ਕੇਂਦਰ ਦੀ ਕਾਂਗਰਸ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ : ਬੀਬੀ ਬਾਦਲ

Thursday, March 28, 20130 comments


-ਲੋਕ ਸਭਾ ਮੈਂਬਰ ਨੇ ਮਾਨਸਾ ’ਚ ਕਰੀਬ 4 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੇ ਰੱਖੇ ਨੀਂਹ ਪੱਥਰ
ਮਾਨਸਾ, 28 ਮਾਰਚ (ਸਫਲਸੋਚ) : ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਮਾਜ ਦਾ ਹਰੇਕ ਵਰਗ ਦੁਖੀ ਹੈ। ਉਨ•ਾਂ ਕਿਹਾ ਕਿ ਪੰਜਾਬ ਦੇਸ਼ ਦੇ ਖ਼ਜ਼ਾਨੇ ਵਿੱਚ 90 ਫ਼ੀਸਦੀ ਹਿੱਸਾ ਆਪਣੀ ਕਮਾਈ ਦਾ ਪਾਉਂਦਾ ਹੈ, ਪਰ ਬਜਟ ਪੇਸ਼ ਕਰਨ ਦੌਰਾਨ ਇਕ ਵਾਰ ਫਿਰ ਰਾਜ ਨੂੰ ਅਣਗੌਲਿਆਂ ਕੀਤਾ ਗਿਆ।
     ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਨੇ ਕਰੀਬ 4 ਕਰੋੜ ਰੁਪਏ ਦੇ ਜ਼ਿਲ•ੇ ਵਿਚ ਦੋ ਪੁਲਾਂ ਅਤੇ ਦੋ ਮੇਨ ਸੜਕਾਂ ਤੋਂ ਇਲਾਵਾ ਜੋਗਾ ਵਿਖੇ ਨਵੀਂ ਤਹਿਸੀਲ ਕੰਪਲੈਕਸ ਉਸਾਰਨ ਦੇ ਨੀਂਹ ਪੱਥਰ ਰੱਖੇ। ਉਨ•ਾਂ ਪਿੰਡ ਕੋਟਲੀ ਕਲਾਂ ਅਤੇ ਪਿੰਡ ਭੈਣੀਬਾਘਾ ਵਿਖੇ ਕੋਟਲਾ ਬਰਾਂਚ ਨਹਿਰ ਦੇ 75-75 ਲੱਖ ਰੁਪਏ ਦੀ ਲਾਗਤ ਵਾਲੇ ਪੁਲਾਂ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਬੀਬੀ ਬਾਦਲ ਵਲੋਂ 97 ਲੱਖ ਰੁਪਏ ਦੀ ਲਾਗਤ ਵਾਲੀ ਮਾਨਸਾ ਸ਼ਹਿਰ ਦੀ ਰਮਨ ਸਿਨੇਮਾ ਰੋਡ ਤੋਂ ਮਾਨਸਾ ਖੁਰਦ ਅਤੇ 84 ਲੱਖ ਰੁਪਏ ਦੀ ਲਾਗਤ ਵਾਲੀ ਮਾਨਸਾ ਤੋਂ ਠੂਠਿਆਂ ਵਾਲੀ ਸੜਕ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਜੋਗਾ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਤਹਿਸੀਲ ਕੰਪਲੈਕਸ ਦਾ ਵੀ ਨੀਂਹ ਪੱਥਰ ਰੱਖਿਆ ਗਿਆ। 
        ਬੀਬੀ ਬਾਦਲ ਨੇ ਪਿੰਡਾਂ ਵਿਚ ਜੁੜੇ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਨਸਾ ਜ਼ਿਲ•ੇ ਵਿਚ ਵਿਕਾਸ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਜਿਨ•ਾਂ ਪੁਲਾਂ ਅਤੇ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਉਨ•ਾਂ ਦੀ ਉਸਾਰੀ ਦਾ ਕੰਮ 10 ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਸ਼ੁਰੂ ਕਰ ਦਿੱਤਾ ਜਾਵੇਗਾ। 
       ਇਸ ਮੌਕੇ ਸਾਬਕਾ ਸੰਸਦੀ ਸਕੱਤਰ ਸ਼੍ਰੀ ਜਗਦੀਪ ਸਿੰਘ ਨਕਈ, ਐਸ.ਐਸ.ਪੀ. , ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦੇ ਜ਼ਿਲ•ਾ ਪ੍ਰਧਾਨ ਸ਼੍ਰੀ ਹਰਬੰਤ ਸਿੰਘ ਦਾਤੇਵਾਸ, ਜ਼ਿਲ•ਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਮੰਗਤ ਰਾਏ ਬਾਂਸਲ, ਸਾਬਕਾ ਵਿਧਾਇਕ ਸ਼੍ਰੀ ਸੁਖਵਿੰਦਰ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਡੀ.ਡੀ.ਪੀ.ਓ. ਸ਼੍ਰੀ ਹਰਿੰਦਰ ਸਿੰਘ ਸਰਾਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਢੱਟ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਅੰਮ੍ਰਿਤਪਾਲ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਹਰਬੰਸ ਸਿੰਘ, ਜ਼ਿਲ•ਾ ਭਲਾਈ ਅਫ਼ਸਰ ਸ਼੍ਰੀ ਕੁਲਦੀਪ ਸਿੰਘ, ਜ਼ਿਲ•ਾ ਖੇਡ ਅਫ਼ਸਰ ਸ਼੍ਰੀ ਦਰਸ਼ਨ ਸਿੰਘ ਭੁੱਲਰ, ਯੂਥ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਸ਼੍ਰੀ ਮਨਜੀਤ ਸਿੰਘ ਬੱਪੀਆਣਾ ਹਾਜ਼ਰ ਸਨ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger