-ਜ਼ਿਲ•ਾ ਮੈਜਿਸਟ੍ਰੇਟ ਵਲੋਂ ਸੂਰ ਖੁੱਲ•ੇ ਛੱਡਣ ’ਤੇ ਪਾਬੰਦੀ

Saturday, December 22, 20120 comments

ਮਾਨਸਾ, 22 ਦਸੰਬਰ (  ) : ਜ਼ਿਲ•ਾ ਮੈਜਿਸਟ੍ਰੇਟ  ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ੇ ਵਿੱਚ ਲੋਕਾਂ ਵੱਲੋਂ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ ਤੇ ਚਰਨ ਲਈ ਸੜ•ਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ•ੇ ਛੱਡਣ ’ਤੇ ਸਖ਼ਤ ਪਾਬੰਦੀ ਲਗਾਈ ਹੈ। ਉਨ•ਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ•ੇ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਸੂਰਾਂ ਨੂੰ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ•ੇ ਛੱਡ ਦਿੱਤਾ ਜਾਂਦਾ ਹੈ, ਜਿਸ ਨਾਲ ਦੁਰਘਟਨਾਵਾਂ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਇਨ•ਾਂ ਸੂਰਾਂ ਵੱਲੋਂ ਗਲੀਆਂ ਵਿੱਚ ਗੰਦਗੀ ਫੈਲਾਉਣ ਨਾਲ ਆਮ ਲੋਕਾਂ ਖ਼ਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।  ਜ਼ਿਲ•ਾ ਮੈਜਿਸਟ੍ਰੇਟ ਨੇ ਜ਼ਿਲ•ੇ ਦੀ ਹਦੂਦ ਅੰਦਰ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ, ਪ੍ਰੈਸ਼ਰ ਹਾਰਨ, ਸੈ¦ਸਰ ਕਢਵਾਏ ਵਾਹਨਾਂ ਦੀ ਵਰਤੋਂ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ•ਾਂ ਕਿਹਾ ਕਿ ਹੁਕਮ ਦੀ ਉ¦ਘਣਾ ਕਰਨ ਵਾਲੇ ਖ਼ਿਲਾਫ਼ ਪੰਜਾਬ ਇੰਸਟਰੂਮੈਂਟ ਕੰਟਰੋਲ ਆਫ਼ ਨੁਆਇਜ਼ ਐਕਟ 1956 ਅਧੀਨ ਕਾਰਵਾਈ ਕੀਤੀ ਜਾਵੇਗੀ। ਉਪਰੋਕਤ ਤਿਨੋਂ ਹੁਕਮ 14 ਫਰਵਰੀ ਤੱਕ ਲਾਗੂ ਰਹਿਣਗੇ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger