ਫਿਰੋਜਪੁਰ 4 ਮਾਰਚ ( ਸਫਲਸੋਚ ) ਅੱਜ ਜਿਲ•ਾ ਟਰਾਂਸਪੋਰਟ ਫਿਰੋਜਪੁਰ ਦਾ ਦਫ਼ਤਰ ਨਵੇਂ ਬਣੇ ਜਿਲ•ਾ ਪ੍ਰਬੰਧਕੀ ਕੰਪਲੈਕਸ ਵਿਚ ਤਬਦੀਲ ਹੋ ਗਿਆ। ਇਸ ਮੌਕੇ ਦਫ਼ਤਰ ਦੇ ਸਟਾਫ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਕੀਤਾ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਨਾਰੰਗ ਨੇ ਇਸ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਪ੍ਰੀਤਮ ਸਿੰਘ ਜੌਹਲ, ਸ. ਗੁਰਜੀਤ ਸਿੰਘ ਪੰਨੂ ਐਸ.ਡੀ.ਐਮ, ਸ. ਗੁਰਚਰਨ ਸਿੰਘ ਸੰਧੂ ਜਿਲ•ਾ ਟਰਾਂਸਪੋਰਟ ਅਫ਼ਸਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਨਾਰੰਗ ਨੇ ਦੱਸਿਆ ਕਿ ਡੀ.ਟੀ.ਓ ਦਫ਼ਤਰ ਦੇ ਜਿਲ•ਾ ਪ੍ਰਬੰਧਕੀ ਕੰਪਲੈਕਸ ਵਿਚ ਤਬਦੀਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ
Post a Comment