ਹਾਈ ਕੋਰਟ ਦੇ ਜੱਜ ਵੱਲੋਂ ਕੇਂਦਰੀ ਜੇਲ ’ਚ ਮੁਫ਼ਤ ਕਾਨੂੰਨੀ ਸਹਾਇਤਾ ਕਲੀਨਿਕ ਦਾ ਉਦਘਾਟਨ

Tuesday, March 26, 20130 comments

ਪਟਿਆਲਾ, 26 ਮਾਰਚ/ਪਟਵਾਰੀ/ ਕੇਂਦਰੀ ਜੇਲ ਪਟਿਆਲਾ ਵਿਖੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਥਾਪਿਤ ਕੀਤੇ ਗਏ ਮੁਫ਼ਤ ਕਾਨੂੰਨੀ ਸਹਾਇਤਾ ਕਲੀਨਿਕ ਦਾ ਉਦਘਾਟਨ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਜੇ ਕੁਮਾਰ ਮਿੱਤਲ ਨੇ ਕਿਹਾ ਕਿ ਇਹ ਕਲੀਨਿਕ ਜੇਲ ਦੇ ਬੰਦੀਆਂ ਦੇ ਕਾਨੂੰਨੀ ਹੱਕਾਂ ਦੀ ਰਾਖੀ ’ਚ ਅਹਿਮ ਭੂਮਿਕਾ ਨਿਭਾਏਗਾ। ਜੇਲ ਦੇ ਇਸ ਦੌਰੇ ਦੌਰਾਨ ਜਸਟਿਸ ਮਿੱਤਲ ਨੇ ਜੇਲ ਵਿਖੇ ਇੱਕ ਖੁਲ•ੀ ਅਦਾਲਤ ਲਗਾ ਕੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਈਆਂ ਦਾ ਮੌਕੇ ’ਤੇ ਨਿਪਟਾਰਾ ਵੀ ਕੀਤਾ ਅਤੇ ਬਾਕੀ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ•ਾਂ ਦੇ ਨਾਲ ਜ਼ਿਲ•ਾ ਤੇ ਸੈਸ਼ਨਜ਼ ਜੱਜ ਪਟਿਆਲਾ ਸ੍ਰੀ ਰਾਜ ਸ਼ੇਖਰ ਅੱਤਰੀ ਅਤੇ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸੀ.ਜੇ.ਐਮ. ਸ੍ਰੀ ਸ਼ਤਿਨ ਗੋਇਲ ਵੀ ਮੌਜੂਦ ਸਨ।
ਪਟਿਆਲਾ ਸ਼ੈਸ਼ਨਜ ਡਵੀਜਨ ਦੇ ਪ੍ਰਬੰਧਕੀ ਜੱਜ ਜਸਟਿਸ ਮਿੱਤਲ ਨੇ ਦੱਸਿਆ ਕੇਂਦਰੀ ਜੇਲ• ਦੇ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਇਸ ਮੁਫ਼ਤ ਕਾਨੂੰਨੀ ਸਹਾਇਤਾ ਕਲੀਨਿਕ ਅਤੇ ਵੀਡੀਓ ਕਾਨਫਰੰਸਿੰਗ ਹਾਲ ਵਿਖੇ ਜੇਲ ਦੇ ਬੰਦੀਆਂ ਨੂੰ ਮੁਫ਼ਤ ਵਕੀਲ ਅਤੇ ਹੋਰ ਕਾਨੂੰਨੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ। ਉਨ•ਾਂ ਦੱਸਿਆ ਕਿ ਇਸ ਕੇਂਦਰ ਦੇ ਖੁੱਲ•ਣ ਨਾਲ ਬੰਦੀਆਂ ਨੂੰ ਜ਼ਿਲ•ਾ ਅਦਾਲਤਾਂ, ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਅਪੀਲ ਆਦਿ ਕਰਨ ਲਈ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਹੋਵੇਗੀ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਇੱਥੇ ਇਕ ਜੱਜ ਅਤੇ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਜੁੜੇ ਵਕੀਲ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ।
ਉਨ•ਾਂ ਦੱਸਿਆ ਕਿ ਕੈਦੀਆਂ ਵਿੱਚੋਂ ਚੁਣੇ ਪੈਰਾ ਲੀਗਲ ਵ¦ਟੀਅਰ ਇੱਥੇ ਆਪਣੀਆਂ ਸੇਵਾਵਾਂ ਦੇਣਗੇ, ਜਿਨ•ਾਂ ਵੱਲੋਂ ਲੋੜਵੰਦਾਂ ਦੀਆਂ ਦਰਖਾਸਤਾਂ ਪ੍ਰਾਪਤ ਕਰਕੇ ਅਗਲੀ ਕਾਰਵਾਈ ਲਈ ਅਥਾਰਟੀ ਕੋਲ ਭੇਜੀਆਂ ਜਾਣਗੀਆਂ। ਇਸ ਤਰ•ਾਂ ਜੇਲ ਦੇ ਬੰਦੀ ਆਪਣੇ ਆਪ ਨੂੰ ਸਮਾਜ ਨਾਲੋਂ ਕੱਟਿਆ ਹੋਇਆ ਮਹਿਸੂਸ ਨਹੀਂ ਕਰਨਗੇ ਅਤੇ ਕੈਦੀਆਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਹੋ ਸਕੇਗੀ। ਉਨ•ਾਂ ਦੱਸਿਆ ਕਿ ਇੱਥੇ ਹੀ  ਵੀਡੀਓ ਕਾਨਫਰੰਸਿੰਗ ਜਰੀਏ ਹਵਾਲਾਤੀਆਂ ਦੀਆਂ ਅਦਾਲਤਾਂ ਵਿੱਚ ਪੇਸ਼ੀਆਂ ਲਈ ਇਕ ਹਾਲ ਵੀ ਬਣਾਇਆ ਗਿਆ ਹੈ, ਜਿਸ ਨਾਲ ਕੇਂਦਰੀ ਜੇਲ ਦੇ ਹਵਾਲਾਤੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਾਈ ਜਾਂਦੀ ਹੈ। 
ਇਸ ਦੌਰਾਨ ਜਸਟਿਸ ਮਿੱਤਲ ਨੇ ਜੇਲ ਦਾ ਦੌਰਾ ਕੀਤਾ ਅਤੇ ਜੇਲ ਵਿਖੇ ਬਣੇ ਕਰੈਚ-ਕਮ-ਸਕੂਲ ’ਚ ਛੋਟੇ ਬੱਚਿਆਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜਾ ਲਿਆ। ਉਨ•ਾਂ ਜੇਲ ਦੇ ਮਹਿਲਾਵਾਂ ਦੇ ਹਾਤੇ ਸਮੇਤ ਕੈਦੀਆਂ ਦੀਆਂ ਹੋਰ ਕਈ ਬੈਰਕਾਂ ’ਚ ਜਾ ਕੇ ਜਾਇਜਾ ਲਿਆ। ਇਸ ਮੌਕੇ ਉਨ•ਾਂ ਜੇਲ ਦੇ ਬੰਦੀਆਂ ਲਈ ਬਣਦੇ ਖਾਣੇ ਦਾ ਨਿਰੀਖਣ ਕਰਦਿਆਂ ਜੇਲ ਅੰਦਰ ਸਫ਼ਾਈ ਦਾ ਜਾਇਜਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਜੇਲ ਦੇ ਦੌਰੇ ਮੌਕੇ ਜੇਲ ਸੁਪਰਡੈਂਟ ਸ. ਭੁਪਿੰਦਰਜੀਤ ਸਿੰਘ ਵਿਰਕ ਨੇ ਜਸਟਿਸ ਮਿੱਤਲ ਨੂੰ ਕੈਦੀਆਂ ਅਤੇ ਹਵਾਲਾਤੀਆਂ ਬਾਰੇ ਜਾਣਕਾਰੀ ਦਿੱਤੀ।
 ਜਸਟਿਸ ਮਿੱਤਲ ਦੇ ਦੌਰੇ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਗਿੱਲ, ਐਸ.ਐਸ.ਪੀ. ਸ. ਗੁਰਪ੍ਰੀਤ ਸਿੰਘ ਗਿੱਲ, ਕਾਰਜਕਾਰੀ ਮੈਜਿਸਟ੍ਰੇਟ ਸ੍ਰੀਮਤੀ ਪੂਜਾ ਸਿਆਲ, ਜੇਲ ਸੁਪਰਡੈਂਟ ਸ. ਭੁਪਿੰਦਰਜੀਤ ਸਿੰਘ ਵਿਰਕ, ਵਧੀਕ ਸੁਪਰਡੈਂਟ ਸ. ਕੇ.ਐਸ. ਸੰਧੂ, ਡਿਪਟੀ ਸੁਪਰਡੈਂਟ ਸ. ਰਮਨਦੀਪ ਸਿੰਘ ਭੰਗੂ, ਮੈਡੀਕਲ ਸੁਪਰਡੈਂਟ ਡਾ. ਰਾਕੇਸ਼ ਸਿੰਗਲਾ, ਡੀ.ਐਸ.ਪੀ. ਹਰਪਾਲ ਸਿੰਘ, ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।   





Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger