ਬਾਹਗਾ ਨੇ ਮ੍ਰਿਤਕ ਨੌਜਵਾਨ ਦੇ ਪ੍ਰੀਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

Friday, March 29, 20130 comments


ਹੁਸ਼ਿਆਰਪੁਰ, 29 ਮਾਰਚ/ਨਛੱਤਰ ਸਿੰਘ/ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਸ੍ਰੀ ਰਾਜੇਸ਼ ਬਾਹਗਾ, ਮੈਂਬਰ ਪ੍ਰਕਾਸ਼ ਸਿੰਘ ਗੜ•ਦੀਵਾਲਾ, ਮੈਂਬਰ ਭਾਰਤੀ ਕੈਨੇਡੀ ਹੁਸ਼ਿਆਰਪੁਰ-ਫਗਵਾੜਾ ਮਾਰਗ ਤੇ ਪੈਂਦੇ ਪਿੰਡ ਡਵਿਡਾ ਰਿਹਾਣਾ ਵਿਖੇ ਬੀਤੇ ਦਿਨੀਂ ਇੱਕ ਨੌਜਵਾਨ ਗੁਰਮੇਲ ਚੰਦ ਦੀ ਮੌਤ ਹੋਣ ਤੇ ਉਨ•ਾਂ ਦੇ ਪ੍ਰੀਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਤੇ ਸ੍ਰੀ ਬਾਹਗਾ ਨੇ ਮ੍ਰਿਤਕ ਨੌਜਵਾਨ ਦੇ ਪ੍ਰੀਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਵੱਲੋਂ ਪੁਲਿਸ ਅਤੇ ਜ਼ਿਲ•ਾ ਪ੍ਰਸ਼ਾਸ਼ਨ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ•ਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।  ਉਨ•ਾਂ ਪ੍ਰੀਵਾਰ ਦੇ ਮੈਂਬਰਾਂ ਨੂੰ ਭਰੋਸਾ ਦੁਆਇਆ ਕਿ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੀੜਤ ਪ੍ਰੀਵਾਰ ਨੂੰ ਹਰ ਤਰ•ਾਂ ਦੀ ਬਣਦੀ ਸਹਾਇਤਾ ਦੁਆਈ ਜਾਵੇਗੀ ਅਤੇ ਉਨ•ਾਂ ਨਾਲ ਪੂਰਾ ਇਨਸਾਫ਼ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਪੀੜਤ ਪ੍ਰੀਵਾਰ ਦੇ ਮੈਂਬਰ ਨੂੰ ਨੌਕਰੀ ਦੁਆਉਣ ਲਈ ਸਿਫਾਰਸ਼ ਕੀਤੀ ਜਾਵੇਗੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਬੀ.ਐਸ.ਧਾਲੀਵਾਲ, ਐਸ ਪੀ (ਹੈਡਕੁਆਟਰ) ਏ.ਐਸ.ਧਾਮੀ, ਪੁਲਿਸ ਵਿਭਾਗ ਦੇ ਹੋਰ ਸਬੰਧਤ ਅਧਿਕਾਰੀ, ਬੇਗਮਪੁਰਾ ਟਾਈਗਰ ਫੋਰਸ ਦੇ ਪ੍ਰਧਾਨ ਤਰਸੇਮ ਦੀਵਾਨਾ, ਸਟੇਟ ਪ੍ਰਧਾਨ ਭਾਜਪਾ ਐਸ ਸੀ ਮੋਰਚਾ ਪੰਜਾਬ ਅਵਤਾਰ ਸਿੰਘ ਸੀਕਰੀ, ਪਿੰਡ ਦੇ ਸਰਪੰਚ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger