* ਸਾਲਾਨਾ ਕਰਜ਼ਾ ਯੋਜਨਾ ਨਾਲ ਜ਼ਿਲ•ੇ ਦਾ ਸਰਵ ਪੱਖੀ ਵਿਕਾਸ ਹੋਵੇਗਾ: ਮਿੱਤਰਾ

Thursday, March 28, 20130 comments

ਪਟਿਆਲਾ, 28 ਮਾਰਚ/ਪਟਵਾਰੀ/ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਨਿੰਨਦਿੱਤਾ ਮਿੱਤਰਾ ਨੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਲ 2013-14 ਲਈ ਪਟਿਆਲਾ ਜ਼ਿਲ•ੇ ਦੀ 7361.01 ਕਰੋੜ ਰੁਪਏ ਦੀ ਸਾਲਾਨਾ ਕਰਜ਼ਾ ਯੋਜਨਾ ਜਾਰੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਰਜ਼ਾ ਯੋਜਨਾ ਪਿਛਲੇ ਸਾਲ ਨਾਲੋਂ 1415.56 ਕਰੋੜ ਰੁਪਏ ਵੱਧ ਹੈ ਅਤੇ ਇਹ ਵਾਧਾ 23.81 ਫੀਸਦੀ ਬਣਦਾ ਹੈ। ਉਨ•ਾਂ ਦੱਸਿਆ ਕਿ ਸਾਲ 2013-14 ਦੀ ਕਰਜ਼ਾ ਯੋਜਨਾ ਵਿੱਚ ਖੇਤੀਬਾੜੀ ਅਤੇ ਹੋਰ ਸਹਾਇਕ ਕਿੱਤਿਆਂ ਲਈ 5272.75 ਕਰੋੜ ਰੁਪਏ ਰੱਖੇ ਗਏ ਹਨ ਜੋ ਕਿ ਪਿਛਲੇ ਸਾਲ 4236.49 ਕਰੋੜ ਸਨ। ਇਸੇ ਤਰ•ਾਂ ਗੈਰ-ਖੇਤੀਬਾੜੀ ਖੇਤਰ ਲਈ ਪਿਛਲੇ ਸਾਲ ਦੇ 431.99 ਕਰੋੜ ਦੇ ਮੁਕਾਬਲੇ ਇਸ ਸਾਲ 534.37 ਕਰੋੜ ਰੁਪਏ ਰੱਖੇ ਗਏ ਹਨ ਜਦਕਿ ਹੋਰਨਾਂ ਤਰਜੀਹੀ ਖੇਤਰਾਂ ਲਈ ਪਿਛਲੇ ਸਾਲ ਰੱਖੇ ਗਏ 1276.97 ਕਰੋੜ ਦੇ ਮੁਕਾਬਲੇ ਇਸ ਸਾਲ 1553.89 ਕਰੋੜ ਰੁਪਏ ਰੱਖੇ ਗਏ ਹਨ।

          ਸ਼੍ਰੀਮਤੀ ਮਿੱਤਰਾ ਨੇ ਕਿਹਾ ਕਿ ਸਾਲਾਨਾ ਕਰਜ਼ਾ ਯੋਜਨਾ ਨਾਲ ਜ਼ਿਲ•ੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਦਾ ਸਰਵ ਪੱਖੀ ਵਿਕਾਸ ਹੋਵੇਗਾ। ਉਨ•ਾਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੇਂਡੂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਕੇ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਜੋ ਲੋੜਵੰਦ ਲੋਕਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੋਕੇ ਉਨ•ਾਂ ਜ਼ਿਲ•ੇ ਦੇ ਸਮੂਹ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਲਾਭਪਾਤਰੀਆਂ ਦੀ ਰਾਸ਼ੀ ਪਹਿਲੀ ਅਪ੍ਰੈਲ ਤੋਂ ਸਿੱਧਾ ਬੈਂਕ ਖਾਤਿਆਂ ਵਿੱਚ ਜਾਵੇਗੀ। ਉਨ•ਾਂ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਆਧਾਰ ਕਾਰਡ ਬਣਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਹੋ ਸਕੇ। ਉਨ•ਾਂ ਦੱਸਿਆ ਕਿ ਜ਼ਿਲ•ੇ ’ਚ ਡਾਇਰੈਕਟ ਬੈਨੇਫਿਟ ਟਰਾਂਸਫਰ ਸਕੀਮ ਨੂੰ ਸਫਲਤਾ ਨਾਲ ਲਾਗੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਜਿਸ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਵਜੀਫਿਆਂ ਦੀ ਰਾਸ਼ੀ ਅਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਵਿੱਤੀ ਮਦਦ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲ ਸਕੇਗੀ। ਏ.ਡੀ.ਸੀ ਨੇ ਦੱਸਿਆ ਕਿ ਔਰਤਾਂ ਨੂੰ ਸਵੈ ਨਿਰਭਰ ਬਣਾਉਣ ਲਈ ਪਟਿਆਲਾ ਜ਼ਿਲ•ੇ ਵਿੱਚ 2147 ਸਵੈ ਸਹਾਇਤਾ ਸਮੂਹ (ਸੈਲਫ ਹੈਲਪ ਗਰੁੱਪ) ਬਣਾ ਕੇ ਬੈਂਕਾਂ ਤੋਂ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ।
ਇਸ ਮੌਕੇ ਜ਼ਿਲ•ਾ ਲੀਡ ਬੈਂਕ ਮੈਨੇਜਰ ਸ. ਹਰਪ੍ਰੀਤ ਸਿੰਘ ਰੇਖੀ ਨੇ ਜ਼ਿਲ•ੇ ਦੇ ਬੈਂਕਾਂ ਦੀਆਂ ਸਾਲ 2012-13 ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਭਰੋਸਾ ਦਿੱਤਾ ਕਿ ਪਟਿਆਲਾ ਜ਼ਿਲ•ੇ ਦੇ ਸਰਵਪੱਖੀ ਵਿਕਾਸ ਲਈ ਇਹ ਬੈਂਕ ਆਪਣੀਆਂ ਸੇਵਾਵਾਂ ਲਗਾਤਾਰ ਜਾਰੀ ਰੱਖਣਗੇ।  ਮੀਟਿੰਗ ਵਿੱਚ ਕਾਰਜਕਾਰੀ ਮੈਜਿਸਟਰੇਟ ਸ਼੍ਰੀਮਤੀ ਪੂਜਾ ਸਿਆਲ, ਏ.ਜੀ.ਐਮ ਨਾਬਾਰਡ ਸ਼੍ਰੀ ਐਸ.ਐਸ. ਚੁਟਾਨੀ, ਸਟੇਟ ਬੈਂਕ ਆਫ ਪਟਿਆਲਾ ਦੇ ਏ.ਜੀ.ਐਮ. ਸ਼੍ਰੀ ਐਸ.ਐਨ ਸਹੋਤਾ, ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼੍ਰੀ ਅਸ਼ੋਕ ਰੌਣੀ, ਮੱਛੀ ਪਾਲਣ ਵਿਭਾਗ ਦੇ ਮੁੱਖ ਕਾਰਜਕਾਰੀ ਅਫਸਰ ਸ. ਕੇਸਰ ਸਿੰਘ ਖੇੜੀ, ਡਿਪਟੀ ਲੀਡ ਬੈਂਕ ਮੈਨੇਜਰ ਸ਼੍ਰੀ ਬਲਵਿੰਦਰ ਸਿੰਘ ਉੱਪਲ, ਸ਼੍ਰੀ ਹਰਪ੍ਰੀਤ ਸਿੰਘ ਅਰੋੜਾ ਤੋਂ ਇਲਾਵਾ ਜ਼ਿਲ•ੇ ਦੇ ਵੱਖ-ਵੱਖ ਬੈਂਕਾਂ ਦੇ ਮੈਨੇਜਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger