ਭਾਰਤੀ ਪ੍ਰਵਾਸੀ ਸੰਮੇਲਨ ਕਰਵਾਕੇ ਪੰਜਾਬ ਸਰਕਾਰ ਨੇ ਨਵਾਂ ਇਤਿਹਾਸ ਸਿਰਜਿਆ-ਸ਼ਾਹਪੁਰ

Saturday, January 05, 20130 comments


ਨਾਭਾ, 5 ਜਨਵਰੀ (ਜਸਬੀਰ ਸਿੰਘ ਸੇਠੀ)-ਪੰਜਾਬ ਸਰਕਾਰ ਦੇ ਉਚੇਚੇ ਯਤਨਾ ਸਦਕਾ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਹਿਲੀ ਵਾਰ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਅੰਦਰ ਜੋ ਵਿਸ਼ਾਲ ਪ੍ਰਵਾਸੀ ਭਾਰਤੀ ਸਮੇਲਨ ਕਰਵਾਇਆ ਹੈ, ਇਸਦੀ  ਜਿੱਥੇ ਪੰਜਾਬ ਅੰਦਰ ਪ੍ਰਵਾਸੀ ਭਾਰਤੀ ਅਤੇ ਪ੍ਰਵਾਸੀ ਭਾਰਤੀਆਂ ਦੇ ਪਰਿਵਾਰਾਂ ਵੱਲੋਂ ਸਲਾਘਾਂ ਕੀਤੀ ਜਾ ਰਹੀ ਹੈ ਉ¤ਥੇ ਦੇਸ਼ਾਂ ਵਿਦੇਸ਼ਾਂ ਵਿਚ ਵੀ ਇਸਦੀ ਦੀ ਚਰਚਾ ਬਣੀ ਹੋਈ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਅੱਜ ਭਵਾਨੀਗੜ੍ਹ ਰੋਡ ਬੌੜਾਂ ਗੇਟ ਨਾਭਾ ਵਿਖੇ ਸ੍ਰੋਮਣੀ ਅਕਾਲੀ ਦੇ ਦਫਤਰ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸ.ਬਲਵੰਤ ਸ਼ਾਹਪੁਰ ਨੇ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਮੇਲਨ ਕਰਵਾਕੇ ਪੰਜਾਬ ਸਰਕਾਰ ਨੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ ਕਿਉਂਕਿ ਪ੍ਰਵਾਸੀ ਭਾਈਚਾਰੇ ਦਾ ਵੀ ਅਕਾਲੀ ਭਾਜਪਾ ਸਰਕਾਰ ਬਣਾਉਣ ਵਿਚ ਅਹਿਮ ਰੋਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਲਨ ਨੂੰ ਲੈ ਕੇ ਪ੍ਰਵਾਸੀ ਭਾਰਤੀਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ, ਸਮੇਲਨ ਵਿਚ ਜਿੱਥੇ ਵੱਖ-ਵੱਖ ਦੇਸ਼ਾਂ ਵਿਚੋਂ ਪ੍ਰਵਾਸੀ ਭਾਰਤੀਆਂ ਨੇ ਭਾਗ ਲਿਆ ਉ¤ਥੇ ਪ੍ਰਵਾਸੀ ਪੱਤਰਕਾਰ ਭਾਈਚਾਰਾ ਵੀ ਵਿਸ਼ੇਸ ਤੌਰ ਤੇ ਸ਼ਾਮਲ ਹੋਏ। ਇਸ ਸਮੇਲਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪ੍ਰਵਾਸੀ ਭਾਰਤੀਆਂ ਨੂੰ ਆ ਰਹੀਆਂ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਾਉਣ ਦਾ ਵਿਸ਼ਵਾਸ ਦਿਵਾਇਆ ਹੈ ਜੋ ਕਿ ਬਹੁਤ ਸਲਾਘਾਂਯੋਗ ਗੱਲ ਹੈ ਕਿਉਂਕਿ ਲੰਮੇਂ ਸਮੇਂ ਤੋਂ ਪ੍ਰਵਾਸੀ ਭਾਰਤੀਆਂ ਦੀ ਕਿਸੇ ਵੀ ਸਰਕਾਰ ਨੇ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ। ਇਸ ਕਾਰਜ ਲਈ ਪੰਜਾਬ ਦੀ ਸਰਕਾਰ ਧੰਨਵਾਦ ਦੀ ਪਾਤਰ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਮਸੇਰ ਸਿੰਘ ਚੌਧਰੀਮਾਜਰਾ, ਸੁਖਵਿੰਦਰ ਸਿੰਘ ਗੁਦਾਈਆ, ਜਥੇ: ਲਾਲ ਸਿੰਘ ਰਣਜੀਤਗੜ੍ਹ, ਗੁਰਤੇਜ ਸਿੰਘ ਊਧਾ, ਮਾ. ਗੁਰਦੇਵ ਸਿੰਘ, ਹਰਨੇਕ ਖਾਂ, ਜਥੇ: ਦਵਿੰਦਰ ਸਿੰਘ ਦਿਉਲ, ਗੁਰਵਿੰਦਰ ਸਿੰਘ ਪੱਪੀ, ਜਗਨ ਨਾਥ ਸਰਪੰਚ ਮੈਹਸ, ਕੁਲਵੰਤ ਸਿੰਘ ਸੁੱਖੇਵਾਲ, ਮਾ. ਕੁਲਵੰਤ ਸਿੰਘ, ਬਲਕਾਰ ਸਿੰਘ, ਮਨਜੀਤ ਸਿੰਘ ਘੋਪਾ, ਵਰਿੰਦਰ ਕੁਮਾਰ ਬੈਣੀ, ਪਵਨ ਕੁਮਾਰ ਕ੍ਰਾਂਤੀ ਆਦਿ ਵੱਖ-ਵੱਖ ਪਿੰਡਾਂ ਦੇ ਲੋਕ ਹਾਜਰ ਸਨ।


ਨਾਭਾ ਵਿਖੇ ਭਵਾਨੀਗੜ੍ਰ ਰੋਡ ਤੇ ਸਥਿੱਤ ਸ੍ਰੋਮਣੀ ਅਕਾਲੀ ਦਲ ਦੇ ਦਫਤਰ ਵਿਚ ਸ. ਬਲਵੰਤ ਸਿੰਘ ਸ਼ਾਹਪੁਰ ਸਾਬਕਾ ਵਿਧਾਇਕ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger