ਨਾਭਾ, 21 ਦਸੰਬਰ (ਜਸਬੀਰ ਸਿੰਘ ਸੇਠੀ )-ਟੀ.ਬੀ. ਦੀ ਬਿਮਾਰੀ ਦੀ ਰੋਕਥਾਮ, ਇਸ ਤੋਂ ਬਚਾਓ ਅਤੇ ਇਲਾਜ ਸਬੰਧੀ ਜਾਗਰੂਕਤਾ ਸੈਮੀਨਾਰਾਂ ਦੀ ਲੜੀ ਦੌਰਾਨ ਭਾਰਤ ਸਰਕਾਰ ਦੇ ਟੀ.ਬੀ. ਕੰਟਰੋਲ ਪ੍ਰੋਗਰਾਮ ਅਧੀਨ ਡਾ. ਊਸ਼ਾ ਬਾਂਸਲ ਸਿਵਲ ਸਰਜਨ ਪਟਿਆਲਾ ਅਤੇ ਡਾ. ਅਨੂਪ ਕੁਮਾਰ ਮੋਦੀ ਐਸ.ਐਮ.ਓ. ਨਾਭਾ ਦੀ ਸਰਪ੍ਰਸਤੀ ਹੇਠ ਭਾਈ ਕਾਨ• ਸਿੰਘ ਨਾਭਾ ਰਚਨਾ ਵਿਚਾਰ ਮੰਚ ਅਤੇ ਨਾਭਾ ਸੋਸ਼ਲ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਟੀ.ਬੀ. ਰੋਗ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਗੌਰਮਿੰਟ ਆਰਟਸ ਐਂਡ ਕਰਾਫਟਸ ਟੀਚਰ ਟਰੇਨਿੰਗ ਇੰਸਟੀਚਿਊਟ ਨਾਭਾ ਵਿਖੇ ਕਮਿਉਨਿਟੀ ਮੀਟਿੰਗ ਕੀਤੀ ਗਈ। ਪ੍ਰੋਗਰਾਮ ਵਿਚ ਬੋਲਦੇ ਹੋਏ ਡਾ. ਗੁਰਪ੍ਰੀਤ ਨਾਗਰਾ ਨੇ ਟੀ.ਬੀ. ਦੀ ਬਿਮਾਰੀ ਤੋਂ ਬਚਾਓ ਅਤੇ ਇਲਾਜ ਸਬੰਧੀ ਵਿਦਿਆਰਥੀਆਂ ਅਤੇ ਸਟਾਫ ਨੂੰ ਜਾਣਕਾਰੀ ਦਿੱਤੀ। ਸ੍ਰੀ ਭੁਪਿੰਦਰ ਕੁਮਾਰ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਟੀ.ਬੀ. ਦੀ ਬਿਮਾਰੀ ਸਮਾਜਿਕ ਕ¦ਕ ਨਹੀਂ ਹੈ। ਇਸ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਸੰਭਵ ਹੈ। ਸਰਕਾਰ ਵੱਲੋਂ ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਦੇਣ ਦੀ ਸਹੂਲਤ ਦਾ ਲੋਕਾਂ ਨੂੰ ਫਾਇਦਾ ਉਠਾਉਣਾ ਚਾਹੀਦਾ ਹੈ। ਨਾਭਾ ਕਲੀਨੀਕਲ ਲੈਬਾਰਟਰੀ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜੈਨਿੰਦਰ ਚੌਹਾਨ ਨੇ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਵਹਿਮਾਂ–ਭਰਮਾਂ ਨੂੰ ਛੱਡ ਕੇ ਸਮੇਂ ਸਿਰ ਟੀ.ਬੀ. ਰੋਗ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਹਸਪਤਾਲ ਦੇ ਗਰੀਬ ਮਰੀਜਾਂ ਦੇ ਲੈਬਾਰਟਰੀ ਟੈਸਟ ਚੌਹਾਨ ਕਲੀਨਿਕਲ ਲੈਬਾਰਟਰੀ ਵਿਖੇ ਮੁਫ਼ਤ ਕਰਨ ਦਾ ਐਲਾਨ ਕੀਤਾ। ਸ੍ਰੀ ਅਮਰਜੀਤ ਸ਼ਰਮਾ ਮੀਤ ਪ੍ਰਧਾਨ ਨਾਭਾ ਸੋਸ਼ਲ ਵੈਲਫੇਅਰ ਐਂਡ ਕਲਚਰਲ ਕਲੱਬ ਵੱਲੋਂ ਆਪਣੇ ਵਿਚਾਰ ਰੱਖਦੇ ਹੋਏ ਟੀ.ਬੀ. ਮਰੀਜ਼ਾਂ ਦੇ ਪਰਿਵਾਰਾਂ ਦੇ ਮੈਂਬਰਾਂ ਅਤੇ ਸਮਾਜ ਦੇ ਲੋਕਾਂ ਨੂੰ ਮਰੀਜ਼ਾਂ ਪ੍ਰਤੀ ਹਮਦਰਦੀ ਭਰਿਆ ਰਵੱਈਆ ਰੱਖਣ ਲਈ ਪ੍ਰੇਰਿਤ ਕੀਤਾ। ਉਨ•ਾਂ ਨੇ ਆਰਟਸ ਕਰਾਫਟਸ ਇੰਸਟੀਚਿਊਟ ਦੀ ਇੱਕ ਲੋੜਵੰਦ ਹੈਂਡੀਕੈਪਡ ਲੜਕੀ ਦੀ ਪੜ•ਾਈ ਦਾ ਸਾਰਾ ਖਰਚਾ ਸੋਸ਼ਲ ਵੈਲਫੇਅਰ ਕਲੱਬ ਵੱਲੋਂ ਦੇਣ ਦਾ ਐਲਾਨ ਵੀ ਕੀਤਾ। ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਕਲੱਬ ਦੇ ਇਸ ਯੋਗਦਾਨ ਦੀ ਸ਼ਲਾਘਾ ਕੀਤੀ ਗਈ।
ਸ਼ੇਰ ਸਿੰਘ ਮਵੀ ਸੱਪਾਂ ਨੇ ਭਾਈ ਕਾਨ• ਸਿੰਘ ਨਾਭਾ ਰਚਨਾ ਵਿਚਾਰ ਮੰਚ ਵੱਲੋਂ ਬੋਲਦੇ ਹੋਏ ਸਰਕਾਰ ਵੱਲੋਂ ਚਲਾਏ ਟੀ.ਬੀ. ਕੰਟਰੋਲ ਜਾਗਰੂਕਤਾ ਮੁਹਿੰਮ ਵਿਚ ਆਪਣੀ ਸੰਸਥਾ ਵੱਲੋਂ ਹਰ ਸੰਭਵ ਯੋਗਦਾਨ ਜਾਰੀ ਰੱਖਣ ਦਾ ਭਰੋਸਾ ਦਿਵਾਇਆ। ਅਮਿਤ ਸ਼ਰਮਾ ਨੇ ਸਦਭਾਵਨਾ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਪ੍ਰਧਾਨ ਵਿੱਕੀ ਬਾਂਸਲ ਦੀ ਟੀ.ਬੀ. ਕੰਟਰੋਲ ਪ੍ਰੋਗਰਾਮਾਂ ਵਿਚ ਪਿਛਲੇ 10 ਸਾਲਾਂ ਤੋਂ ਉਨ•ਾਂ ਦੀ ਸੰਸਥਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਇਸ ਪ੍ਰੋਗਰਾਮ ਦੌਰਾਨ ਭਾਈ ਕਾਨ• ਸਿੰਘ ਨਾਭਾ ਰਚਨਾ ਵਿਚਾਰ ਮੰਚ ਦੇ ਪ੍ਰਧਾਨ ਦਰਸ਼ਨ ਬੁੱਟਰ, ਕੈਸ਼ੀਅਰ ਰਮੇਸ਼ ਕਾਲੀਆ, ਨਾਭਾ ਸੋਸ਼ਲ ਵੈਲਫੇਅਰ ਐਂਡ ਕਲਚਰਲ ਕਲੱਬ ਦੇ ਪ੍ਰਧਾਨ ਸੁਖਵੰਤ ਸਿੰਘ ਕੌਲ, ਜਨਰਲ ਸਕੱਤਰ ਰਵਿੰਦਰ ਸਿੰਘ ਮੂੰਗੋ ਅਤੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਟੀ.ਬੀ. ਕਲੀਨਿਕ ਨਾਭਾ ਤੋਂ ਨੀਲਮ ਰਾਣੀ (ਟੀ.ਬੀ. ਹੈਲਥ ਵਿਜ਼ੀਟਰ) ਅਤੇ ਲੂਸੀ ਮਲਿਕ, ਸੰਸਥਾ ਦੇ ਪ੍ਰਿੰਸੀਪਲ ਸ. ਭਾਗ ਸਿੰਘ, ਸੁਪਰਡੰਟ ਦਲਜੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Post a Comment