ਨਾਭਾ , 21 ਦਸੰਬਰ ( ਜਸਬੀਰ ਸਿੰਘ ਸੇਠੀ )-ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਾਜਾ ਨਰਿੰਦਰ ਸਿੰਘ (89 ਸਾਲਾ), ਜਿਨ•ਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਜਾਰਾਂ ਦੀ ਗਿਣਤੀ ’ਚ ਸੇਜਲ ਅੱਖਾਂ ਵੱਲੋਂ ਅੰਤਮ ਵਿਦਾਈ ਦਿੱਤੀ ਗਈ। ਉਨ•ਾਂ ਦੀ ਮ੍ਰਿਤਕ ਦੇਹ ਦੇ ਸਸਕਾਰ ਮੌਕੇ ਅੱਜ ਨਾਭਾ ਨੇੜਲੇ ਪਿੰਡ ਘਮਰੌਦਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਸਮੇਤ ਹੋਰਨਾਂ ਅਹਿਮ ਸ਼ਖ਼ਸੀਅਤਾਂ ਵੱਲੋਂ ਰਾਜਾ ਨਰਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਮੁੱਖ ਮੰਤਰੀ ਨੇ ਰਾਜਾ ਨਰਿੰਦਰ ਸਿੰਘ ਦੇ ਚਲਾਣੇ ਨੂੰ ਪੰਜਾਬ ਸਮੇਤ ਸ਼੍ਰੋਮਣੀ ਅਕਾਲੀ ਦਲ ਲਈ ਇੱਕ ਵੱਡਾ ਘਾਟਾ ਦੱਸਿਆ ਹੈ। ਸ. ਬਾਦਲ ਨੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਨੇ ਇੱਕ ਸੱਚੇ-ਸੁੱਚੇ ਤੇ ਵਧੀਆ ਇਨਸਾਨ ਅਤੇ ਦਰਵੇਸ ਸਿਆਸਤਦਾਨ ਵਜੋਂ ਆਪਣਾ ਸਾਰਾ ਜੀਵਨ ਪੰਜਾਬ ਦੇ ਲੋਕਾਂ ਅਤੇ ਪਾਰਟੀ ਪ੍ਰਤੀ ਸਪਰਪਿਤ ਕੀਤਾ ਹੋਇਆ ਸੀ, ਜਿਸ ਕਰਕੇ ਇਨ•ਾਂ ਦੇ ਚਲਾਣੇ ਦਾ ਪੰਜਾਬ ਦੇ ਨਾਲ-ਨਾਲ ਉਨ•ਾਂ ਨੂੰ
ਨਿੱਜੀ ਤੌਰ ’ਤੇ ਵੀ ਘਾਟਾ ਪਿਆ ਹੈ। ਇਸ ਤੋਂ ਪਹਿਲਾਂ ਰਾਜਾ ਨਰਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ, ਉਨ•ਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ•ਾਂ ਦੇ ਪੋਤਰੇ ਸ. ਮਾਨਇੰਦਰ ਸਿੰਘ ਮਾਨੀ ਨੇ ਵਿਖਾਈ। ਇਸ ਮੌਕੇ ਸਾਬਕਾ ਮੰਤਰੀ ਦੀ ਧਰਮ ਪਤਨੀ ਸ਼੍ਰੀਮਤੀ ਸ਼ਿਵਦੇਵ ਕੌਰ, ਪੁੱਤਰ ਸਾਬਕਾ ਚੀਫ਼ ਇੰਜੀਨੀਅਰ ਸ. ਹਰਿੰਦਰ ਸਿੰਘ, ਬੇਟੀ ਸ਼੍ਰੀਮਤੀ ਚਰਨਕੰਵਲ ਕੌਰ ਸਮੇਤ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਸਮੇਤ ਹਲਕਾ ਨਾਭਾ ਦੇ ਨਿਵਾਸੀ ਅਤੇ ਉਨ•ਾਂ ਦੇ ਸਕੇ
ਸਬੰਧੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਸਵਰਗੀ ਰਾਜਾ ਨਰਿੰਦਰ ਸਿੰਘ ਦੀ ਮ੍ਰਿਤਕ ਦੇਹ ਦੇ ਸਸਕਾਰ ਮੌਕੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਤਰਫੋਂ ਸਰਕਾਰ ਦੇ ਪ੍ਰਬੰਧਕੀ ਸਕੱਤਰ ਸ਼੍ਰੀ ਪੀ.ਐਸ. ਔਜਲਾ ਨੇ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਸਾਬਕਾ ਐਮ.ਪੀ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬਾ ਅਮਰਜੀਤ ਕੌਰ, ਰਾਜਾ ਮਾਲਵਿੰਦਰ ਸਿੰਘ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਦੀਪ ਸਿੰਘ ਨੱਸੂਪੁਰ ਨੇ ਮ੍ਰਿਤਕ ਦੇਹ ’ਤੇ ਰੀਥਾਂ ਰੱਖਕੇ ਆਪਣੀ ਸ਼ਰਧਾਂਜਲੀ ਭੇਟ ਕੀਤੀ।ਇਸ ਤੋਂ ਇਲਾਵਾ ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੌਹੜਾ, ਸ. ਅਜਾਇਬ ਸਿੰਘ ਮੁਖਮੇਲਪੁਰ, ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ, ਸ. ਰਣਧੀਰ ਸਿੰਘ ਰੱਖੜਾ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਮੱਖਣ ਸਿੰਘ ਲਾਲਕਾ, ਸ. ਬਲਵੰਤ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਵਿਧਾਇਕ ਸ. ਸਾਧੂ ਸਿੰਘ ਧਰਮਸੋਤ, ਸ. ਰਣਦੀਪ ਸਿੰਘ ਨਾਭਾ, ਵਧੀਕ ਐਡਵੋਕੇਟ ਜਨਰਲ ਤੇ ਬਾਰ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਸ. ਗਿਆਨ ਸਿੰਘ ਮੂੰਗੋ, ਕੈਪਟਨ ਅਮਰਜੀਤ ਸਿੰਘ ਜੇਜੀ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਜ਼ਿਲ•ਾ ਪ੍ਰਧਾਨ ਸ. ਫੌਜ਼ਇੰਦਰ ਸਿੰਘ ਮੁਖਮੈਲਪੁਰ, ਜ਼ਿਲ•ਾ ਪ੍ਰੀਸ਼ਦ ਦੇ ਚੇਅਰਮੈਨ ਸ. ਮਹਿੰਦਰ ਸਿੰਘ ਲਾਲਵਾ, ਸ. ਲਖਬੀਰ ਸਿੰਘ ਲੌਟ ਸਮੇਤ ਆਈ.ਜੀ. ਪਟਿਆਲਾ ਜੋਨ ਸ. ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ, ਐਸ.ਐਸ.ਪੀ. ਪਟਿਆਲਾ ਸ. ਗੁਰਪ੍ਰੀਤ ਸਿੰਘ ਗਿੱਲ, ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਵੀ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਅੰਤਮ ਅਰਦਾਸ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਮੁੱਖ ਗ੍ਰੰਥੀ ਗਿਆਨੀ ਸੁਖਦੇਵ ਸਿੰਘ ਨੇ ਕੀਤੀ। ਪਰਿਵਾਰਕ ਸੂਤਰਾਂ ਅਨੁਸਾਰ ਰਾਜਾ ਨਰਿੰਦਰ ਸਿੰਘ ਦੇ ਅੰਗੀਠਾ ਸੰਭਾਲਣ ਦੀ ਰਸਮ 21 ਦਸੰਬਰ ਨੂੰ ਉਨ•ਾਂ ਦੇ ਫਾਰਮ ਹਾਊਸ ਘਮਰੌਦਾ ਵਿਖੇ ਅਤੇ ਉਨ•ਾਂ ਨਮਿਤ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਨਾਭਾ ਵਿਖੇ 22 ਦਸਬੰਰ ਨੂੰ ਬਾਅਦ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗਾ।
ਇਸ ਮੌਕੇ ਮਾਰਕੀਟ ਕਮੇਟੀ ਨਾਭਾ ਦੇ ਸਾਬਕਾ ਚੇਅਰਮੈਨ ਸ. ਗੁਰਦਿਆਲ ਇੰਦਰ ਸਿੰਘ ਬਿੱਲੂ, ਸ. ਹਰੀ ਸਿੰਘ ਪ੍ਰੀਤ ਕੰਬਾਇਨ, ਸ. ਹਰਪ੍ਰੀਤ ਸਿੰਘ ਪ੍ਰੀਤ, ਨਗਰ ਕੌਂਸਲ ਨਾਭਾ ਦੇ ਪ੍ਰਧਾਨ ਸ. ਗੁਰਬਖਸ਼ੀਸ਼ ਸਿੰਘ ਭੱਟੀ, ਜਥੇਦਾਰ ਲਾਲ ਸਿੰਘ ਰਣਜੀਤਗੜ•, ਸ. ਇੰਦਰਪ੍ਰੀਤ ਸਿੰਘ ਗੋਗਾ ਸੰਧੂ, ਸ. ਸਤਵੀਰ ਸਿੰਘ ਖੱਟੜਾ, ਸਾਬਕਾ ਵਿਧਾਇਕ ਸ਼੍ਰੀ ਰਮੇਸ਼ ਸਿੰਗਲਾ, ਸ. ਜਗਤਾਰ ਸਿੰਘ ਰਾਜਲਾ, ਸ. ਧਰਮ ਸਿੰਘ ਧਾਰੋਂਕੀ, ਜਥੇਦਾਰ ਕਰਤਾਰ ਸਿੰਘ ਅਲੌਹਰਾਂ, ਸ. ਸੁਖਮਿੰਦਰਪਾਲ ਸਿੰਘ ਮਿੰਟਾ, ਸ. ਮਾਨਵਰਿੰਦਰ ਸਿੰਘ ਲੱਸੀ, ਸ. ਚਰਨਜੀਤ ਸਿੰਘ ਖੋਖ, ਸ. ਗੁਰਸੇਵ ਸਿੰਘ ਹਰਪਾਲਪੁਰ, ਸ. ਹਰਵਿੰਦਰ ਸਿੰਘ ਹਰਪਾਲਪੁਰ, ਸ. ਗੁਰਸੇਵਕ ਸਿੰਘ ਗੋਲੂ, ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਰਣਧੀਰ ਸਿੰਘ ਖੰਗੂੜਾ, ਸ਼੍ਰੀ ਯੁਗੇਸ਼ ਖੱਤਰੀ, ਸ਼੍ਰੀ ਵਿਨੋਦ ਕਾਲੜਾ, ਸ਼੍ਰੀ ਸੁਰਿੰਦਰ ਗਰਗ, ਸ਼੍ਰੀ ਭੂਸ਼ਨ ਬਾਂਸਲ, ਸ਼੍ਰੀ ਪਰੇਸ਼ ਗੁਪਤਾ, ਸ਼੍ਰੀ ਸੁਭਾਸ਼, ਸ਼੍ਰੀ ਉਮ ਜਿਦਲ, ਸ਼੍ਰੀ ਪ੍ਰੇਮ ਗੋਇਲ, ਸ਼੍ਰੀ ਅਸ਼ੋਕ ਜਿੰਦਲ, ਸ. ਜੋਗਿੰਦਰ ਸਿੰਘ ਪੰਛੀ, ਸ. ਬਲਤੇਜ ਸਿੰਘ ਖੋਖ, ਸ. ਅਮਨਦੀਪ ਸਿੰਘ ਭੰਗੂ, ਡਾ. ਮੁਲਖ ਰਾਜ, ਜਥੇਦਾਰ ਪ੍ਰਗਟ ਸਿੰਘ ਵਜੀਦਪੁਰ, ਪੰਜਾਬੀ ਗਾਇਕ ਹਰਜੀਤ ਹਰਮਨ, ਬਾਬਾ ਨਰਿੰਦਰ ਸਿੰਘ ਅਲੌਹਰਾਂ, ਐਸ.ਡੀ.ਐਮ. ਪਟਿਆਲਾ ਸ. ਗੁਰਪਾਲ ਸਿੰਘ ਚਹਿਲ, ਐਸ.ਡੀ.ਐਮ. ਨਾਭਾ ਸ਼੍ਰੀਮਤੀ ਪੂਨਮਦੀਪ ਕੌਰ ਸਮੇਤ ਵੱਡੀ ਗਿਣਤੀ ’ਚ ਹਲਕਾ ਨਾਭਾ ਦੇ ਵਸਨੀਕ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਨੁਮਾਇੰਦੇ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।
Post a Comment