ਆਉਣ ਵਾਲੀਆਂ ਪੰਚਾਇਤ ਚੋਣਾਂ ਨਿਰਪੱਖਤਾ ਨਾਲ ਕਰਵਾਈਆਂ ਜਾਣਗੀਆਂ-ਰੱਖੜਾ

Sunday, December 23, 20120 comments


ਨਾਭਾ, 23 ਦਸੰਬਰ (ਜਸਬੀਰ ਸਿੰਘ ਸੇਠੀ)-ਸ੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੇ ਜਿੰਨੀਆਂ ਵੀ ਹੁਣ ਤੱਕ ਚੋਣਾਂ ਲੜੀਆਂ ਹਨ ਉਨ੍ਹਾਂ ਵਿੱਚ ਭਾਵੇਂ ਐਮ.ਪੀ., ਵਿਧਾਨ ਸਭਾ ਜਾਂ ਨਗਰ ਨਿਗਮ ਚੋਣਾਂ ਹੋਣ, ਨੂੰ ਹਮੇਸਾਂ ਹੀ ਸ਼ਾਂਤਮਈ ਤਰੀਕੇ ਨਾਲ ਕਰਵਾਈਆਂ ਗਈਆਂ ਹਨ ਉਸੇ ਤਰ੍ਹਾਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਵੀ ਨਿਰਪੱਖਤਾ ਨਾਲ ਕਰਵਾਈਆਂ ਜਾਣਗੀਆਂ। ਇਹ ਵਿਚਾਰ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਨਾਭਾ ਵਿਖੇ ਇੱਕ ਸਮਾਗਮ ਵਿੱਚ ਸਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਗਟ ਕੀਤੇ। ਸ. ਰੱਖੜਾ ਨੇ ਕਿਹਾ ਕਿ ਅੱਜ ਪੰਚਾਇਤ ਫਿਰ ਤੋਂ ਸੋਨੇ ਦੀ ਚਿੜੀ ਬਣਨ ਜਾ ਰਿਹਾ ਹੈ ਕਿਉਂ ਜੋ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦਾ ਚਹੁਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸਨੂੰ ਲੈਕੇ ਸੂਬੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ।  ਉਨ੍ਹਾਂ ਕਿਹਾ ਕਿ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਸੂਬੇ ਦੇ ਲੋਕ ਅਕਾਲੀ ਦਲ ਪਾਰਟੀ ਨਾਲ ਜੁੜ ਰਹੇ ਹਨ ਕਿਉਂ ਜੋ ਪਾਰਟੀ ਨੇ ਹਮੇਸਾਂ ਹੀ ਹਰ ਇਕ ਵਰਗ ਦਾ ਸਤਿਕਾਰ ਕੀਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਮੈਂਬਰ ਜਨ. ਕੌਸਲ ਸ੍ਰੀ ਅਸੋਕ ਬਾਂਸਲ, ਸੀਨੀ. ਅਕਾਲੀ ਆਗੂ ਜੀਵਨ ਬਾਂਸਲ, ਕੁਲਦੀਪ ਸਿੰਘ ਨੱਸੂਪੁਰ ਮੈਂਬਰ ਐਸ.ਜੀ.ਪੀ.ਸੀ., ਗੁਰਸੇਵਕ ਸਿੰਘ ਗੋਲੂ ਜਿਲ੍ਹਾ ਪ੍ਰਧਾਨ ਐਸ.ਓ.ਆਈ., ਬਲਵਿੰਦਰ ਸਿੰਘ ਬਰਸਟ, ਅਕਾਲੀ ਆਗੂ ਨਰਿੰਦਰ ਬਾਂਸਲ, ਜਸਵੀਰ ਸਿੰਘ ਵਜੀਦਪੁਰ ਆਦਿ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ।

 ਨਾਭਾ ਵਿਖੇ ਪੰਜਾਬ ਦੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger