ਹੁਸ਼ਿਆਰਪੁਰ, 11 ਮਾਰਚ/ਸਫਲਸੋਚ / ਹੁਸ਼ਿਆਰਪੁਰ ਸ਼ਹਿਰ ਵਿੱਚ ਜ਼ੁਰਮਾਂ ਨੂੰ ਰੋਕਣ ਅਤੇ ਟਰੈਫਿਕ ਸਮੱਸਿਆ ਦੇ ਹੱਲ ਲਈ ਜਲਦੀ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਹ ਜਾਣਕਾਰੀ ਐਸ.ਐਸ.ਪੀ ਡਾ. ਸੁਖਚੈਨ ਸਿੰਘ ਗਿੱਲ ਨੇ ਅੱਜ ਪੁਲਿਸ ਲਾਇਨਜ਼ ਦੇ ਮੀਟਿੰਗ ਹਾਲ ਵਿਖੇ ਨਗਰ ਕੌਂਸਲ ਹੁਸ਼ਿਆਰਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੀਟਿੰਗ ਵਿੱਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਐਸ ਡੀ (ਹੈਡਕੁਆਟਰ) ਅਮਰੀਕ ਸਿੰਘ, ਕਾਰਜਸਾਧਕ ਅਫ਼ਸਰ ਪਰਮਜੀਤ ਸਿੰਘ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ। ਸ੍ਰੀ ਤੀਕਸ਼ਨ ਸੂਦ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱ੍ਯਸਿਆ ਕਿ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਨਗਰ ਕੌਂਸਲ ਹੁਸ਼ਿਆਰਪੁਰ ਨੂੰ ਸ਼ਹਿਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਬੰਧੀ ਪੱਤਰ ਲਿਖਿਆ ਸੀ । ਨਗਰ ਕੌਂਸਲ ਹੁਸ਼ਿਆਰਪੁਰ ਨੇ ਸ਼ਹਿਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਬੰਧੀ ਪ੍ਰੋਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਅੱਜ ਇਸ ਪ੍ਰੋਜੈਕਟ ਨੂੰ ਅਮਲੀ ਰੂਪ ਦੇਣ ਲਈ ਵਿਸੇਸ਼ ਮੀਟਿੰਗ ਕੀਤੀ ਗਈ ਹੈ ਅਤੇ ਇਸ ਮੀਟਿੰਗ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਬੰਧੀ ਵਿਸਥਾਰਪੂਵਕ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱ੍ਯਿਸਆ ਕਿ ਹੁਸ਼ਿਆਰਪੁਰ ਸਹਿਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਬੰਧੀ ਐਸ.ਐਸ.ਪੀ. ਹੁਸ਼ਿਆਰਪੁਰ ਡਾ. ਸੁਖਚੈਨ ਸਿੰਘ ਗਿੱਲ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨ ਉਪਰੰਤ ਸ਼ਹਿਰ ਦੇ 13 ਚੌਕ ਨਾਮਜ਼ਦ ਕੀਤੇ ਹਨ ਜਿਨ੍ਹਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਸ ਦਾ ਸਾਰਾ ਖਰਚਾ ਨਗਰ ਕੌਂਸਲ ਹੁਸ਼ਿਆਰਪੁਰ ਵੱਲੋਂ ਕੀਤਾ ਜਾਵੇਗਾ ਅਤੇ ਇਸ ਨੂੰ ਚਲਾਉਣ ਤੇ ਸਾਂਭ-ਸੰਭਾਲ ਦੀ ਜਿੰਮੇਵਾਰੀ ਪੁਲਿਸ ਵਿਭਾਗ ਦੀ ਹੋਵੇਗੀ। ਐਸ.ਐਸ.ਪੀ. ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਮੌਕੇ ਤੇ ਦੱ੍ਯਸਿਆ ਕਿ ਸ਼ਹਿਰ ਦੇ ਵੱਖ-ਵੱਖ ਚੋਕਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ 24 ਘੰਟੇ ਕੰਮ ਕਰਨਗੇ ਅਤੇ ਇਨ੍ਹਾਂ ਕੈਮਰਿਆਂ ਦਾ ਕੰਟਰੋਲ ਪੁਲਿਸ ਲਾਈਨ ਵਿਖੇ ਸਥਾਪਿਤ ਕੰਟਰੋਲ ਰੂਮ ਵਿੱਚ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਬੰਧੀ ਪ੍ਰੋਜੈਕਟ ਰਿਪੋਰਟ ਮਾਹਿਰਾਂ ਤੋਂ ਤਿਆਰ ਕਰਵਾਈ ਜਾਵੇ ਤਾਂ ਜੋ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ।
Post a Comment