ਪਿੰਡ ਬਾਲੀਆਂ ਦੇ ਸਰਕਾਰੀ ਸਕੂਲ ਵਿਖੇ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜਨ
Saturday, December 22, 20120 comments
ਸੰਗਰੂਰ, 22 ਦਸੰਬਰ (ਸੂਰਜ ਭਾਨ ਗੋਇਲ)- ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜ਼ਿਲ•ਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਐ¤ਮ. ਐ¤ਸ. ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਅਰਵਿੰਦ ਮੜਕਨ ਸਹਾਇਕ ਜ਼ਿਲ•ਾ ਅਟਾਰਨੀ ਕਾਨੂੰਨੀ ਸੇਵਾਵਾਂ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਲੀਆਂ ਵਿਖੇ ਵਿਦਿਆਰਥੀ ਵਰਗ ਨੂੰ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਲੋਕ ਅਦਾਲਤਾਂ, ਕਾਨੂੰਨੀ ਸੇਵਾਵਾਂ ਸਕੀਮਾਂ ਤੋਂ ਇਲਾਵਾ ਮਹਿਲਾਵਾਂ ’ਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਬਣੇ ਕਾਨੂੰਨਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ’ਚ 300 ਦੇ ਕਰੀਬ ਵਿਦਿਆਰਥੀਆਂ ਅਤੇ ਸਮੂਹ ਸਕੂਲ ਸਟਾਫ਼ ਨੇ ਸਮੂਲੀਅਤ ਕੀਤੀ। ਇਸ ਮੌਕੇ ਐਡਵੋਕੇਟ ਸ੍ਰੀ ਮੋਹਿਤ ਵਰਮਾ, ਐਡਵੋਕੇਟ ਭੁਪਿੰਦਰ ਕੌਸ਼ਲ, ਮੁੱਖ ਅਧਿਆਪਕ ਸ੍ਰੀਮਤੀ ਕੋਮਲ ਚੋਪੜਾ ਨੇ ਵੀ ਸੈਮੀਨਾਰ ਵਿੱਚ ਪਹੁੰਚੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨਾਲ ਕਾਨੂੰਨੀ ਸੇਵਾਵਾਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
Post a Comment