ਭਾਗਸਰ ਦੇ ਵਿਦਿਆਰਥੀਆਂ ਨੇ ਲਗਾਇਆ ਦਿੱਲੀ ਦਾ ਵਿਦਿਅਕ ਟੂਰ

Saturday, December 22, 20120 comments


 ਸ੍ਰੀ ਮੁਕਤਸਰ ਸਾਹਿਬ 22 ਦਸੰਬਰ (ਵਾਕਫ਼)ਸਰਕਾਰੀ ਕੰਨਿਆ ਸੈਕੰਡਰੀ ਸਕੂਲ ਭਾਗਸਰ ਦੇ ਵਿਦਿਆਰਥੀਆਂ ਦਾ ਦੋ ਰੋਜ਼ਾ ਵਿਦਿਅਕ ਟੂਰ ਦਿੱਲੀ ਵਿਖੇ ਲਿਜਾਇਆ ਗਿਆ। ਇਸ ਟੂਰ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਬਲਜੀਤ ਕੌਰ ਨੇ ਦੱਸਿਆ ਕਿ ਇਸ ਟੂਰ ਦੌਰਾਨ ਇਤਿਹਾਸਕ ਅਤੇ ਸਮਾਜਿਕ ਸੰਸਥਾਵਾਂ ਜਿਵੇਂ ਗੁਰਦੁਆਰ ਸ੍ਰੀ ਬੰਗਲਾ ਸਾਹਿਬ, ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਲਾਲ ਕਿਲ੍ਹਾ, ਜਾਮਾ ਮਸਜਿਦ, ਕੁਤਬ ਮੀਨਾਰ, ਲੋਟਸ ਟੈਂਪਲ, ਅਕਸ਼ਧਾਮ ਮੰਦਰ ਆਦਿ ਸਥਾਨਾਂ ਦੀ ਯਾਤਰਾ ਕਰਵਾਈ ਗਈ। ਇਸ ਦੌਰਾਨ ਵੱਖ ਵੱਖ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਸਥਾਨਾਂ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਦੂਸਰੇ ਦਿਨ ਵਿਦਿਆਰਥੀਆਂ ਨੂੰ ਮੈਟਰੋ ਰੇਲ ਦਾ ਝੂਟਾ ਵੀ ਦਿਵਾਇਆ ਗਿਆ। ਵਿਦਿਆਰਥੀਆਂ ਨੇ ਇਸ ਵਿਦਿਅਕ ਟੂਰ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਵਿਦਿਆਰਥੀਆਂ ਨਾਲ ਸਕੂਲ ਦੇ ਅਧਿਆਪਕ ਸ੍ਰੀਮਤੀ ਅਰਵਿੰਦਰ ਕੌਰ, ਮੈਡਮ ਗੁਰਜੀਤ ਕੌਰ, ਬੂਟਾ ਸਿੰਘ ਵਾਕਫ਼ ਤੇ ਰਾਜਬੀਰ ਸਿੰਘ ਆਦਿ ਵੀ ਮੌਜੂਦ ਸਨ।  

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger