ਸੰਗਰੂਰ, 25 ਮਾਰਚ (ਸੂਰਜ ਭਾਨ ਗੋਇਲ)- ਸਥਾਨਕ ਜ਼ਿਲ•ਾ ਪਰਿਸ਼ਦ ਦਫ਼ਤਰ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸੰਗਰੂਰ ਦੀ ਸਾਲਾਨਾ ਬਜਟ ਸੰਬੰਧੀ ਚੇਅਰਪਰਸ਼ਨ (ਜ਼ਿਲ•ਾ ਪਰਿਸ਼ਦ) ਸ੍ਰੀਮਤੀ ਪ੍ਰੀਤਇੰਦਰ ਕੌਰ ਬਡਰੁੱਖਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜ਼ਿਲ•ਾ ਜਲ ਸਪਲਾਈ ਐਂਡ ਸੈਨੀਟੇਸ਼ਨ ਦੇ ਕਨਵੀਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਵਰਲਡ ਬੈਂਕ ਦੀ ਵਿੱਤੀ ਸਹਾਇਤਾ ਅਧੀਨ ਜ਼ਿਲ•ੇ ਵਿੱਚ 21 ਵਾਟਰ ਸਪਲਾਈ ਸਕੀਮਾਂ ਦੀ ਉਸਾਰੀ ਹੋ ਚੁੱਕੀ ਹੈ ਅਤੇ 4 ਪਿੰਡਾਂ ਦਾ ਕੰਮ ਪ੍ਰਗਤੀ ਅਧੀਨ ਹੈ। ਮੀਟਿੰਗ ਦੌਰਾਨ ਵਿੱਤੀ ਸਾਲ 2013-14 ਲਈ 10.22 ਕਰੋੜ ਰੁਪਏ ਦਾ ਬਜਟ ਸਰਵ ਸੰਮਤੀ ਨਾਲ ਪਾਸ ਕੀਤਾ ਗਿਆ। ਮੀਟਿੰਗ ’ਚ ਪਹੁੰਚੇ ਅਧਿਕਾਰੀਆਂ ਦਾ ਉਪ ਮੰਡਲ ਇੰਜੀਨੀਅਰ ਰਮਨ ਗਰਗ ਨੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਅਮਰਜੀਤ ਸਿੰਘ ਬਡਰੁੱਖਾਂ, ਕਾਰਜਕਾਰੀ ਇੰਜੀਨੀਅਰ ਆਰ.ਕੇ. ਸ਼ਰਮਾ, ਵਰਿੰਦਰ ਕੁਮਾਰ ਗਰਗ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਜ਼ਿਲ•ਾ ਪਰਿਸ਼ਦ ਦਫ਼ਤਰ ਵਿਖੇ ਸਾਲ 2013-14 ਦੇ ਸਾਲਾਨਾ ਬਜਟ ਸੰਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਚੇਅਰਪਰਸਨ ਸ੍ਰੀਮਤੀ ਪ੍ਰੀਤਇੰਦਰ ਕੌਰ ਬਡਰੁੱਖਾ ਅਤੇ ਹੋਰ ਅਧਿਕਾਰੀ।
Post a Comment