ਸ਼ਾਹਕੋਟ, 25 ਮਾਰਚ (ਸਚਦੇਵਾ) ਪੰਜਾਬ ਸਰਕਾਰ ਵੱਲੋਂ ਸ਼ਪੈਸ਼ਲ ਟਰੇਨਰ ਅਧਿਆਪਕ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿੱਚ ਸ਼ਪੈਸ਼ਲ ਟਰੇਨਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਮੁੜ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਜਥੇਬੰਦੀ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਅਤੇ ਪ੍ਰੈੱਸ ਸਕੱਤਰ ਗੁਰਸੇਵਕ ਰੌਤਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਡੀ ਸੂਬੇ ਦੇ ਵੱਖ-ਵੱਖ ਸਕੂਲਾਂ ‘ਚ ਸਪੈਸ਼ਲ ਟਰੇਨਰ ਅਧਿਆਪਕਾਂ ਵਜੋਂ ਭਰਤੀ ਕੀਤੀ ਗਈ ਹੈ । ਪਿੱਛਲੇ ਸਾਲ ਸਰਕਾਰ ਵੱਲੋਂ ਸਾਨੂੰ 31 ਮਾਰਚ ਨੂੰ ਡਿਊਟੀ ਤੋਂ ਫਾਰਗ ਕਰਨ ਦਾ ਫੁਰਮਾਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਜਥੇਬੰਦੀ ਵੱਲੋਂ ਸੰਘਰਸ਼ ਕਰਕੇ ਰੱਦ ਕਰਵਾ ਦਿੱਤਾ ਗਿਆ ਸੀ । ਉਨ•ਾਂ ਦੱਸਿਆ ਕਿ ਇਸ ਸਾਲ ਫਿਰ ਤੋਂ ਸਰਕਾਰ ਨੇ ਸਾਡੇ ਨਾਲ ਧੱਕੇਸ਼ਾਹੀ ਕਰਕੇ 31 ਮਾਰਚ ਨੂੰ ਸਾਨੂੰ ਡਿਊਟੀ ਤੋਂ ਫਾਰਗ ਕਰਨ ਦਾ ਫੁਰਨਾਮ ਜਾਰੀ ਕਰ ਦਿੱਤਾ ਹੈ, ਜਦ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦੇ ਦਾਅਵੇ ਕਰਕੇ ਗੁਮਰਾਹ ਕੀਤਾ ਜਾ ਰਿਹਾ ਹੈ । ਉਨ•ਾਂ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਸਮੂਚੀ ਜਥੇਬੰਦੀ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ । ਉਨ•ਾਂ ਕਿਹਾ ਕਿ ਮੋਗਾ ਜਿਮਨੀ ਚੋਣ ਸਮੇਂ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਬਾਰ-ਬਾਰ ਮੀਟਿੰਗਾਂ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਪਰ ਅਜੇ ਤੱਕ ਮੀਟਿੰਗ ਨਹੀਂ ਕਰਵਾਈ ਗਈ, ਸਗੋਂ ਉਲਟਾਂ ਨੌਕਰੀ ਤੋਂ ਫਾਰਗ ਕਰਨ ਦਾ ਫੁਰਨਾਮ ਜਾਰੀ ਕਰ ਦਿੱਤਾ । ਇਸ ਦੇ ਰੋਸ ਵਜੋਂ ਜਥੇਬੰਦੀ ਵੱਲੋਂ 27 ਮਾਰਚ ਨੂੰ ਇੱਕ ਸੂਬਾ ਪੱਧਰੀ ਅਹਿਮ ਮੀਟਿੰਗ ਬਠਿੰਡਾ ਵਿਖੇ ਰੱਖੀ ਗਈ ਹੈ । ਜਿਸ ਵਿੱਚ ਆਉਣ ਵਾਲੇ ਦਿਨਾਂ ‘ਚ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ । ਉਨ•ਾਂ ਕਿਹਾ ਕਿ ਜੇਕਰ ਅਧਿਕਾਰੀਆਂ ਵੱਲੋਂ 30 ਮਾਰਚ ਤੱਕ ਮੁੱਖ ਮੰਤਰੀ ਬਾਦਲ ਨਾਲ ਮੀਟਿੰਗ ਨਾ ਕਰਵਾਈ ਗਈ ਤਾਂ ਬਠਿੰਡਾ ‘ਚ ਚੱਕਾ ਜਾਮ ਕੀਤਾ ਜਾਵੇਗਾ ਅਤੇ ਗੁਪਤ ਪ੍ਰੋਗਰਾਮ ਨੂੰ ਅੰਜਾਮ ਦਿੱਤਾ ਜਾਵੇਗਾ । ਉਨ•ਾਂ ਦੱਸਿਆ ਕਿ 30 ਮਾਰਚ ਤੋਂ ਬਾਅਦ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੇ ਸੰਗਤ ਦਰਸ਼ਨਾਂ ਦੇ ਪ੍ਰੋਗਰਾਮਾਂ ਵਿੱਚ ਹਾਜ਼ਰੀ ਲਗਵਾਈ ਜਾਵੇਗੀ ‘ਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ।
Post a Comment