ਸੰਗਰੂਰ, 11 ਮਾਰਚ (ਸੂਰਜਭਾਨ)-ਵਧੀਕ ਜ਼ਿਲ•ਾ ਮੈਜਿਸਟ੍ਰੇਟ ਸ. ਗੁਰਿੰਦਰ ਪਾਲ ਸਿੰਘ ਸਹੋਤਾ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ•ਾ ਸੰਗਰੂਰ ਦੀ ਹਦੂਦ ਅੰਦਰ ਹੁਣ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੰਗਰੂਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾ ਕੱਚੀਆਂ ਖੂਹੀਆਂ ਨਹੀਂ ਪੁੱਟ ਸਕੇਗਾ। ਇਸੇ ਤਰ•ਾਂ ਜ਼ਿਲੇ ਅੰਦਰ ਕੋਈ ਵੀ ਵਿਅਕਤੀ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨ•ਾਂ ਨਹੀਂ ਚਲਾ ਸਕੇਗਾ। ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲੇ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ ਕਰਨਾ, ਹਥਿਆਰ, ਲਾਠੀਆਂ, ਗੰਡਾਸੇ, ਤੇਜ਼ਧਾਰ ਟਾਕੂਏ, ਕੁਲਹਾੜੀਆਂ ਆਦਿ ਜਨਤਕ ਥਾਵਾਂ ’ਤੇ ਲੈ ਕੇ ਘੁੰਮਣ ਦੀ ਹੁਣ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ ਪੁਲਿਸ, ਹੋਮਗਾਰਡ, ਸੀ.ਆਰ.ਪੀ.ਐਫ ਜਾਂ ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀ ਜਿਨ•ਾਂ ਕੋਲ ਸਰਕਾਰੀ ਹਥਿਆਰ ਹੋਣ ’ਤੇ ਲਾਗੂ ਨਹੀਂ ਹੋਵੇਗਾ।
ਉਨ•ਾਂ ਪੋਲਟਰੀ ਫਾਰਮਾਂ/ਰਾਈਸ ਸ਼ੈਲਰਾਂ/ਭੱਠਿਆਂ ਅਤੇ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨੂੰ ਹੁਕਮ ਕਰਦਿਆਂ ਕਿਹਾ ਕਿ ਦੂਸਰੇ ਸੂਬਿਆਂ ਅਤੇ ਇੱਕ ਸਥਾਨ ਤੋਂ ਦੂਜੇ ਸਥਾਨ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਲੇਬਰ ’ਤੇ ਰੱਖਣ ਤੋਂ ਪਹਿਲਾਂ ਉਹਨਾਂ ਦਾ ਸਥਾਈ ਪਤਾ/ਰਿਕਾਰਡ ਰੱਖਿਆ ਜਾਵੇ ਅਤੇ ਸ਼ਹਿਰੀ/ਪੇਂਡੂ ਰਿਹਾਇਸ਼ੀ ਮਕਾਨ ਮਾਲਕਾਂ ਦੇ ਮਾਲਕਾਂ ਨੂੰ ਆਪਣੀਆਂ ਫਰਮਾਂ ਵਿੱਚ ਰਿਹਾਇਸ਼ੀ ਘਰਾਂ ’ਚ ਰਹਿਣ ਵਾਲੇ/ਕੰਮ ਕਰਨ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਫੋਟੋ ਆਪਣੇ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਕੀ ’ਚ ਤੁਰੰਤ ਦਰਜ ਕਰਾਉਣ ਅਤੇ ਮਜ਼ਦੂਰ ਸ਼ੁਰੂ ਵਿੱਚ ਹੀ ਲਿਖ ਕੇ ਦੇਣ ਕਿ ਉਹ ਆਪਣੀ ਮਰਜ਼ੀ ਨਾਲ ਕੰਮ ’ਤੇ ਲੱਗੇ ਹਨ।
ਇਕ ਹੋਰ ਹੁਕਮ ਤਹਿਤ ਉਨ•ਾਂ ਕਿਹਾ ਕਿ ਪੰਜਾਬ ਵਿਲੇਜ਼ ਐਂਡ ਸਮਾਲ ਟਾਊਨਜ਼ ਪੈਟਰੋਲ ਐਕਟ, 1918 ਦੀ ਧਾਰਾ 3 ਅਧੀਨ ਜ਼ਿਲ•ੇ ਅੰਦਰ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਸਮਿਸਨ, ਸਬ ਸਟੇਸ਼ਨਾਂ, ਟਰਾਂਸਫਾਰਮਰਜ਼, ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਨੂੰ ਭੰਨ-ਤੋੜ ਦੀ ਕਰਵਾਈ ਤੋਂ ਬਚਾਉਣਾ ਜ਼ਰੂਰੀ ਹੈ। ਜਿਸ ਤਹਿਤ ਆਮ ਜਨਤਾ ਦੀ ਜਾਨ ਮਾਲ ਨੂੰ ਸੰਭਾਵਿਤ ਨੁਕਸਾਨ ਤੋਂ ਬਚਾਉਣ ਲਈ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਵਿਅਕਤੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।
ਇਕ ਹੋਰ ਹੁਕਮ ਤਹਿਤ ਉਨ•ਾਂ ਕਿਹਾ ਕਿ ਜ਼ਿਲ•ਾ ਸੰਗਰੂਰ ਦੀ ਹੱਦ ਅੰਦਰ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਨ ਰੈਗੂਲੇਸ਼ਨ ਐਂਡ ਕੰਟਰੋਲ ਰੂਲਜ (2000) ਤਹਿਤ ਸਮਰੱਥ ਅਧਿਕਾਰੀ ਦੀ ਲਿਖਤੀ ਮਨਜ਼ੂਰੀ ਤੋਂ ਬਿਨ•ਾਂ ਸ਼ੋਰ ਪ੍ਰਦੂਸ਼ਨ ਪੈਦਾ ਕਰਨ ਵਾਲੀ ਸਮੱਗਰੀ ਪ੍ਰੈਸ਼ਰ ਹਾਰਨ ਆਦਿ ਦੀ ਵਰਤੋਂ ਨਹੀਂ ਕਰੇਗਾ। ਉਨ•ਾਂ ਕਿਹਾ ਆਰਕੈਸਟਰਾ, ਬੈਂਡ, ਡੀ.ਜੇ ਸਿਸਟਮ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਮੈਰਿਜ ਪੈਲੇਸ ਅਤੇ ਧਾਰਮਿਕ ਥਾਵਾਂ ’ਤੇ ਵਜਾਉਣ ਦੀ ਰਾਤ 10 ਵਜੇ ਤੋਂ 6 ਵਜੇ ਤੱਕ ਪਾਬੰਦੀ ਰਹੇਗੀ। ਵਿਆਹ ਵਾਲੇ ਘਰ ਤੋਂ ਲਾਊਂਡ ਸਪੀਕਰ ਦੀ ਆਵਾਜ਼ ਬਾਹਰ ਨਹੀਂ ਜਾਣੀ ਚਾਹੀਦੀ। ਮੈਰਿਜ ਪੈਲੇਸਾਂ ਵਿੱਚ ਲਾਊਡ ਸਪੀਕਰ ਦੀ ਆਵਾਜ਼ ਮੈਰਿਜ ਪੈਲੇਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਇਹ ਸਾਰੇ ਹੁਕਮ 7 ਮਈ, 2013 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉ¦ਘਣਾ ਕਰਨ ਵਾਲੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Post a Comment