-ਵਾਹਨ ਚਲਾਉਂਦੇ ਸਮੇਂ ਮੋਬਾਇਲ ਸੁਣਨ ਅਤੇ ਮਿਊਂਸਪਲ ਸੜਕ 'ਤੇ ਜਨਰੇਟਰ ਚਲਾਉਣ ਦੀ ਵੀ ਮਨਾਹੀ

Saturday, December 22, 20120 comments


ਮਾਨਸਾ, 22 ਦਸੰਬਰ ( ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਮਿਤ ਢਾਕਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ ਤੇ ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ 'ਤੇ ਸਖ਼ਤ ਪਾਬੰਦੀ ਲਗਾਈ ਹੈ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਸੂਰਾਂ ਨੂੰ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ, ਜਿਸ ਨਾਲ ਦੁਰਘਟਨਾਵਾਂ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਸੂਰਾਂ ਵੱਲੋਂ ਗਲੀਆਂ ਵਿੱਚ ਗੰਦਗੀ ਫੈਲਾਉਣ ਨਾਲ ਆਮ ਲੋਕਾਂ ਖ਼ਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। 
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸੈਲੰਸਰ ਕਢਵਾਏ ਵਾਹਨਾਂ ਦੀ ਵਰਤੋਂ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿਚ ਉਨ੍ਹਾਂ ਕਿਹਾ ਕਿ ਆਮ ਲੋਕਾਂ ਅਤੇ ਨੌਜਵਾਨਾਂ ਵੱਲੋਂ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਸ਼ਰੇਆਮ ਵਰਤੋਂ ਕੀਤੀ ਜਾਂਦੀ ਹੈ ਅਤੇ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਆਪਣੇ ਵਾਹਨਾਂ 'ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਲਗਵਾਏ ਹੋਏ ਹਨ, ਜੋ ਕੰਨ ਚੀਰਵੀਆਂ ਅਤੇ ਡਰਾਉਣੀਆਂ ਆਵਾਜ਼ਾਂ ਪੈਦਾ ਕਰਦੇ ਹਨ। ਇਸ ਤੋਂ ਇਲਾਵਾ ਕੁਝ ਵਿਅਕਤੀਆਂ ਨੇ ਵਾਹਨਾਂ ਦੇ ਸੈਲੰਸਰ ਕੱਢਵਾ ਕੇ ਵਾਹਨਾਂ ਦੀ ਵੱਖਰੀ ਆਵਾਜ਼ ਕਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਪਬਲਿਕ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਡਰਾਈਵਿੰਗ ਕਰਦੇ ਸਮੇਂ ਐਕਸੀਡੈਂਟ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। 
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਮਿਤ ਢਾਕਾ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਮਿਊਂਸਪਲ ਸੜਕ ਉਪਰ ਜਨਰੇਟਰ ਚਲਾਉਣ ਦੀ ਸਖ਼ਤ ਮਨਾਹੀ ਹੈ। ਉਨ੍ਹਾਂ ਕਿਹਾ ਕਿ ਜਨਰੇਟਰ ਘਰ ਦੀ ਚਾਰ ਦਿਵਾਰੀ ਵਿੱਚ ਅਤੇ ਧੂੰਏਂ ਵਾਲੀ ਪਾਈਪ 7 ਫੁੱਟ ਲੰਬੀ ਉਪਰ ਵੱਲ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਜਨਰੇਟਰ ਦੀ ਵੱਡੇ ਪੱਧਰ 'ਤੇ ਵਰਤੋਂ ਕੀਤੀ ਜਾ ਰਹੀ ਹੈ ਅਤੇ ਜਨਰੇਟਰਾਂ ਨੂੰ ਆਮ ਤੌਰ 'ਤੇ ਮਿਊਂਸਪਲ ਕਮੇਟੀ ਦੀਆਂ ਸੜਕਾਂ ਉਪਰ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਨਰੇਟਰਾਂ ਦੇ ਆਵਾਜ਼ੀ ਪ੍ਰਦੂਸ਼ਣ ਅਤੇ ਧੂੰਏਂ ਦੇ ਕਾਰਨ ਬਜ਼ੁਰਗਾਂ, ਬੀਮਾਰ ਵਿਅਕਤੀਆਂ, ਪੜ੍ਹਨ ਵਾਲੇ ਬੱਚਿਆਂ ਅਤੇ ਆਮ ਜਨਤਾ ਨੂੰ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹੁਕਮ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੰਜਾਬ ਇੰਸਟਰੂਮੈਂਟ ਕੰਟਰੋਲ ਆਫ਼ ਨੁਆਇਜ਼ ਐਕਟ 1956 ਅਧੀਨ ਕਾਰਵਾਈ ਕੀਤੀ ਜਾਵੇਗੀ। ਉਪਰੋਕਤ ਤਿਨੋਂ ਹੁਕਮ 14 ਫਰਵਰੀ ਤੱਕ ਲਾਗੂ ਰਹਿਣਗੇ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger