਮ ਤੋੜ ਗਿਆ। ਇਸ ਹਾਦਸੇ ’ਚ ਗੰਭੀਰ ਰੂਪ ’ਚ ਜਖ਼ਮੀ ਹੋਈ ਬਲਵਿੰਦਰ ਕੌਰ ਜ਼ੇਰੇ ਇਲਾਜ਼ ਹੈ। ਇਹ ਘਟਨਾ ਵਾਪਰਨ ਤੋਂ ਕਰੀਬ ਡੇਢ ਘੰਟੇ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ। ਟਰੱਕ ਦਾ ਡਰਾਇਵਰ ਆਸਿਫ ਵਾਸੀ ਯੂ.ਪੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger